ਆਪਣੀ ਦਾਦੀ ਤੇ ਪਿਓ ਵੱਲੋਂ ਕੀਤੇ ਗੁਨਾਹਾਂ ਦਾ ਰਾਹੁਲ ਗਾਂਧੀ ਨੂੰ ਨਹੀਂ ਕੋਈ ਅਫ਼ਸੋਸ: ਹਰਸਿਮਰਤ ਕੌਰ ਬਾਦਲ

Tuesday, May 06, 2025 - 11:32 AM (IST)

ਆਪਣੀ ਦਾਦੀ ਤੇ ਪਿਓ ਵੱਲੋਂ ਕੀਤੇ ਗੁਨਾਹਾਂ ਦਾ ਰਾਹੁਲ ਗਾਂਧੀ ਨੂੰ ਨਹੀਂ ਕੋਈ ਅਫ਼ਸੋਸ: ਹਰਸਿਮਰਤ ਕੌਰ ਬਾਦਲ

ਚੰਡੀਗੜ੍ਹ (ਅੰਕੁਰ): ਸ਼੍ਰੋਮਣੀ ਅਕਾਲੀ ਦਲ ਤੋਂ ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਸ੍ਰੀ ਦਰਬਾਰ ਸਾਹਿਬ ’ਤੇ ਹੋਏ ਹਮਲੇ ਅਤੇ ਕਾਂਗਰਸ ਵੱਲੋਂ ਕਰਵਾਏ 1984 ਦੇ ਸਿੱਖ ਕਤਲੇਆਮ ਦੀ ਮਾਫ਼ੀ ਨਾ ਮੰਗਣ ਦੀ ਜ਼ੋਰਦਾਰ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਜਾਣਦੇ ਹੋਏ ਵੀ ਕਿ ਉਨ੍ਹਾਂ ਦੀ ਦਾਦੀ ਨੇ 1984 ਵਿਚ ਸ੍ਰੀ ਦਰਬਾਰ ਸਾਹਿਬ ’ਤੇ ਹਮਲੇ ਦੇ ਹੁਕਮ ਦਿੱਤੇ ਤੇ ਉਨ੍ਹਾਂ ਦੇ ਪਿਤਾ ਦੇ ਚੇਲਿਆਂ ਨੇ ਦਿੱਲੀ ਦੀਆਂ ਸੜਕਾਂ ’ਤੇ ਸਿੱਖਾਂ ਦਾ ਕਤਲੇਆਮ ਕਰਨ ਤੇ ਉਨ੍ਹਾਂ ਨੂੰ ਜਿਉਂਦਿਆਂ ਸਾੜਨ ਵਰਗੇ ਕਤਲੇਆਮ ਦੀ ਅਗਵਾਈ ਕੀਤੀ, ਰਾਹੁਲ ਗਾਂਧੀ ਨੇ ਉਸ ਸਵਾਲ ਨੂੰ ਪਲਟਣ ਦੀ ਕੋਸ਼ਿਸ਼ ਕੀਤੀ ਸੀ, ਜਿਸ ’ਚ ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ 1 ਹਜ਼ਾਰ ਸਿੱਖਾਂ ਦਾ ਕਤਲੇਆਮ ਕਰਨ ਵਾਲੀ ਭੀੜ ’ਚ ਕਾਂਗਰਸ ਪਾਰਟੀ ਦੀ ਭੂਮਿਕਾ ’ਤੇ ਸਵਾਲ ਚੁੱਕੇ ਗਏ ਸਨ।

ਇਹ ਖ਼ਬਰ ਵੀ ਪੜ੍ਹੋ - ਰਾਹੁਲ ਗਾਂਧੀ ਵੱਲੋਂ ਸਿੱਖ ਕੌਮ ਬਾਰੇ ਆਖ਼ੀਆਂ ਗੱਲਾਂ 'ਤੇ ਭੜਕੇ ਸੁਖਬੀਰ ਸਿੰਘ ਬਾਦਲ

