ਇਤਰਾਜ਼ਯੋਗ ਵਾਇਰਲ ਵੀਡੀਓ ਮਾਮਲੇ 'ਤੇ ਹਰਸਿਮਰਤ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕੀਤੀ ਇਹ ਮੰਗ

Sunday, Sep 18, 2022 - 05:03 PM (IST)

ਇਤਰਾਜ਼ਯੋਗ ਵਾਇਰਲ ਵੀਡੀਓ ਮਾਮਲੇ 'ਤੇ ਹਰਸਿਮਰਤ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕੀਤੀ ਇਹ ਮੰਗ

ਚੰਡੀਗੜ੍ਹ / ਬਠਿੰਡਾ : ਚੰਡੀਗੜ੍ਹ ਦੀ ਨਿੱਜੀ ਯੂਨੀਵਰਸਿਟੀ ਤੋਂ ਵਾਇਰਲ ਹੋਈ ਇਤਰਾਜ਼ਯੋਗ ਵੀਡੀਓ ਮਾਮਲੇ 'ਚ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਸ ਸਬੰਧੀ ਜਲਦ ਸਖ਼ਤ ਐਕਸ਼ਨ ਲੈਣ ਦੀ ਮੰਗ ਕੀਤੀ ਹੈ। ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ਚੰਡੀਗੜ੍ਹ ਯੂਨੀਵਰਸਿਟੀ ਦੀ ਘਟਨਾ ਨੇ ਦਿਲ ਝੰਜੋੜ ਕੇ ਰੱਖ ਦਿੱਤਾ ਹੈ। ਇਸ ਲਈ ਮੈਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕਰਦੀ ਹਾਂ ਕਿ ਸੂਬਾ ਸਰਕਾਰ ਇਹ ਯਕੀਨੀ ਬਣਾਵੇ ਕਿ ਜੋ ਵੀ ਇਤਰਾਜ਼ਯੋਗ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਕੀਤੀਆਂ ਗਈਆਂ ਹਨ,  ਉਨ੍ਹਾਂ ਨੂੰ ਜਲਦ ਤੋਂ ਜਲਦ ਹਟਾਇਆ ਜਾਵੇ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।

ਇਹ ਵੀ ਪੜ੍ਹੋ- ਇਤਰਾਜ਼ਯੋਗ ਵਾਇਰਲ ਵੀਡੀਓ ਮਾਮਲੇ 'ਚ 'ਯੂਨੀਵਰਸਿਟੀ' ਦਾ ਪਹਿਲਾ ਬਿਆਨ, ਦੱਸੀ ਅਸਲ ਸੱਚਾਈ

PunjabKesari

ਹਰਸਿਮਰਤ ਬਾਦਲ ਨੇ ਕਿਹਾ ਕਿ ਮੈਂ ਯੂਨੀਵਰਸਿਟੀਆਂ ਦੇ ਅਧਿਕਾਰੀਆਂ ਤੋਂ ਵੀ ਆਸ ਕਰਦੀ ਹਾਂ ਕਿ ਉਹ ਸਾਰੇ ਤੱਥ ਜਨਤਕ ਕਰਨਗੇ ਅਤੇ ਕਿਸੇ ਵੀ ਚੀਜ਼ ਨੂੰ ਦਬਾਉਣ ਦੀ ਕੋਸ਼ਿਸ਼ ਨਹੀਂ ਕਰਨਗੇ। ਇਸ ਤੋਂ ਇਲਾਵਾ ਉਨ੍ਹਾਂ ਸਭ ਨੂੰ ਕਿਹਾ ਕਿ ਆਪਣੀ ਜ਼ਿੰਮੇਵਾਰੀ ਸਮਝਦਿਆਂ ਇਨ੍ਹਾਂ ਵੀਡੀਓਜ਼ ਨੂੰ ਹੋਰ ਅੱਗੇ ਨਾ ਫ਼ੈਲਾਇਆ ਜਾਵੇ ਕਿਉਂਕਿ ਇਹ ਗੰਭੀਰ ਮਾਮਲਾ ਹੈ ਅਤੇ ਸਾਡੀਆਂ ਧੀਆਂ-ਭੈਣਾਂ ਦੀ ਇਜ਼ੱਤ ਨਾਲ ਸਬੰਧਿਤ ਹੈ। ਜ਼ਿਕਰਯੋਗ ਹੈ ਕਿ ਬੀਤੀ ਰਾਤ ਚੰਡੀਗੜ੍ਹ ਦੀ ਨਿੱਜੀ ਯੂਨੀਵਰਸਿਟੀ ਤੋਂ 60 ਵਿਦਿਆਰਥਣਾਂ ਦੀ ਇਤਰਾਜ਼ਯੋਗ ਵੀਡੀਓ ਵਾਇਰਲ ਹੋਣ ਦਾ ਮਾਮਲਾ ਸਾਹਮਣੇ ਆਇਆ ਸੀ।  ਜਿਸ ਦੇ ਚੱਲਦਿਆਂ ਵਿਦਿਆਰਥੀਆਂ ਵੱਲੋਂ ਦੇਰ ਰਾਤ ਰੋਸ ਪ੍ਰਦਰਸ਼ਨ ਕੀਤੀ ਗਿਆ। ਇਹ ਵੀ ਗੱਲ ਸਾਹਮਣੇ ਆਈ ਸੀ ਕਿ 8 ਵਿਦਿਆਰਥਣਾਂ ਵੱਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼ ਵੀ ਕੀਤੀ ਗਈ ਹੈ ਪਰ ਬਾਅਦ ਵਿੱਚ ਯੂਨੀਵਰਸਿਟੀ ਦੇ ਬਿਆਨਾਂ ਮੁਤਾਬਕ ਕਿਸੇ ਨੇ ਵੀ ਖ਼ੁਦਕੁਸ਼ੀ ਨਹੀਂ ਕੀਤੀ। ਇਸ 'ਚ ਨਾਮਜ਼ਦ ਇਕ ਕੁੜੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਅਤੇ ਇਕ ਮੁੰਡੇ ਦੀ ਭਾਲ ਵੀ ਕੀਤੀ ਜਾ ਰਹੀ ਹੈ। 

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
 


author

Simran Bhutto

Content Editor

Related News