ਹਰਸਿਮਰਤ ਬਾਦਲ ਦਾ ਕਿਸਾਨਾਂ ਲਈ ਵੱਡਾ ਐਲਾਨ
Monday, Jul 13, 2020 - 05:55 PM (IST)
ਸ੍ਰੀ ਮੁਕਤਸਰ ਸਾਹਿਬ (ਵੈੱਬ ਡੈਸਕ): ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਦੇਸ਼ ਦੇ ਪ੍ਰਧਾਨ ਮੰਤਰੀ ਵਲੋਂ ਦੇਸ਼ ਨੂੰ ਆਤਮ ਨਿਰਭਰ ਬਣਾਉਣ ਲਈ ਕਈ ਸਕੀਮਾਂ ਦਾ ਐਲਾਨ ਕੀਤਾ ਸੀ ਤੇ ਇਸ ਆਤਮ ਨਿਰਭਰ ਤਹਿਤ ਸਬਜ਼ੀ ਤੇ ਫਲ ਕਾਸ਼ਤਕਾਰਾਂ ਲਈ ਫੂਡ ਮੰਤਰੀ ਨੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਹੁਣ ਸਾਰੀਆਂ ਸਬਜ਼ੀਆਂ ਤੇ ਫਲਾਂ 'ਤੇ ਸਬਸਿਡੀ ਦਾ ਲਾਭ ਮਿਲੇਗਾ। ਮੰਤਰਾਲਾ ਵਲੋਂ ਉਤਪਾਦਨ ਖੇਤਰ ਤੋਂ ਵੱਡੇ ਖਪਤ ਕੇਂਦਰਾਂ ਤੱਕ ਫਸਲਾਂ ਦੀ ਆਵਾਜਾਈ ਦੇ ਨਾਲ ਭੰਡਾਰਨ ਲਈ ਵੀ 50 ਫੀਸਦੀ ਤੱਕ ਸਬਸਿਡੀ ਦਿੱਤੀ ਜਾਵੇਗੀ। ਕਿਸਾਨਾਂ ਤੇ ਸਬੰਧਿਤ ਸੰਸਥਾਨਾਂ ਨੂੰ ਆਤਮ ਨਿਰਭਰ ਭਾਰਤ ਦੀ ਇਸ ਲਾਹੇਵੰਦ ਯੋਜਨਾਂ ਦਾ ਲਾਭ ਲੈਣਾ ਚਾਹੀਦਾ ਹੈ। ਇਸ ਸਬੰਧੀ ਉਨ੍ਹਾਂ ਨੇ ਆਪਣੇ ਫੇਸਬੁੱਕ 'ਤੇ ਵੀ ਪੋਸਟ ਪਾ ਕੇ ਜਾਣਕਾਰੀ ਦਿੱਤੀ ਹੈ।
ਇਹ ਵੀ ਪੜ੍ਹੋ: ਕੈਨੇਡਾ ਤੋਂ ਫਿਰ ਆਈ ਮਾੜੀ ਖ਼ਬਰ, ਇਕ ਹੋਰ 19 ਸਾਲਾ ਨੌਜਵਾਨ ਨੇ ਤੋੜਿਆ ਦਮ
ਉਨ੍ਹਾਂ ਦਾ ਕਹਿਣਾ ਹੈ ਕਿ ਫ਼ਲ ਤੇ ਸਬਜ਼ੀਆਂ ਦੇ ਕਾਸ਼ਤਕਾਰਾਂ ਨੂੰ ਤਾਲਾਬੰਦੀ ਕਾਰਨ ਪੈਦਾ ਹੋਈਆਂ ਦਿੱਕਤਾਂ ਤੋਂ ਬਚਾਉਣ ਅਤੇ ਫਸਲ ਦੀ ਕਟਾਈ/ਤੁੜਾਈ ਤੋਂ ਬਾਅਦ ਹੋਣ ਵਾਲੇ ਨੁਕਸਾਨ ਨੂੰ ਘਟਾਉਣ ਲਈ ਫੂਡ ਪ੍ਰੋਸੈਸਿੰਗ ਉਦਯੋਗ ਮੰਤਰਾਲੇ ਦੀ ਆਪਰੇਸ਼ਨ ਗ੍ਰੀਨ ਸਕੀਮ ਨੂੰ ਟਮਾਟਰ, ਪਿਆਜ਼ ਅਤੇ ਆਲੂ ਦੀਆਂ ਫਸਲਾਂ ਤੋਂ ਵਧਾ ਕੇ ਫਲਾਂ ਤੇ ਸਬਜ਼ੀਆਂ ਦੀਆਂ ਸਾਰੀਆਂ ਫਸਲਾਂ ਨੂੰ ਇਸ ਅਧੀਨ ਲੈ ਲਿਆ ਗਿਆ ਹੈ। ਬੀਬਾ ਬਾਦਲ ਦਾ ਕਹਿਣਾ ਹੈ ਕਿ ਪਹਿਲਾਂ ਟਮਾਟਰ, ਆਲੂ ਤੇ ਪਿਆਜ਼ ਤੇ ਸਬਸਿਡੀ ਮਿਲਦੀ ਸੀ ਪਰ ਹੁਣ ਸਾਰੀਆਂ ਸਬਜ਼ੀਆਂ ਤੇ ਫਲਾਂ 'ਤੇ ਸਬਸਿਡੀ ਦਾ ਲਾਭ ਮਿਲੇਗਾ।
ਇਹ ਵੀ ਪੜ੍ਹੋ: ਪੈਸਿਆਂ ਨੂੰ ਲੈ ਕੇ ਪਰੇਸ਼ਾਨ ਕਰਦਾ ਸੀ ਦੁਕਾਨ ਮਾਲਕ, ਦੁੱਖੀ ਨੌਜਵਾਨ ਨੇ ਚੁੱਕਿਆ ਖ਼ੌਫ਼ਨਾਕ ਕਦਮ
ਇਹ ਵੀ ਪੜ੍ਹੋ: ਫਿਰੋਜ਼ਪੁਰ: ਭਾਰਤ-ਪਾਕਿ ਸਰਹੱਦ ਤੋਂ ਬੀ.ਐੱਸ.ਐੱਫ ਵਲੋਂ ਕਰੋੜਾਂ ਦੀ ਹੈਰੋਇਨ ਬਰਾਮਦ