ਪੰਜਾਬ ਦੇ ਹਿੱਤਾਂ ਲਈ ਦਿੱਲੀ ਦੇ ਕਿੰਗਰੇ ਹਿਲਾ ਦੇਵਾਂਗੇ : ਹਰਸਿਮਰਤ

09/29/2020 6:15:38 PM

ਮਾਨਸਾ (ਸੰਦੀਪ ਮਿੱਤਲ) : ਦੇਸ਼ ਦੀ ਸਭ ਤੋਂ ਪੁਰਾਣੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਹੀ ਪੰਜਾਬ ਦੇ ਹਿੱਤਾਂ ਲਈ ਕੁਰਬਾਨੀਆਂ ਦਿੱਤੀਆਂ ਅਤੇ ਜਦੋਂ ਗੱਲਬਾਤ, ਧਰਨੇ, ਮੁਜ਼ਾਹਰਿਆਂ ਨਾਲ ਹੱਕ ਨਹੀਂ ਮਿਲੇ ਤਾਂ ਦਿੱਲੀ ਸਰਕਾਰ ਦੇ ਕਿੰਗਰੇ ਹਿਲਾਉਣ ਤੋਂ ਵੀ ਸ਼੍ਰੋਮਣੀ ਅਕਾਲੀ ਦਲ ਕਦੇ ਪਿੱਛੇ ਨਹੀਂ ਹਟਿਆ। ਜੇ ਅੱਜ ਕੇਂਦਰ ਸਰਕਾਰ ਨੇ ਕਿਸਾਨਾਂ ਦੀਆਂ ਭਾਵਨਾਵਾਂ ਦੀ ਕਦਰ ਨਾ ਕੀਤੀ ਤਾਂ ਸ਼੍ਰੋਮਣੀ ਅਕਾਲੀ ਦਲ ਮੋਦੀ ਸਰਕਾਰ ਨਾਲ ਆਰ-ਪਾਰ ਦੀ ਲੜਾਈ ਆਰੰਭ ਕਰੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੇਂਦਰ ਦੀ ਸਾਬਕਾ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਅੱਜ ਸਥਾਨਕ ਗੁਰਦੁਆਰਾ ਸਿੰਘ ਸਭਾ ਵਿਖੇ ਪਾਰਟੀ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। 

ਇਹ ਵੀ ਪੜ੍ਹੋ :  ਕੇਂਦਰ ਦੇ ਖੇਤੀ ਬਿੱਲਾਂ ਖ਼ਿਲਾਫ਼ ਵੱਡਾ ਦਾਅ ਖੇਡਣ ਦੀ ਤਿਆਰੀ 'ਚ ਪੰਜਾਬ ਸਰਕਾਰ

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਜਦੋਂ ਕਿਸਾਨਾਂ, ਮਜ਼ਦੂਰਾਂ, ਆੜ੍ਹਤੀਆਂ ਦੇ ਹੱਥਾਂ ਵਿੱਚੋਂ ਰੋਟੀ ਖੋਹਣ ਦੀਆਂ ਸਕੀਮਾਂ ਲਿਆਂਦੀਆਂ ਗਈਆਂ ਤਾਂ ਮੈਂ ਵਜ਼ੀਰੀ ਨੂੰ ਠੋਕਰ ਮਾਰ ਕੇ ਪੰਜਾਬ ਦੇ ਹਿੱਤਾਂ ਨਾਲ ਖੜ੍ਹੀ ਹਾਂ ਪਰ ਕਾਂਗਰਸ ਦੀ ਸੂਬਾ ਸਰਕਾਰ ਨੇ ਕਿਸਾਨਾਂ ਦੇ ਹੱਕ ਵਿਚ ਹਾਂ ਦਾ ਨਾਅਰਾ ਮਾਰਨ ਦੀ ਬਜਾਏ ਜੋ ਮੋਦੀ ਸਰਕਾਰ ਵਲੋਂ ਕਿਸਾਨ ਵਿਰੋਧੀ ਤਿੰਨ ਬਿੱਲ ਲਿਆਂਦੇ ਗਏ ਹਨ, ਇਹ ਬਿੱਲਾਂ ਦੀ ਹਮਾਇਤ ਕੈਪਟਨ ਸਰਕਾਰ ਪਹਿਲਾਂ ਹੀ ਕਰ ਚੁੱਕੀ ਹੈ। ਹੁਣ ਤਾਂ ਸਿਰਫ ਸਿਆਸੀ ਡਰਾਮੇਬਾਜ਼ੀਆਂ ਕਰ ਰਹੀ ਹੈ।

