ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਹਰਸਿਮਰਤ ਕੌਰ ਬਾਦਲ
Thursday, Mar 27, 2025 - 11:41 PM (IST)

ਅੰਮ੍ਰਿਤਸਰ (ਸਰਬਜੀਤ) - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਨਤਮਸਤਕ ਹੋ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਦੌਰਾਨ ਜਿੱਥੇ ਉਨ੍ਹਾਂ ਨੇ ਸੱਚਖੰਡ ਵਿਖੇ ਬੈਠ ਇਲਾਹੀ ਬਾਣੀ ਦਾ ਕੀਰਤਨ ਸੁਣਿਆ ਉੱਥੇ ਹੀ ਸਰਬੱਤ ਦੇ ਭਲੇ ਦੀ ਅਰਦਾਸ ਵੀ ਵਾਹਿਗੁਰੂ ਦੇ ਚਰਨਾਂ ਵਿੱਚ ਕੀਤੀ। ਹਰਸਿਮਰਤ ਕੌਰ ਬਾਦਲ ਸ੍ਰੀ ਅਕਾਲ ਤਖਤ ਸਾਹਿਬ ਨਜਦੀਕ ਰਖਵਾਏ ਗਏ ਅਖੰਡ ਪਾਠ ਸਾਹਿਬ ਦੇ ਭੋਗ ਸਮੇਂ ਪਹੁੰਚੇ।