ਸੁਖਬੀਰ ਬਾਦਲ 'ਤੇ ਗੋਲ਼ੀ ਚੱਲਣ ਮਗਰੋਂ ਸ੍ਰੀ ਦਰਬਾਰ ਸਾਹਿਬ ਪਹੁੰਚੇ ਬੀਬੀ ਬਾਦਲ, ਹੋਏ ਭਾਵੁਕ
Wednesday, Dec 04, 2024 - 11:41 AM (IST)
ਅੰਮ੍ਰਿਤਸਰ (ਵੈੱਬ ਡੈਸਕ)- ਧਾਰਮਿਕ ਸਜ਼ਾ ਨਿਭਾਉਣ ਦੇ ਦੂਜੇ ਦਿਨ ਜਦੋਂ ਸੁਖਬੀਰ ਸਿੰਘ ਬਾਦਲ ਅੱਜ ਦਰਬਾਰ ਸਾਹਿਬ ਦੀ ਡਿਓੜੀ ਵਿਖੇ ਸੇਵਾਦਾਰ ਦੀ ਡਿਊਟੀ ਨਿਭਾ ਰਹੇ ਸਨ ਤਾਂ ਉਨ੍ਹਾਂ ਨੂੰ ਨਾਰਾਇਣ ਸਿੰਘ ਚੌੜਾ ਨੇ ਗੋਲ਼ੀ ਮਾਰਨ ਦੀ ਕੋਸ਼ਿਸ਼ ਕੀਤੀ। ਜਿਸ ਤੋਂ ਤੁਰੰਤ ਬਾਅਦ ਉਸ ਨੂੰ ਸੇਵਾਦਾਰਾਂ ਨੇ ਮੌਕੇ ਉੱਤੇ ਕਾਬੂ ਕਰਕੇ ਪੁਲਸ ਦੇ ਹਵਾਲੇ ਕਰ ਦਿੱਤਾ। ਸੁਖਬੀਰ ਸਿੰਘ ਬਾਦਲ 'ਤੇ ਗੋਲ਼ੀ ਚੱਲਣ ਦੀ ਖ਼ਬਰ ਨੂੰ ਸੁਣ ਤੁਰੰਤ ਹਰਸਿਮਰਤ ਕੌਰ ਬਾਦਲ ਸ੍ਰੀ ਦਰਬਾਰ ਸਾਹਿਬ ਪਹੁੰਚੇ ਹਨ, ਜਿੱਥੇ ਉਹ ਨਤਮਸਤਕ ਹੋਣ ਉਪਰੰਤ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕਰਨਗੇ। ਇਸ ਦੌਰਾਨ ਬੀਬੀ ਬਾਦਲ ਬੇਹੱਦ ਭਾਵੁਕ ਨਜ਼ਰ ਆਏ।
ਜ਼ਿਕਰਯੋਗ ਹੈ ਕਿ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਧਾਰਮਿਕ ਸਜ਼ਾ ਭੁਗਤ ਰਹੇ ਸੁਖਬੀਰ ਸਿੰਘ ਬਾਦਲ 'ਤੇ ਅੱਜ ਜਾਨਲੇਵਾ ਹਮਲਾ ਹੋ ਗਿਆ। ਇਸ ਹਮਲੇ ਵਿਚ ਭਾਵੇਂ ਗੋਲ਼ੀ ਚੱਲੀ ਹੈ ਪਰ ਸੁਖਬੀਰ ਸਿੰਘ ਬਾਦਲ ਵਾਲ-ਵਾਲ ਬਚ ਗਏ। ਗੋਲ਼ੀ ਚੱਲਣ ਵਾਲੇ ਦਾ ਨਾਮ ਨਰਾਇਣ ਸਿੰਘ ਚੌੜਾਦੱਸਿਆ ਜਾ ਰਿਹਾ ਹੈ, ਪਹਿਲਾਂ ਵੀ ਗਰਮ ਖਿਆਲੀਆਂ ਨਾਲ ਜੁੜਿਆ ਹੋਇਆ ਦੱਸਿਆ ਜਾ ਰਿਹਾ ਹੈ। ਨਰਾਇਣ ਚੌੜਾ ਨੂੰ ਲੈ ਕੇ ਪੁਲਸ ਨੇ ਸਨਸਨੀਖੇਜ਼ ਖੁਲਾਸਾ ਕੀਤਾ ਹੈ। ਪੁਲਸ ਮੁਤਾਬਕ ਨਰਾਇਣ ਸਿੰਘ ਕੱਲ੍ਹ ਵੀ ਸ੍ਰੀ ਦਰਬਾਰ ਸਾਹਿਬ ਆਇਆ ਸੀ ਅਤੇ ਪੁਲਸ ਵਲੋਂ ਪਹਿਲਾਂ ਤੋਂ ਹੀ ਉਸ ਦੀਆਂ ਗਤੀਵਿਧੀਆਂ 'ਤੇ ਨਜ਼ਰ ਰੱਖੀ ਜਾ ਰਹੀ ਸੀ।
ਇਹ ਵੀ ਪੜ੍ਹੋ- PGI 'ਚ ਇਲਾਜ ਕਰਵਾਉਣ ਵਾਲੇ ਮਰੀਜ਼ਾਂ ਲਈ ਅਹਿਮ ਖ਼ਬਰ, ਹੁਣ ਮਿਲੇਗੀ ਇਹ ਸਹੂਲਤ
ਇਹ ਵੀ ਪੜ੍ਹੋ- ਮੰਥਨ ਦਾ ਦੌਰ ਜਾਰੀ, ਨਗਰ ਨਿਗਮ ਚੋਣਾਂ ਲਈ 'ਆਪ' ਵਰਕਰਾਂ ’ਚ ਭਾਰੀ ਉਤਸ਼ਾਹ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8