ਹਰਸਿਮਰਤ ਕੌਰ ਬਾਦਲ ਦੀ ਅਮਿਤ ਸ਼ਾਹ ਨੂੰ ਅਪੀਲ; PM ਮੋਦੀ ਦਾ ਵਾਅਦਾ ਕਰਵਾਇਆ ਯਾਦ

08/19/2023 5:34:19 AM

ਚੰਡੀਗੜ੍ਹ: ਸਾਬਕਾ ਕੇਂਦਰੀ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਹਰਸਿਮਰਤ ਕੌਰ ਬਾਦਲ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਵਾਸਤੇ ਕੀਤੇ ਵਾਅਦੇ ਨੂੰ ਨਿਭਾਉਣ ਵਾਸਤੇ ਅਪੀਲ ਕਰਦਿਆਂ ਕਿਹਾ ਕਿ ਭਾਈ ਬਲਵੰਤ ਸਿੰਘ ਰਾਜੋਆਣਾ 28 ਸਾਲਾਂ ਤੋਂ ਜੇਲ੍ਹ ਵਿਚ ਬੰਦ ਹਨ ਜਿਨ੍ਹਾਂ ਦੀ ਤੁਰੰਤ ਰਿਹਾਈ ਹੋਣੀ ਚਾਹੀਦੀ ਹੈ। ਉਨ੍ਹਾਂ ਨੇ ਇਕ ਅਪੀਲ ਵਿਚ ਕਿਹਾ ਕਿ ਭਾਈ ਰਾਜੋਆਣਾ ਦੀ ਤੁਰੰਤ ਰਿਹਾਈ ਪ੍ਰਧਾਨ ਮੰਤਰੀ ਵੱਲੋਂ ਸਿੱਖ ਕੌਮ ਦੇ 1984 ਦੇ ਕਤਲੇਆਮ ਕਾਰਨ ਮਿਲੇ ਜ਼ਖ਼ਮਾਂ ’ਤੇ ਮੱਲ੍ਹਮ ਲਾਉਣ ਦਾ ਕੰਮ ਕਰੇਗੀ। ਉਨ੍ਹਾਂ ਕਿਹਾ ਕਿ ਇਹ ਜ਼ਖ਼ਮ 1984 ਦੌਰਾਨ ਕਾਂਗਰਸ ਦੇ ਰਾਜ ਵਿਚ ਮਿਲੇ ਸਨ, ਜਿਨ੍ਹਾਂ ’ਤੇ ਮੱਲ੍ਹਮ ਲਾਉਣ ਨਾਲ ਸ਼ਾਂਤੀ ਤੇ ਫਿਰਕੂ ਸਦਭਾਵਨਾ ਦੀਆਂ ਤਾਕਤਾਂ ਪੰਜਾਬ ਵਿਚ ਮਜ਼ਬੂਤ ਹੋਣਗੀਆਂ।

ਇਹ ਖ਼ਬਰ ਵੀ ਪੜ੍ਹੋ - ਆਨਲਾਈਨ ਪਾਸਪੋਰਟ ਅਪਲਾਈ ਕਰਨ ਵਾਲੇ ਸਾਵਧਾਨ! ਭਾਰਤ ਸਰਕਾਰ ਨੇ ਜਾਰੀ ਕੀਤੀ ਚੇਤਾਵਨੀ

ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਸਿਰਫ ਆਮ ਐਲਾਨ ਹੀ ਨਹੀਂ ਕੀਤਾ ਸੀ ਬਲਕਿ ਇਕ ਪਵਿੱਤਰ ਵਾਅਦਾ ਦੁਨੀਆਂ ਸਾਹਮਣੇ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਕੀਤਾ ਸੀ ਕਿ ਬੰਦੀ ਸਿੰਘਾਂ ਦੀ ਰਿਹਾਈ ਕੀਤੀ ਜਾਵੇਗੀ। ਇਹ ਵੀ ਵਾਅਦਾ ਕੀਤਾ ਗਿਆ ਸੀ ਕਿ ਸਿੱਖ ਕੌਮ ਨਾਲ ਅਨਿਆਂ ਬੰਦ ਕੀਤਾ ਜਾਵੇਗਾ ਤੇ ਬੰਦੀ ਸਿੰਘਾਂ ਦੀ ਰਿਹਾਈ ਕੀਤੀ ਜਾਵੇਗੀ। ਬੀਬਾ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਭਾਈ ਰਾਜੋਆਣਾ ਤੇ ਉਨ੍ਹਾਂ ਵਰਗੇ ਹੋਰ ਸਿੱਖ ਇੰਦਰਾ ਗਾਂਧੀ ਵੱਲੋਂ ਸ੍ਰੀ ਹਰਿਮੰਦਿਰ ਸਾਹਿਬ ਅਤੇ ਸ੍ਰੀ ਅਕਾਲ ਤਖਤ ਸਾਹਿਬ ’ਤੇ ਕਾਂਗਰਸ ਸਰਕਾਰ ਵੱਲੋਂ ਤੋਪਾਂ ਤੇ ਟੈਂਕਾਂ ਨਾਲ ਹਮਲੇ ਕਰਨ ਕਾਰਨ ਬਹੁਤ ਵਲੂੰਧਰ ਗਏ ਸਨ।