ਇਹ ਵੀ ਪੜ੍ਹੋ :  ਅਕਾਲੀ ਦਲ ਵੱਲੋਂ ਐੱਨ. ਡੀ. ਏ. ਤੋਂ ਵੱਖ ਹੋਣ ਤੋਂ ਬਾਅਦ ਤੇਜ਼ ਹੋਈ ਤੀਜੇ ਫਰੰਟ ਦੀ ਕਵਾਇਦ

ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਜਰਨਲ ਸਕੱਤਰ ਅਤੇ ਮੈਂਬਰ ਰਾਜ ਸਭਾ ਬਲਵਿੰਦਰ ਸਿੰਘ ਭੂੰਦੜ ਨੇ ਵਰਕਰਾਂ ਨੂੰ ਅਪੀਲ ਕੀਤੀ ਕਿ ਇਕ ਅਕਤੂਬਰ ਨੂੰ ਦਮਦਮਾ ਸਾਹਿਬ ਦੀ ਪਵਿੱਤਰ ਧਰਤੀ ਤੋਂ ਚੰਡੀਗੜ੍ਹ ਤੱਕ ਚੱਲਣ ਵਾਲੇ ਕਿਸਾਨ ਮਾਰਚ ਵਿਚ ਹੁੰਮ-ਹੁਮਾ ਕੇ ਸ਼ਾਮਿਲ ਹੋਵੋ ਤਾਂ ਕਿ ਚੰਡੀਗੜ੍ਹ ਦੀ ਧਰਤੀ ਤੇ ਕੇਸਰੀ ਦਸਤਾਰਾਂ ਦਾ ਆਇਆ ਹੜ੍ਹ ਕੇਂਦਰ ਸਰਕਾਰ ਨੂੰ ਸੋਚਣ ਲਈ ਮਜਬੂਰ ਕਰ ਦੇਵੇ।

ਇਹ ਵੀ ਪੜ੍ਹੋ :  ਜਲੰਧਰ ਕੈਂਟ 'ਚ ਐੱਨ. ਆਰ. ਆਈ. ਦੇ 17 ਸਾਲਾ ਪੁੱਤ ਦੇ ਕਤਲ ਮਾਮਲੇ 'ਚ ਵੱਡਾ ਖ਼ੁਲਾਸਾ

ਇਸ ਮੌਕੇ ਮੈਂਬਰ ਰਾਜ ਸਭਾ ਬਲਵਿੰਦਰ ਸਿੰਘ ਭੂੰਦੜ, ਵਿਧਾਇਕ ਦਿਲਰਾਜ ਸਿੰਘ ਭੂੰਦੜ, ਜ਼ਿਲ੍ਹਾ ਦਿਹਾਤੀ ਪ੍ਰਧਾਨ ਗੁਰਮੇਲ ਸਿੰਘ ਫਫੜੇ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਪ੍ਰੇਮ ਕੁਮਾਰ ਅਰੋੜਾ, ਹਲਕਾ ਬੁਢਲਾਡਾ ਦੇ ਇੰਚਾਰਜ ਡਾ. ਨਿਸ਼ਾਨ ਸਿੰਘ, ਜ਼ਿਲ੍ਹਾ ਯੂਥ ਦੇ ਸ਼ਹਿਰੀ ਪ੍ਰਧਾਨ ਗੁਰਪ੍ਰੀਤ ਸਿੰਘ ਚਹਿਲ, ਜ਼ਿਲ੍ਹਾ ਯੂਥ ਦੇ ਦਿਹਾਤੀ ਪ੍ਰਧਾਨ ਗੁਰਦੀਪ ਸਿੰਘ ਟੋਡਰਪੁਰ, ਵਪਾਰ ਮੰਡਲ ਦੇ ਜ਼ਿਲ੍ਹਾ ਪ੍ਰਧਾਨ ਬੱਬੀ ਦਾਨੇਵਾਲੀਆ, ਯੂਥ ਆਗੂ ਰਘਵੀਰ ਸਿੰਘ, ਸ਼ਾਮ ਲਾਲ ਧਲੇਵਾਂ, ਤਰਸੇਮ ਚੰਦ ਮਿੱਢਾ, ਗੋਲਡੀ ਗਾਂਧੀ, ਸੁਰਿੰਦਰ ਪਿੰਟਾ ਵੀ ਮੌਜੂਦ ਸਨ। 

ਇਹ ਵੀ ਪੜ੍ਹੋ :  ਗਠਜੋੜ ਤੋੜਨ ਤੋਂ ਬਾਅਦ ਅਕਾਲੀ ਦਲ ਦਾ ਭਾਜਪਾ ਨੂੰ ਇਕ ਹੋਰ ਝਟਕਾ


Gurminder Singh

Content Editor

Related News