ਕੰਗਨਾ ਰਣੌਤ ਦੇ ਬਿਆਨ ਮਗਰੋਂ ਕੇਂਦਰ ਨੂੰ ਸਿੱਧੀ ਹੋਈ ਹਰਸਿਮਰਤ ਕੌਰ ਬਾਦਲ, ਟਵੀਟ ਕਰ ਕੱਢੀ ਭੜਾਸ

Friday, Jun 07, 2024 - 07:27 PM (IST)

ਚੰਡੀਗੜ੍ਹ (ਵੈੱਬ ਡੈਸਕ): ਬੀਤੇ ਦਿਨੀਂ ਚੰਡੀਗੜ੍ਹ ਏਅਰਪੋਰਟ 'ਤੇ CISF ਕਾਂਸਟੇਬਲ ਕੁਲਵਿੰਦਰ ਕੌਰ ਵੱਲੋਂ ਭਾਜਪਾ ਦੀ ਸੰਸਦ ਮੈਂਬਰ ਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੂੰ ਥੱਪੜ ਮਾਰੇ ਜਾਣ ਦਾ ਮੁੱਦਾ ਕਾਫ਼ੀ ਭੱਖਿਆ ਰਿਹਾ। ਇਸ ਮਗਰੋਂ ਕੰਗਨਾ ਰਣੌਤ ਨੇ ਵੀਡੀਓ ਸਾਂਝੀ ਕਰ ਕੇ ਕਿਹਾ ਸੀ ਕਿ ਉਹ ਠੀਕ ਹੈ, ਪਰ ਪੰਜਾਬ ਵਿਚ ਵੱਧ ਰਿਹਾ ਅੱਤਵਾਦ ਤੇ ਉਗਰਵਾਦ ਚਿੰਤਾ ਦਾ ਵਿਸ਼ਾ ਹੈ। ਇਸ ਮਗਰੋਂ ਹੁਣ ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਦੀ ਪ੍ਰਤੀਕਿਰਿਆ ਸਾਹਮਣੇ ਆਈ ਹੈ। 

ਇਹ ਖ਼ਬਰ ਵੀ ਪੜ੍ਹੋ - ਚੋਣਾਂ ਮਗਰੋਂ ਐਕਸ਼ਨ ਮੋਡ 'ਚ ਮੁੱਖ ਮੰਤਰੀ ਭਗਵੰਤ ਮਾਨ, ਸੱਦ ਲਈ ਅਹਿਮ ਮੀਟਿੰਗ

ਹਰਸਿਮਰਤ ਕੌਰ ਬਾਦਲ ਨੇ ਪੰਜਾਬੀਆਂ ਨੂੰ ਅੱਤਵਾਦੀ ਜਾਂ ਉੱਗਰਵਾਦੀ ਕਹਿਣ 'ਤੇ ਸਖ਼ਤ ਇਤਰਾਜ਼ ਜਤਾਇਆ ਹੈ। ਉਨ੍ਹਾਂ ਨੇ ਕਿਹਾ ਕਿ ਕਿਸੇ ਨੂੰ ਵੀ ਪੰਜਾਬੀਆਂ ਬਾਰੇ ਅਜਿਹੀਆਂ ਗੱਲਾਂ ਕਹਿਣ ਦੀ ਇਜਾਜ਼ਤ ਨਹੀਂ ਦੇਣੀ ਚਾਹੀਦੀ। ਉਨ੍ਹਾਂ ਕਿਹਾ ਕਿ ਪੰਜਾਬੀ ਦੇਸ਼ ਭਗਤੀ ਵਿਚ ਸਭ ਤੋਂ ਮੋਹਰੀ ਹਨ ਤੇ ਉਹ ਸਰਹੱਦਾਂ 'ਤੇ ਦੇਸ਼ ਦੀ ਸੇਵਾ ਕਰਨ ਵਾਲੇ ਅਤੇ ਅੰਨਦਾਤਾ ਵਜੋਂ ਦੇਸ਼ਭਗਤੀ ਨਿਭਾਅ ਰਹੇ ਹਨ। ਹਰਸਿਮਰਤ ਕੌਰ ਬਾਦਲ ਨੇ ਕੇਂਦਰ ਸਰਕਾਰ ਨੂੰ ਕਿਸਾਨਾਂ ਦੇ ਮਸਲੇ ਹੱਲ ਕਰਨ ਦੀ ਅਪੀਲ ਵੀ ਕੀਤੀ ਗਈ। 

ਇਹ ਖ਼ਬਰ ਵੀ ਪੜ੍ਹੋ - ਕੰਗਨਾ ਰਣੌਤ ਨੂੰ ਥੱਪੜ ਮਾਰਨ ਵਾਲੀ ਕੁਲਵਿੰਦਰ ਕੌਰ ਨੂੰ ਨਵੀਂ ਨੌਕਰੀ ਦੀ ਪੇਸ਼ਕਸ਼!

ਹਰਸਿਮਰਤ ਕੌਰ ਬਾਦਲ ਨੇ ਟਵੀਟ ਕੀਤਾ, "ਮੈਂ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਸ਼ਿਕਾਇਤਾਂ 'ਤੇ ਧਿਆਨ ਦੇਣ ਅਤੇ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਦੀ ਅਪੀਲ ਕਰਦਾ ਹਾਂ। ਕਿਸੇ ਨੂੰ ਵੀ ਪੰਜਾਬੀਆਂ ਨੂੰ ਅੱਤਵਾਦੀ ਜਾਂ ਉਗਰਵਾਦੀ ਅਤੇ ਫਿਰਕੂ ਵੰਡੀਆਂ ਦਾ ਲੇਬਲ ਲਗਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਣੀ ਚਾਹੀਦੀ। ਪੰਜਾਬੀ ਦੇਸ਼ ਭਗਤੀ ਵਿਚ ਸਭ ਤੋਂ ਮੋਹਰੀ ਹਨ, ਅਸੀਂ ਸਰਹੱਦਾਂ 'ਤੇ ਦੇਸ਼ ਦੀ ਸੇਵਾ ਕਰਨ ਵਾਲੇ ਅਤੇ ਅੰਨਦਾਤਾ ਵਜੋਂ ਦੇਸ਼ਭਗਤੀ ਨਿਭਾਅ ਰਹੇ ਹਾਂ।"

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News