ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਹਰਸਿਮਰਤ ਕੌਰ ਬਾਦਲ
Friday, May 30, 2025 - 02:11 PM (IST)

ਅੰਮ੍ਰਿਤਸਰ- ਰੂਹਾਨੀਅਤ ਦਾ ਕੇਂਦਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਵੱਡੀ ਗਿਣਤੀ ਵਿੱਚ ਸੰਗਤਾਂ ਮੱਥਾ ਟੇਕ ਕੇ ਆਪਣੀ ਆਸਥਾ ਦਾ ਪ੍ਰਗਟਾਵਾ ਕਰਦੀਆਂ ਹਨ । ਉਥੇ ਹੀ ਬਠਿੰਡਾ ਤੋਂ ਲੋਕ ਸਭਾ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅੱਜ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚੇ।
ਇਹ ਵੀ ਪੜ੍ਹੋ- ਪੰਜਾਬ ਦੇ ਇਸ ਸਰਹੱਦੀ ਪਿੰਡ 'ਚ ਜਾਰੀ ਹੋਏ ਵੱਡੇ ਹੁਕਮ, ਲੱਗੀਆਂ ਵੱਡੀਆਂ ਪਾਬੰਦੀਆਂ
ਉਨ੍ਹਾਂ ਨੇ ਦਰਬਾਰ ਸਾਹਿਬ 'ਚ ਮੱਥਾ ਟੇਕਣ ਮਗਰੋਂ ਬਾਦਲ ਪਰਿਵਾਰ ਵੱਲੋਂ ਪਿਛਲੇ ਅਨੇਕਾਂ ਵਰ੍ਹਿਆਂ ਤੋਂ ਜਾਰੀ ਸ੍ਰੀ ਅਖੰਡ ਪਾਠ ਸਾਹਿਬ ਦੇ ਲੜੀ ਤਹਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਅਤੇ ਨਵੇਂ ਅਖੰਡ ਪਾਠ ਸਾਹਿਬ ਦੀ ਆਰੰਭਤਾ ਮੌਕੇ ਹਾਜ਼ਰੀ ਭਰੀ।
ਇਹ ਵੀ ਪੜ੍ਹੋ- ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਲਈ ਵੱਡਾ ਤੋਹਫ਼ਾ, ਕੇਂਦਰ ਸਰਕਾਰ ਨੇ ਦਿੱਤੀ ਮਨਜ਼ੂਰੀ
ਉੱਥੇ ਹੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਸ਼ਹੀਦਾਂ ਦੇ ਸਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਉਹ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਆਏ ਹਨ ਅਤੇ ਉਹ ਸਿੱਖ ਕੌਮ ਦੇ ਸਾਰੇ ਹੀ ਸ਼ਹੀਦਾਂ ਨੂੰ ਨਮਨ ਕਰਦੇ ਹਨ ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8