''ਸੁਖਬੀਰ ਬਾਦਲ ਦੇ ਕਤਲ ਦੀ ਕੋਸ਼ਿਸ਼ ਦੀ ਹੋਵੇ NIA ਜਾਂਚ'', ਹਰਸਿਮਰਤ ਕੌਰ ਬਾਦਲ ਨੇ ਅਮਿਤ ਸ਼ਾਹ ਨੂੰ ਲਿਖੀ ਚਿੱਠੀ

Sunday, Aug 16, 2026 - 06:15 PM (IST)

''ਸੁਖਬੀਰ ਬਾਦਲ ਦੇ ਕਤਲ ਦੀ ਕੋਸ਼ਿਸ਼ ਦੀ ਹੋਵੇ NIA ਜਾਂਚ'', ਹਰਸਿਮਰਤ ਕੌਰ ਬਾਦਲ ਨੇ ਅਮਿਤ ਸ਼ਾਹ ਨੂੰ ਲਿਖੀ ਚਿੱਠੀ

ਚੰਡੀਗੜ੍ਹ (ਵੈੱਬ ਡੈਸਕ): ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਚਿੱਠੀ ਲਿਖ ਕੇ ਸੁਖਬੀਰ ਸਿੰਘ ਬਾਦਲ ਦੇ ਕਤਲ ਦੀ ਕੋਸ਼ਿਸ਼ ਲਈ NIA ਜਾਂਜ ਦੀ ਮੰਗ ਕੀਤੀ ਹੈ। ਉਨ੍ਹਾਂ ਹਾਲ ਹੀ ਵਿਚ ਮਹਾਰਾਸ਼ਟਰ ਦੇ ਇਕ ਗੁਰੂ ਘਰ ਵਿਚ ਸੁਖਬੀਰ ਸਿੰਘ ਬਾਦਲ 'ਤੇ ਹੋਏ ਹਮਲੇ ਦੇ ਨਾਲ-ਨਾਲ ਉਨ੍ਹਾਂ ਉੱਪਰ ਲਗਭਗ ਇਕ ਸਾਲ ਪਹਿਲਾਂ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਸੇਵਾ ਕਰਦਿਆਂ ਹੋਏ ਹਮਲੇ ਦਾ ਜ਼ਿਕਰ ਵੀ ਕੀਤਾ ਤੇ ਦੋਹਾਂ ਮਾਮਲਿਆਂ ਵਿਚ ਜਾਂਚ ਦੀ ਮੰਗ ਕੀਤੀ ਹੈ। 

PunjabKesari

ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਇਹ ਦੋਵੇਂ ਹਮਲੇ ਪਵਿੱਤਰ ਗੁਰੂ ਘਰਾਂ ਵਿਚ ਉਸ ਸਮੇਂ ਹੋਏ ਜਦੋਂ ਸੁਖਬੀਰ ਸਿੰਘ ਬਾਦਲ ਧਾਰਮਿਕ ਸੇਵਾ ਵਿਚ ਰੁੱਝੇ ਹੋਏ ਸਨ। ਉਨ੍ਹਾਂ ਕਿਹਾ ਕਿ ਦੋਵਾਂ ਹਮਲਿਆਂ ਵਿਚ ਇਕ ਹੈਰਾਨੀਜਨਕ ਪੈਟਰਨ ਦਿਖਦਾ ਹੈ। ਉਨ੍ਹਾਂ ਕਿਹਾ ਕਿ ਵਾਰ-ਵਾਰ ਕੀਤੇ ਇਹ ਹਮਲੇ ਦੁਨੀਆ ਪੱਧਰ 'ਤੇ ਪੰਜਾਬ ਦੇ ਅਕਸ ਨੂੰ ਨੁਕਸਾਨ ਪਹੁੰਚਾਉਣ ਅਤੇ ਸਿੱਖ ਭਾਈਚਾਰੇ ਨੂੰ ਬਦਨਾਮ ਕਰਨ ਦੇ ਉਦੇਸ਼ ਨਾਲ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਹਮਲਿਆਂ ਦੀ ਗੰਭੀਰਤਾ ਅਤੇ ਪੈਟਰਨ ਇਸ ਦੀ ਮੁਕੰਮਲ NIA ਜਾਂਚ ਦੀ ਮੰਗ ਕਰਦੇ ਹਨ। 


author

Anmol Tagra

Content Editor

Related News