ਇਹ ਖ਼ਬਰ ਵੀ ਪੜ੍ਹੋ - Credit Card ਦੇ ਨਾਂ 'ਤੇ ਠੱਗੀਆਂ ਮਾਰਨ ਵਾਲਾ ਗਿਰੋਹ ਬੇਪਰਦ, Kotak ਤੇ RBL ਬੈਂਕ ਦੇ ਮੁਲਾਜ਼ਮ ਵੀ ਗ੍ਰਿਫ਼ਤਾਰ

ਉਨ੍ਹਾਂ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਹੱਤਿਆਰਿਆਂ ਦੇ ਰਿਲੀਜ਼ ਹੋਣ ਮਗਰੋਂ ਭਾਈ ਰਾਜੋਆਣਾ, ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਤੇ ਹੋਰ ਬੰਦੀ ਸਿੱਖਾਂ  ਨੂੰ ਜੇਲ੍ਹ ਵਿਚ ਰੱਖਣ ਦਾ ਕੋਈ ਤੁੱਕ ਨਹੀਂ ਬਣਦਾ। ਭਾਈ ਰਾਜੋਆਣਾ ਨੇ ਪਹਿਲਾਂ ਹੀ 28 ਸਾਲ ਜੇਲ੍ਹ ਵਿਚ ਬਿਤਾ ਲਏ ਹਨ ਤੇ ਇਨ੍ਹਾਂ 'ਚੋਂ 16 ਸਾਲ ਫਾਂਸੀ ਦੀ ਚੱਕੀ ਵਿਚ ਬਿਤਾਏ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਾਇਰ ਪਟੀਸ਼ਨ 12 ਸਾਲਾਂ ਤੋਂ ਪੈਂਡਿੰਗ ਹੈ। ਗ੍ਰਹਿ ਮੰਤਰਾਲੇ ਵੱਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ ਭਾਈ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਬਦਲਣ ਦੇ ਨੇਟੀਫਿਕੇਸ਼ਨ ਦੀ ਹਾਲੇ ਉਡੀਕ ਕੀਤੀ ਜਾ ਰਹੀ ਹੈ ਜਿਵੇਂ ਕਿ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ’ਤੇ ਐਲਾਨ ਕੀਤਾ ‌ਗਿਆ ਸੀ। ਉਨ੍ਹਾਂ ਨੇ ਇਹ ਵੀ ਮੰਗ ਕੀਤੀ ਕਿ ਇਸ  ਨੋਟੀਫਿਕੇਸ਼ਨ ਨੂੰ ਤੁਰੰਤ ਲਾਗੂ ਕੀਤਾ ਜਾਵੇ ਜਿਸ ਸਦਕਾ ਭਾਈ ਰਾਜੋਆਣਾ ਦੀ ਰਿਹਾਈ ਹੋਵੇ।

