ਸੁਖਬੀਰ ''ਤੇ ਹੋਏ ਹਮਲੇ ਦੀ ਕੇਂਦਰ ਕਰਾਵੇ ਜਾਂਚ, ਹਰਸਿਮਰਤ ਨੇ ਲਿਖੀ ਅਮਿਤ ਸ਼ਾਹ ਨੂੰ ਚਿੱਠੀ
Tuesday, Dec 24, 2024 - 10:26 AM (IST)
ਚੰਡੀਗੜ੍ਹ (ਅੰਕੁਰ)- ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ 'ਤੇ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਸੇਵਾ ਕਰਦਿਆਂ ਹੋਏ ਹਮਲੇ ਬਾਰੇ ਉਨ੍ਹਾਂ ਦੀ ਪਤਨੀ ਅਤੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਗ੍ਰਹਿ ਮੰਤਰੀ ਨੇ ਅਮਿਤ ਸ਼ਾਹ ਨੂੰ ਚਿੱਠੀ ਲਿਖੀ ਹੈ। ਉਨ੍ਹਾਂ ਨੇ ਇਸ ਹਮਲੇ ਦੀ ਉੱਚ ਪੱਧਰੀ ਨਿਆਂਇਕ ਜਾਂਚ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜੇ ਹਮਲਾਵਰ ਉਸ ਦਿਨ ਆਪਣੇ ਮਨਸੂਬੇ ਵਿਚ ਕਾਮਯਾਬ ਹੋ ਜਾਂਦਾ ਤਾਂ ਪੰਜਾਬ ਦਾ ਮਾਹੌਲ ਖ਼ਰਾਬ ਹੋ ਸਕਦਾ ਸੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਪੈਣਗੇ ਗੜ੍ਹੇ! ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ
ਇਸਦੇ ਨਾਲ ਹੀ ਸੁਖਬੀਰ ਸਿੰਘ ਬਾਦਲ ਨੇ ਇਸ ਕਾਤਲਾਨਾ ਹਮਲੇ ਨੂੰ ਨਾਕਾਮ ਕਰਨ ਵਾਲੇ ਸਹਾਇਕ ਸਬ-ਇੰਸਪੈਕਟਰ (ਏ. ਐੱਸ. ਆਈ.) ਜਸਬੀਰ ਸਿੰਘ ਤੇ ਏ.ਐੱਸ. ਆਈ. ਹੀਰਾ ਸਿੰਘ ਨੂੰ ਰਾਸ਼ਟਰਪਤੀ ਮੈਡਲ ਨਾਲ ਸਨਮਾਨਿਤ ਕਰਨ ਦੀ ਸਿਫ਼ਾਰਿਸ਼ ਕੀਤੀ ਹੈ। ਇਸ ਸਬੰਧੀ ਉਨ੍ਹਾਂ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖਿਆ ਹੈ, ਜਿਸ ਦੀਆਂ ਕਾਪੀਆਂ ਡੀ. ਜੀ. ਪੀ. ਸਮੇਤ ਸਬੰਧਤ ਉੱਚ ਅਧਿਕਾਰੀਆਂ ਨੂੰ ਭੇਜੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਜੋ ਦਲੇਰੀ ਤੇ ਆਪਣੇ ਫ਼ਰਜ਼ ਪ੍ਰਤੀ ਸਮਰਪਣ ਦੀ ਭਾਵਨਾ ਏ. ਐੱਸ. ਆਈ. ਜਸਬੀਰ ਸਿੰਘ ਤੇ ਏ. ਐੱਸ. ਆਈ. ਹੀਰਾ ਸਿੰਘ ਨੇ ਵਿਖਾਈ ਤੇ ਸਿੱਖਾਂ ਦੇ ਸਭ ਤੋਂ ਪਵਿੱਤਰ ਅਸਥਾਨ ਸ੍ਰੀ ਹਰਿਮੰਦਰ ਸਾਹਿਬ ਦੀ ਰਾਖੀ ਵਾਸਤੇ ਆਪਣੀ ਜਾਨ ਜ਼ੋਖ਼ਮ ’ਚ ਪਾਈ, ਉਸ ਦੀ ਜਿੰਨੀ ਸ਼ਲਾਘਾ ਕੀਤੀ ਜਾਵੇ ਥੋੜ੍ਹੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8