ਮੁੱਖ ਮੰਤਰੀ ਚੰਨੀ ਦੇ ਭਾਣਜੇ ਦੀ ਈ.ਡੀ. ਵਲੋਂ ਗ੍ਰਿਫ਼ਤਾਰੀ ’ਤੇ ਹਰਸਿਮਰਤ ਬਾਦਲ ਨੇ ਦਿੱਤਾ ਇਹ ਬਿਆਨ

Friday, Feb 04, 2022 - 02:01 PM (IST)

ਤਲਵੰਡੀ ਸਾਬੋ (ਮਨੀਸ਼ ਗਰਗ) : ਸਾਬਕਾ ਮੰਤਰੀ ਹਰਸਿਮਰਤ ਕੌਰ ਬਾਦਲ ਅੱਜ ਤਖਤ ਸ੍ਰੀ ਦਮਦਮਾ ਸਾਹਿਬ ਗੁਰਦੁਆਰਾ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਈ.ਡੀ. ਵਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਹਨੀ ਨੂੰ ਗ੍ਰਿਫ਼ਤਾਰ ਕਰਨ ਦੇ ਮਾਮਲੇ ’ਚ ਕਿਹਾ ਕਿ ਚੰਨੀ ਲੋਕਾਂ ਦੇ ਮਸਲੇ ਨਹੀਂ ਸਗੋਂ ਆਪਣੇ ਰਿਸ਼ਤੇਦਾਰਾਂ ਦੇ ਮਸਲੇ ਹੱਲ ਕਰਦਾ ਹੈ। ਕਾਂਗਰਸ ਵਲੋਂ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਦਾ ਚੇਹਰਾ ਐਲਾਨੇ ਜਾਣ ਦੇ ਸਵਾਲ ’ਤੇ ਹਰਸਿਮਰਤ ਨੇ ਕਿਹਾ ਕਿ ਕਾਂਗਰਸ ਵਲੋਂ ਭ੍ਰਿਸ਼ਟਚਾਰੀ ਸੀ.ਐੱਮ. ਚਿਹਰਾ ਲਿਆਏ ਜਾਣ ਦਾ ਕੋਈ ਫਾਇਦਾ ਨਹੀਂ ਹੋਵੇਗਾ ਕਿਉਂਕਿ ਲੋਕ ਇਨ੍ਹਾਂ ਨੂੰ ਚੰਗੀ ਤਰ੍ਹਾਂ ਜਾਣ ਚੁੱਕੇ ਹਨ। ਉਨ੍ਹਾਂ ਕਿਹਾ ਕਿ ਨਾ ਤਾਂ ਉਨ੍ਹਾਂ ਬੇਰੁਜ਼ਗਾਰੀ ਖ਼ਤਮ ਕੀਤੀ ਅਤੇ ਨਾ ਹੀ ਕਿਸਾਨਾਂ ਨੂੰ ਮੁਆਵਜਾ ਦਿੱਤਾ ਚੰਨੀ ਨੇ ਲੋਕਾਂ ਦਾ ਤਾਂ ਕੋਈ ਮਸਲਾ ਹੱਲ ਨਹੀਂ ਕੀਤਾ ਸਗੋਂ ਸਰਕਾਰੀ ਖਜ਼ਾਨਾ ਲੁੱਟ ਕੇ ਆਪਣੀਆਂ ਜੇਬਾਂ ਭਰ ਕੇ ਆਪਣੇ ਹੀ ਮਸਲੇ ਹੱਲ ਕੀਤੇ ਹਨ। 

ਇਹ ਵੀ ਪੜ੍ਹੋ : ਬੇਅਦਬੀ ਲਈ ਜ਼ਿੰਮੇਵਾਰ ਦੋਸ਼ੀਆਂ ਨੂੰ ਸਜ਼ਾ ਦੁਆਉਣਾ ਕਾਂਗਰਸ ਦੇ ਏਜੰਡੇ ’ਚ ਸਭ ਤੋਂ ਉੱਤੇ : ਸੁਖਜਿੰਦਰ ਰੰਧਾਵਾ

ਨਵਜੋਤ ਸਿੱਧੂ ਵਲੋਂ ਕਾਂਗਰਸ ’ਤੇ ਵਾਰ ਕਰਦੇ ਹੋਏ ਕਮਜ਼ੋਰ ਮੁੱਖ ਮੰਤਰੀ ਚਿਹਰਾ ਐਲਾਨੇ ਜਾਣ ਦੇ ਬਿਆਨ ’ਤੇ ਬੀਬੀ ਹਰਸਿਮਰਤ ਬਾਦਲ ਨੇ ਕਿਹਾ ਕਿ ਦਿੱਲੀ ਵਾਲੇ ਸਾਰੇ ਹਾਈਕਮਾਨ ਚਾਹੁੰਦੇ ਹਨ ਕਿ ਕਮਜ਼ੋਰ ਮੁੱਖ ਮੰਤਰੀ ਦਾ ਚਿਹਰਾ ਦਿੱਤਾ ਜਾਵੇ ਤਾਂ ਜੋ ਪੰਜਾਬ ਦੇ ਮੁੱਖ ਮੰਤਰੀ ਉਨ੍ਹਾਂ ਵਲੋਂ ਦਿੱਤੇ ਹੁਕਮਾਂ ਅਨੁਸਾਰ ਚੱਲ ਸਕੇ, ਇਸ ਲਈ ਭਗਵੰਤ ਮਾਨ ਨੂੰ ਵੀ ਆਮ ਆਦਮੀ ਪਾਰਟੀ ਨੇ ਸੀ.ਐੱਮ. ਫੇਸ ਐਲਾਨ ਦਿੱਤਾ ਹੈ ਅਤੇ ਉਸ ਦੀ ਕਮਾਨ ਵੀ ਦਿਲੀ ਤੋਂ ਚੱਲੇਗੀ। ਉਨ੍ਹਾਂਕਿਹਾ ਕਿ ਦਿੱਲੀ ਦੀ ਕੋਈ ਵੀ ਸਰਕਾਰ ਹੋਵੇ ਚਾਹੇ ਭਾਜਪਾ ਹੋਵੇ, ਜਾਂ ਗਾਂਧੀ ਪਰਿਵਾਰ ਹੋਵੇ ਜਾਂ ਕੇਜਰੀਵਾਲ ਉਹ ਪੰਜਾਬ ਨੂੰ ਆਪਣੇ ਥੱਲੇ ਰੱਖ ਕੇ ਪੰਜਾਬ ਨੂੰ ਗੁਲਾਮ ਬਣਾ ਕੇ ਰੱਖਣਾ ਚਾਹੁੰਦੇ ਹਨ। ਬੀਬੀ ਬਾਦਲ ਨੇ ਕਿਹਾ ਕਿ ਇਕੱਲੀ ਸ਼੍ਰੋਮਣੀ ਅਕਾਲੀ ਦਲ ਅਜਿਹੀ ਪਾਰਟੀ ਹੈ ਜੋ ਬਿਨ੍ਹਾਂ ਕਿਸੇ ਬਾਹਰੀ ਪਾਰਟੀਆਂ ਦੇ ਦਬਾਅ ਤੋਂ ਪੰਜਾਬ ਦੇ ਭਲੇ ਲਈ ਹਮੇਸ਼ਾ ਅੱਗੇ ਆਈ ਹੈ। 

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ? 


Anuradha

Content Editor

Related News