ਪੁਲਸ ਹਿਰਾਸਤ ''ਚੋਂ ਛੁਡਵਾਏ ਜਾਣ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ, ਹਰਸਿਮਰਤ ਬਾਦਲ ਨੇ ਕੀਤੀ ਮੰਗ

Friday, Aug 23, 2024 - 10:19 AM (IST)

ਪੁਲਸ ਹਿਰਾਸਤ ''ਚੋਂ ਛੁਡਵਾਏ ਜਾਣ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ, ਹਰਸਿਮਰਤ ਬਾਦਲ ਨੇ ਕੀਤੀ ਮੰਗ

ਚੰਡੀਗੜ੍ਹ (ਮਨਜੋਤ)- ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਵਿਦੇਸ਼ ਮੰਤਰੀ ਡਾ. ਐੱਸ. ਜੈਸ਼ੰਕਰ ਨੂੰ ਪੱਤਰ ਲਿਖ ਕੇ ਕਤਰ ’ਚ ਪੁਲਸ ਹਿਰਾਸਤ ’ਚ ਲਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋ ਪਾਵਨ ਸਰੂਪ ਤੁਰੰਤ ਛੱਡਣ ਦਾ ਮੁੱਦਾ ਚੁੱਕਣ ਦੀ ਅਪੀਲ ਕੀਤੀ ਹੈ। ਪੱਤਰ ’ਚ ਉਨ੍ਹਾਂ ਨੇ ਲਿਖਿਆ ਹੈ ਕਿ ਜਿਸ ਤਰੀਕੇ ਨਾਲ ਤਕਰੀਬਨ 8 ਮਹੀਨੇ ਪਹਿਲਾਂ ਇਹ ਦੋ ਪਾਵਨ ਸਰੂਪ ਪੁਲਸ ਨੇ ਜ਼ਬਤ ਕੀਤੇ, ਉਸ ਤੋਂ ਸਿੱਖ ਸੰਗਤ ਬਹੁਤ ਪ੍ਰੇਸ਼ਾਨ ਹੈ। ਤਕਰੀਬਨ 35 ਸਾਲਾਂ ਤੋਂ ਦੋਹਾ ’ਚ ਦੋ ਵੱਖ-ਵੱਖ ਥਾਵਾਂ ’ਤੇ ਪਵਿੱਤਰ ਸਰੂਪ ਦਾ ਪ੍ਰਕਾਸ਼ ਕੀਤਾ ਜਾ ਰਿਹਾ ਹੈ।

ਇਹ ਖ਼ਬਰ ਵੀ ਪੜ੍ਹੋ - ਪੰਜਾਬੀ ਗਾਇਕ ਨੇ ਕੀਤੀ ਖ਼ੁਦਕੁਸ਼ੀ! ਫੇਸਬੁੱਕ 'ਤੇ ਲਾਈਵ ਆ ਕੇ ਦੱਸੀ ਵਜ੍ਹਾ

ਉਨ੍ਹਾਂ ਕਿਹਾ ਕਿ ਪਵਿੱਤਰ ਸਰੂਪਾਂ ਨੂੰ ‘ਕੇਸ ਪ੍ਰਾਪਰਟੀ’ ਬਣਾਇਆ ਹੋਇਆ ਹੈ, ਜਿਸ ਨਾਲ ਸਿੱਖ ਸੰਗਤ ਦੇ ਹਿਰਦੇ ਵਲੂੰਧਰੇ ਗਏ ਹਨ। ਸੰਗਤ ਪੁਲਸ ਹਿਰਾਸਤ ’ਚੋਂ ਸਰੂਪ ਛੁਡਵਾਉਣ ਲਈ ਯਤਨਸ਼ੀਲ ਹੈ ਪਰ ਉਸ ਦਾ ਕੋਈ ਨਤੀਜਾ ਨਹੀਂ ਨਿਕਲ ਰਿਹਾ। ਇਸ ਨਾਲ ਕਤਰ ਤੇ ਹੋਰ ਥਾਵਾਂ ਵਿਚਲੀ ਸਿੱਖ ਸੰਗਤ ਬਹੁਤ ਪ੍ਰੇਸ਼ਾਨ ਹੈ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਨੈਸ਼ਨਲ ਹਾਈਵੇਅ ਜਾਮ! ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਇਹ ਖ਼ਬਰ

ਉਨ੍ਹਾਂ ਨੇ ਵਿਦੇਸ਼ ਮੰਤਰੀ ਨੂੰ ਇਹ ਅੜਿੱਕਾ ਖ਼ਤਮ ਕਰਵਾਉਣ ਲਈ ਮਾਮਲੇ ’ਚ ਤੁਰੰਤ ਦਖ਼ਲ ਦੇਣ ਅਤੇ ਕਤਰ ’ਚ ਗੁਰਦੁਆਰਾ ਸਾਹਿਬਾਨ ਦੀ ਸਥਾਪਤੀ ਦਾ ਮੁੱਦਾ ਚੁੱਕਣ ਦੀ ਅਪੀਲ ਕੀਤੀ ਤਾਂ ਜੋ ਸਿੱਖ ਆਪਣੇ ਧਰਮ ਦੀ ਪਾਲਣਾ ਆਜ਼ਾਦੀ ਨਾਲ ਕਰ ਸਕਣ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News