ਜਦੋਂ ਰਾਹੁਲ ਗਾਂਧੀ ਨੂੰ ਅਮਰੀਕਾ ਦੀ ਬਰਾਊਨ ਯੂਨੀਵਰਸਿਟੀ ’ਚ ਇਸ ਸਵਾਲ ਦਾ ਜਵਾਬ ਦੇਣ ਲਈ ਮਜਬੂਰ ਕੀਤਾ ਗਿਆ ਤਾਂ ਕਾਂਗਰਸੀ ਆਗੂ ਨੇ ਆਪਣੀ ਦਾਦੀ ਤੇ ਪਿਤਾ ਵੱਲੋਂ ਕੀਤੇ ਗੁਨਾਹਾਂ ਦੀ ਮਾਫ਼ੀ ਨਹੀਂ ਮੰਗੀ ਸਗੋਂ ਇਹ ਕਹਿ ਕੇ ਟਲਣ ਦੀ ਕੋਸ਼ਿਸ਼ ਕੀਤੀ ਕਿ ਇਹ ਦੋਵੇਂ ਮਾਮਲੇ ਕਈ ਸਾਲ ਪਹਿਲਾਂ ਵਾਪਰੇ ਸਨ। ਜਵਾਬ ਟਾਲਣ ਤੋਂ ਹੀ ਪਤਾ ਲੱਗਦਾ ਹੈ ਕਿ ਰਾਹੁਲ ਗਾਂਧੀ ਦੇ ਮਨ ’ਚ ਸਿੱਖ ਭਾਈਚਾਰੇ ਪ੍ਰਤੀ ਕਿੰਨੀ ‘ਪੀੜਾ’ ਹੈ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਨੂੰ ਇਹ ਸਮਝਣਾ ਚਾਹੀਦਾ ਹੈ ਤੇ ਗੁਰੂ ਘਰ ਆਉਣ ਸਮੇਂ ਆਪਣੇ ਪਰਿਵਾਰ ਦੇ ਕੀਤੇ ਕਾਰਿਆਂ ਲਈ ਮਾਫ਼ੀ ਮੰਗਣੀ ਚਾਹੀਦੀ ਹੈ ਨਾ ਕਿ ਆਪਣੇ ਆਪ ਨੂੰ ਪਾਕ ਸਾਫ਼ ਦੱਸਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਹ ਵੀ ਬਹੁਤ ਸ਼ਰਮ ਵਾਲੀ ਗੱਲ ਹੈ ਕਿ ਆਪਣੇ ਗੁਨਾਹ ਮੰਨਣ ਦੀ ਬਜਾਏ ਗਾਂਧੀ ਪਰਿਵਾਰ ਨੇ ਇਕ ਸਿੱਖ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਤੋਂ 1984 ਦੀ ਮੁਆਫ਼ੀ ਮੰਗਵਾਈ। ਉਨ੍ਹਾਂ ਨੇ ਰਾਹੁਲ ਗਾਂਧੀ ਨੂੰ ਸਵਾਲ ਕੀਤਾ ਕਿ ਉਹ ਦੱਸਣ ਕਿ ਉਨ੍ਹਾਂ ਨੇ ਵਿਦੇਸ਼ ’ਚ ਦਿੱਤੇ ਆਪਣੇ ਬਿਆਨ ’ਚ ਕਿਸ ਨੂੰ ‘ਮੰਦਭਾਗਾ’ ਕਰਾਰ ਦਿੱਤਾ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਸਰਕਾਰ ਦਾ ਵੱਡਾ ਕਦਮ! SC ਭਾਈਚਾਰੇ ਲਈ ਲਿਆ ਇਤਿਹਾਸਕ ਫ਼ੈਸਲਾ

ਉਨ੍ਹਾਂ ਕਿਹਾ ਕਿ ਸੱਚਾਈ ਇਹ ਹੈ ਕਿ ਗਾਂਧੀ ਪਰਿਵਾਰ ਦੇ ਨਾਲ-ਨਾਲ ਕਾਂਗਰਸ ਪਾਰਟੀ ਨੂੰ ਸ੍ਰੀ ਦਰਬਾਰ ਸਾਹਿਬ ’ਤੇ ਕੀਤੇ ਹਮਲੇ ਤੇ 1984 ’ਚ ਹੋਏ ਸਿੱਖ ਕਤਲੇਆਮ ਦਾ ਕੋਈ ਅਫ਼ਸੋਸ ਨਹੀਂ ਹੈ। ਦੋਵੇਂ ਲਗਾਤਾਰ ਜਗਦੀਸ਼ ਟਾਈਟਲਰ, ਸੱਜਣ ਕੁਮਾਰ ਤੇ ਕਮਲ ਨਾਥ ਵਰਗੇ ਦੋਸ਼ੀਆਂ ਦੀ ਲਗਾਤਾਰ ਪੁਸ਼ਤਪਨਾਹੀ ਕਰਦੇ ਰਹੇ ਹਨ ਤੇ ਉਨ੍ਹਾਂ ਨੂੰ ਤਰੱਕੀਆਂ ਦਿੰਦੇ ਰਹੇ ਹਨ। ਉਨ੍ਹਾਂ ਕਿਹਾ ਕਿ ‘ਮਾਫ਼ੀ’ ਸ਼ਬਦ ਤਾਂ ਹਾਲੇ ਤੱਕ ਰਾਹੁਲ ਗਾਂਧੀ ਦੇ ਮੂੰਹ ’ਤੇ ਨਹੀਂ ਆਇਆ। ਇਸ ਤੋਂ ਸਾਬਤ ਹੁੰਦਾ ਹੈ ਕਿ ਰਾਹੁਲ ਗਾਂਧੀ ਹਾਲੇ ਵੀ ਟਾਈਟਲਰ ਤੇ ਸੱਜਣ ਕੁਮਾਰ ਵਰਗਿਆਂ ਨੂੰ ਪਸੰਦ ਕਰਦੇ ਹਨ ਨਾ ਕਿ ਸਿੱਖ ਕੌਮ ਨੂੰ ਕਰਦੇ ਹਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News