ਬੀਬੀ ਬਾਦਲ ਦੀ ਕੋਠੀ ਦਾ ਘਿਰਾਓ ਕਰਨ ਜਾ ਰਹੇ ਰਵਿਦਾਸ ਭਾਈਚਾਰੇ ਦੀ ਪੁਲਸ ਨਾਲ ਧੱਕਾਮੁੱਕੀ

Saturday, Aug 31, 2019 - 05:10 PM (IST)

ਬੀਬੀ ਬਾਦਲ ਦੀ ਕੋਠੀ ਦਾ ਘਿਰਾਓ ਕਰਨ ਜਾ ਰਹੇ ਰਵਿਦਾਸ ਭਾਈਚਾਰੇ ਦੀ ਪੁਲਸ ਨਾਲ ਧੱਕਾਮੁੱਕੀ

ਸ੍ਰੀ ਮੁਕਤਸਰ ਸਾਹਿਬ (ਤਰਸੇਮ) : ਪਿਛਲੇ ਦਿਨੀਂ ਦਿੱਲੀ ਦੇ ਤੂਗਲਕਾਬਾਦ ‘ਚ 600 ਸਾਲ ਪੁਰਾਣੇ ਰਵਿਦਾਸ ਮੰਦਰ ਨੂੰ ਢਾਹੇ ਜਾਣ ਸਬੰਧ ਵਿਚ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੀ ਕੋਠੀ ਦਾ ਘਿਰਾਓ ਕਰਨ ਜਾ ਰਹੇ ਰਵਿਦਾਸ ਭਾਈਚਾਰੇ ਅਤੇ ਹੋਰ ਜਥੇਬੰਦੀਆਂ ਦੀ ਪੁਲਸ ਨਾਲ ਧੱਕਾਮੁੱਕੀ ਹੋ ਗਈ, ਜਿਸ ਤੋਂ ਬਾਅਦ ਪਿੰਡ ਬਾਦਲ ਦੀ ਹੱਦ ਵਿਚ ਰੁੱਕ ਕੇ ਕੇਂਦਰੀ ਮੰਤਰੀ ਦੇ ਇਕ ਨੁਮਾਇੰਦੇ ਨੂੰ ਉਨ੍ਹਾਂ ਵੱਲੋਂ ਮੰਗ ਪੱਤਰ ਸੌਂਪਿਆ ਗਿਆ।

PunjabKesari

ਦੱਸ ਦੇਈਏ ਕਿ ਦਿੱਲੀ ‘ਚ ਤੂਗਲਕਾਬਾਦ ‘ਚ 600 ਸਾਲ ਪੁਰਾਣੇ ਰਵਿਦਾਸ ਮੰਦਰ ਨੂੰ ਢਾਹੁਣ ਦੇ ਵਿਰੋਧ ‘ਚ ਰਵਿਦਾਸ ਭਾਈਚਾਰਾ ਲਗਾਤਾਰ ਵਿਰੋਧ ਕਰ ਰਿਹਾ ਹੈ। ਉਨ੍ਹਾਂ ਵੱਲੋਂ ਦੁਬਾਰਾ ਮੰਦਰ ਬਣਾਉਣ ਦੀ ਮੰਗ ਨੂੰ ਲੈ ਕੇ ਕੇਂਦਰੀ ਮੰਤਰੀਆਂ ਦੇ ਘਰਾਂ ਦਾ ਘਿਰਾਓ ਕੀਤਾ ਜਾ ਰਿਹਾ ਹੈ। ਇਸੇ ਦੇ ਚਲਦੇ ਅੱਜ ਫੂਡ ਐਂਡ ਪ੍ਰੋਸੈਸਿੰਗ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੇ ਜੱਦੀ ਘਰ ਦਾ ਘਿਰਾਓ ਕਰਨ ਦਾ ਫੈਸਲਾ ਕੀਤਾ ਗਿਆ ਸੀ। ਪੁਲਸ ਵੱਲੋਂ ਬਾਦਲ ਪਿੰਡ ਨੂੰ ਜਾਣ ਵਾਲੇ ਹਰ ਰਸਤੇ ‘ਤੇ ਨਾਕਾਬੰਦੀ ਕੀਤੀ ਹੋਈ ਸੀ।

PunjabKesari


author

cherry

Content Editor

Related News