ਹਰਸਿਮਰਤ ਬਾਦਲ ਵੱਲੋਂ Finance Bill 2024 ਦਾ ਵਿਰੋਧ, ਕਿਸਾਨਾਂ ਲਈ ਇਹ ਸੋਧ ਕਰਨ ਦੀ ਰੱਖੀ ਮੰਗ
Thursday, Aug 08, 2024 - 11:56 AM (IST)
ਚੰਡੀਗੜ੍ਹ (ਮਨਜੋਤ)- ਬਠਿੰਡਾ ਤੋਂ ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਫਾਈਨਾਂਸ ਬਿੱਲ 2024 ਨੂੰ ਟੈਕਸ ਟ੍ਰੈਪ ਬਿੱਲ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਕਾਰਪੋਰੇਟ ਜਗਤ ’ਤੇ ਮਿਹਰਬਾਨ ਹੈ । ਸਿਹਤ ਤੇ ਜੀਵਨ ਬੀਮਾ ਪ੍ਰੀਮੀਅਮ ’ਤੇ ਟੈਕਸ ਲਾਉਣ ਬਾਰੇ ਉਨ੍ਹਾਂ ਕਿਹਾ ਕਿ ਇਹ ਵਿਅਕਤੀ ਦੇ ਸੰਵਿਧਾਨਕ ਅਧਿਕਾਰ ਦੀ ਉਲੰਘਣਾ ਹੈ।
ਇਹ ਖ਼ਬਰ ਵੀ ਪੜ੍ਹੋ - ਛੁੱਟੀ 'ਤੇ ਚੱਲ ਰਹੇ ਡਰੱਗ ਇੰਸਪੈਕਰਟ 'ਤੇ ਪਈ STF 'ਦੀ ਰੇਡ! ਜਾਣੋ ਕੀ ਹੈ ਪੂਰਾ ਮਾਮਲਾ
ਉਨ੍ਹਾਂ ਨੇ ਖੇਤੀਬਾੜੀ ਸੰਦਾਂ ’ਤੇ ਟੈਕਸਾਂ ਨੂੰ ਹਟਾਉਣ ਜਾਂ ਤਰਕਸੰਗਤ ਬਣਾਉਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਤੇ ਉਨ੍ਹਾਂ ਨੂੰ ਐੱਮ. ਐੱਸ. ਪੀ. ਪ੍ਰਦਾਨ ਕਰਨ ’ਚ ਨਾਕਾਮ ਰਹੀ ਹੈ ਅਤੇ ਖੇਤੀਬਾੜੀ ਸੰਦਾਂ ’ਤੇ ਟੈਕਸਾਂ ਨਾਲ ਕਿਸਾਨਾਂ ਨੂੰ ਹੋਰ ਮਾਰ ਪੈ ਰਹੀ ਹੈ। ਉਨ੍ਹਾਂ ਨੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ’ਚ 1970 ਤੋਂ ਪੈਦਾ ਹੋਈ ਸਾਰੀ ਆਮਦਨ ਪੰਜਾਬ ਹਵਾਲੇ ਕੀਤੇ ਜਾਣ ਦੀ ਵੀ ਮੰਗ ਕੀਤੀ ਕਿਉਂਕਿ ਕੇਂਦਰ ਸਰਕਾਰ ਇਕਰਾਰ ਕਰਨ ਦੇ ਬਾਵਜੂਦ ਇਸ ਨੂੰ ਪੰਜਾਬ ਹਵਾਲੇ ਨਹੀਂ ਕਰ ਸਕੀ। ਉਨ੍ਹਾਂ ਮੰਗ ਕੀਤੀ ਕਿ ਵਾਹਗਾ ਤੇ ਹੁਸੈਨੀਵਾਲਾ ਸਰਹੱਦਾਂ ਵਪਾਰ ਵਾਸਤੇ ਖੋਲ੍ਹੀਆਂ ਜਾਣ।
ਲੋਕ ਸਭਾ ’ਚ ਫਾਈਨਾਂਸ ਬਿੱਲ ’ਤੇ ਚਰਚਾ ਦੌਰਾਨ ਉਨ੍ਹਾਂ ਕਿਹਾ ਕਿ ਇਸ ਬਿੱਲ ’ਚ ਕਿਸੇ ਨੂੰ ਬਖ਼ਸ਼ਿਆ ਨਹੀਂ ਗਿਆ। ਇਹ ਕਾਰਪੋਰੇਟ ਜਗਤ ’ਤੇ ਮਿਹਰਬਾਨ ਹੈ , ਜਿਸ ਲਈ ਟੈਕਸ 45 ਫੀਸਦੀ ਤੋਂ ਘਟਾ ਕੇ 35 ਫੀਸਦੀ ਕੀਤਾ ਗਿਆ ਤੇ ਸਟਾਰਟਅੱਪਸ ਲਈ ਏਂਜਲ ਟੈਕਸ ਵਾਪਸ ਲੈ ਲਿਆ ਗਿਆ। ਇਸੇ ਤਰੀਕੇ ਕਾਰਪੋਰਟ ਟੈਕਸ 25 ਫ਼ੀਸਦੀ ਤੈਅ ਕੀਤਾ ਗਿਆ ਤੇ ਛੋਟੇ ਨਿਵੇਸ਼ਕਾਂ ਲਈ ਟੈਕਸ 30 ਫ਼ੀਸਦੀ ਤੈਅ ਕੀਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਵਿਜੀਲੈਂਸ ਦੀ ਰਡਾਰ 'ਤੇ ਜਲੰਧਰ ਦੇ ਸਾਬਕਾ ਕੌਂਸਲਰ! ਨਿਗਮ ਮੁਲਾਜ਼ਮਾਂ 'ਤੇ ਵੀ ਡਿੱਗ ਸਕਦੀ ਹੈ ਗਾਜ਼
ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਕੋਲ ਸਰੋਤ ਹਨ ਤੇ ਜਿਨ੍ਹਾਂ ਕੋਲ ਨਹੀਂ ਹਨ, ਉਨ੍ਹਾਂ ਵਿਚਾਲੇ ਪਾੜਾ ਨਾ ਵਧਾਇਆ ਜਾਵੇ। ਐੱਮ. ਐੱਸ. ਐੱਮ. ਈਜ਼ ਨੂੰ ਮਿਲਦੀ ਕਰਜ਼ਾ ਲਿਮਿਟ ’ਤੇ 15 ਲੱਖ ਰੁਪਏ ਦੀ ਸਬਸਿਡੀ ਵੀ ਵਾਪਸ ਲੈ ਲਈ ਗਈ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8