ਉਨ੍ਹਾਂ ਹੋਰ ਕਿਹਾ ਕਿ ਭਾਈ ਰਾਜੋਆਣਾ ਨੇ 2020 ਵਿਚ ਸੁਪਰੀਮ ਕੋਰਟ ਵਿਚ ਪਟੀਸ਼ਨ  ਦਾਇਰ ਕਰ ਕੇ ਆਖਿਆ ਸੀ ਕਿ ਸ਼੍ਰੋਮਣੀ ਕਮੇਟੀ ਦੀ ਰਹਿਮ ਦੀ ਅਪੀਲ ’ਤੇ ਫੈਸਲਾ ਲਿਆ ਜਾਵੇ। ਉਨ੍ਹਾਂ ਕਿਹਾ ਕਿ ਤਿੰਨ ਚੀਫ ਜਸਟਿਸ ਨੇ ਕਿਹਾ ਸੀ ਕਿ ਇਸ ਮਾਮਲੇ ’ਤੇ ਸਰਕਾਰ ਤੇਜ਼ੀ ਨਾਲ ਫੈਸਲਾ ਲਵੇ। ਸਰਦਾਰਨੀ ਬਾਦਲ ਨੇ ਆਪਣੇ ਪੱਤਰ ਵਿਚ ਲਿਖਿਆ ਕਿ ਸਰਵਉੱਚ ਅਦਾਲਤ ਦੇ ਫੈਸਲੇ ਦੇ ਖਿਲਾਫ ਜੇਕਰ ਕੋਈ ਵਿਚਾਰ ਰੱਖਿਆ ਜਾਂਦਾ ਹੈ ਤਾਂ ਇਸ ਨਾਲ ਪੰਜਾਬ ਤੇ ਦੇਸ਼ ਦੇ ਹੋਰ ਭਾਗਾਂ ਵਿਚ ਵਿਚ ਸ਼ਾਂਤੀ ’ਤੇ ਅਸਰ ਪਵੇਗਾ।

ਇਹ ਖ਼ਬਰ ਵੀ ਪੜ੍ਹੋ - ਟਾਫ਼ੀਆਂ ਖਾਣ ਮਗਰੋਂ ਵਿਗੜੀ ਬੱਚੀਆਂ ਦੀ ਸਿਹਤ, ਸਕੀਆਂ ਭੈਣਾਂ ਦੀ ਹੋਈ ਮੌਤ

ਅਕਾਲੀ ਆਗੂ ਨੇ ਹੋਰ ਕਿਹਾ ਕਿ ਭਾਈ ਰਾਜੋਆਣਾ ਦੀ ਰਿਹਾਈ ਤੇ ਸਿੱਖ ਮਾਮਲਿਆਂ ’ਤੇ ਫ਼ੈਸਲੇ ਅਸਲ ਵਿਚ ਦੇਸ਼ ਵਿਚ ਸ਼ਾਂਤੀ ਤੇ ਫਿਰਕੂ ਸਦਭਾਵਨਾ ਨੂੰ ਮਜ਼ਬੂਤ ਕਰਨਗੇ। ਭਾਈ ਰਾਜੋਆਣਾ ਦੇ ਸਭਿਅਕ ਵਰਤਾਰੇ ਜਿਸ ਦੀ ਜੇਲ੍ਹ ਅਧਿਕਾਰੀਆਂ ਨੇ ਪੁਸ਼ਟੀ ਕੀਤੀ, ਦੇ ਨਾਲ-ਨਾਲ ਉਨ੍ਹਾਂ ਦੇ ਅਕਾਲੀ ਦਲ ਦੇ ਸ਼ਾਂਤੀ ਤੇ ਫਿਰਕੂ ਸਦਭਾਵਨਾ ਦੇ ਹੱਕ ਵਿਚ ਸਟੈਂਡ ਲੈਣ ਦੀ ਹਮਾਇਤ ਨੇ ਸਰਕਾਰ ਦੇ ਭਾਈ ਰਾਜੋਆਣਾ ਦੀ ਰਿਹਾਈ ਦੇ ਸ਼ਾਂਤੀ ਤੇ ਫਿਰਕੂ ਸਦਭਾਵਨਾ ’ਤੇ ਅਖੌਤੀ ਸਟੈਂਡ ਨੂੰ ਬੇਨਕਾਬ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਕ ਵੀ ਹੋਰ ਮਿੰਟ ਤੱਕ ਭਾਈ ਰਾਜੋਆਣਾ ਨੂੰ ਜੇਲ੍ਹ ਵਿਚ ਰੱਖਣ ਦੀ ਕੋਈ ਕਾਨੂੰਨੀ, ਨੈਤਿਕ ਜਾਂ ਸੰਵਿਧਾਨਕ ਜ਼ਿੰਮੇਵਾਰੀ ਨਹੀਂ ਬਣਦੀ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

Anmol Tagra

This news is Content Editor Anmol Tagra