ਮੁਹੱਲਾ ਕਲੀਨਿਕਾਂ ਨੂੰ ਲੈ ਕੇ ਹਰਸਿਮਰਤ ਕੌਰ ਬਾਦਲ ਨੇ ਮਾਨ ਸਰਕਾਰ 'ਤੇ ਚੁੱਕੇ ਸਵਾਲ

Wednesday, Mar 15, 2023 - 09:57 PM (IST)

ਮੁਹੱਲਾ ਕਲੀਨਿਕਾਂ ਨੂੰ ਲੈ ਕੇ ਹਰਸਿਮਰਤ ਕੌਰ ਬਾਦਲ ਨੇ ਮਾਨ ਸਰਕਾਰ 'ਤੇ ਚੁੱਕੇ ਸਵਾਲ

ਬਰੇਟਾ (ਬਾਂਸਲ) : ਸਥਾਨਕ ਸਰਕਾਰੀ ਹਸਪਤਾਲ 'ਚ ਸਿਹਤ ਸਹੂਲਤਾਂ ਬੀਮਾਰ ਹੋਣ ਕਾਰਨ ਲੋਕਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਰਕਾਰ ਇਸ ਪਾਸੇ ਵੱਲ ਫੌਰੀ ਤੌਰ 'ਤੇ ਧਿਆਨ ਦੇਵੇ। ਇਸ ਸਬੰਧੀ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਨਾਲ ਗੱਲ ਕਰਨ 'ਤੇ ਉਨ੍ਹਾਂ ਕਿਹਾ ਕਿ ਇਕ ਪਾਸੇ ਜਿੱਥੇ ਪੰਜਾਬ ਸਰਕਾਰ ਮੁਹੱਲਾ ਕਲੀਨਿਕ ਖੋਲ੍ਹਣ ਵਿੱਚ ਉਲਝੀ ਹੋਈ ਹੈ, ਉਥੇ ਸਿਵਲ ਹਸਪਤਾਲ 'ਚ ਡਾਕਟਰਾਂ ਤੇ ਸਟਾਫ਼ ਨਰਸਾਂ ਦੀ ਵੱਡੀ ਘਾਟ ਹੈ।

ਇਹ ਵੀ ਪੜ੍ਹੋ : ਵਿਆਹ ਦੀ ਵਰ੍ਹੇਗੰਢ 'ਤੇ ਵਿਆਹੁਤਾ ਨੇ ਕੀਤੀ ਖੁਦਕੁਸ਼ੀ, 3 ਮਹੀਨੇ ਪਹਿਲਾਂ ਹੀ ਪਤੀ ਗਿਆ ਸੀ ਵਿਦੇਸ਼

ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਭਾਵੇਂ ਲੋਕਾਂ ਦੇ ਇਲਾਜ ਲਈ ਹਰ ਹਸਪਤਾਲ 'ਚ ਡਾਕਟਰ, ਸਟਾਫ਼ ਨਰਸਾਂ ਤੇ ਸਿਹਤ ਸਹੂਲਤਾਂ ਪਹਿਲ ਦੇ ਆਧਾਰ 'ਤੇ ਉਪਲਬਧ ਕਰਵਾਉਣ ਦਾ ਦਾਅਵਾ ਕੀਤਾ ਜਾ ਰਿਹਾ ਹੈ ਪਰ ਸਿਵਲ ਹਸਪਤਾਲ 'ਚ ਇਲਾਜ ਲਈ ਆਉਂਦੇ ਲੋਕ ਖੁੱਜਲ-ਖੁਆਰ ਹੋ ਰਹੇ ਹਨ। ਲਗਭਗ 22 ਪਿੰਡਾਂ ਦੇ ਮਰੀਜ਼ਾਂ ਨੂੰ ਸਹੂਲਤਾਂ ਦੇਣ ਖ਼ਾਤਰ ਕਰੋੜਾਂ ਰੁਪਏ ਖਰਚ ਕੇ ਬਣਾਇਆ ਇਹ ਹਸਪਤਾਲ ਹੁਣ ‘ਚਿੱਟਾ ਹਾਥੀ ਬਣ ਕੇ ਰਹਿ ਗਿਆ ਹੈ। ਹੋਰ ਤਾਂ ਹੋਰ ਕਈ ਵਾਰ ਤਾਂ ਕਿਸੇ ਮਾਮੂਲੀ  ਸੱਟ ਲੱਗਣ 'ਤੇ ਜ਼ਖ਼ਮੀ ਮਰੀਜ਼ ਨੂੰ ਇਲਾਜ ਕਰਨ ਦੀ ਥਾਂ ਰੈਫਰ ਕਰ ਜਾਂਦਾ ਹੈ।

ਇਹ ਵੀ ਪੜ੍ਹੋ : ਵਿਜੀਲੈਂਸ ਨੇ ਸਾਬਕਾ ਵਿਧਾਇਕ ਤੇ ਸੀਨੀਅਰ ਕਾਂਗਰਸੀ ਆਗੂ ਕੁਲਦੀਪ ਸਿੰਘ ਵੈਦ ਨੂੰ 20 ਮਾਰਚ ਤੱਕ ਕੀਤਾ ਤਲਬ

ਜਾਣਕਾਰੀ ਅਨੁਸਾਰ ਸਿਵਲ ਹਸਪਤਾਲ 'ਚ ਵੱਖ-ਵੱਖ ਡਾਕਟਰਾਂ ਅਤੇ ਹੋਰ ਕਰਮਚਾਰੀਆਂ ਦੀਆਂ 52 ਅਸਾਮੀਆਂ ਹਨ, ਜਿਨ੍ਹਾਂ 'ਚੋਂ 33 ਅਸਾਮੀਆਂ ਪਿਛਲੇ ਲੰਮੇ ਸਮੇਂ ਤੋਂ ਖਾਲੀ ਪਈਆਂ ਹਨ। ਮਾਹਿਰ ਡਾਕਟਰਾਂ ਦੀਆਂ 7 'ਚੋਂ 5 ਅਸਾਮੀਆਂ ਖਾਲੀ ਹਨ ਅਤੇ ਸਟਾਫ਼ ਨਰਸਾਂ ਦੀਆਂ 8 'ਚੋਂ 7 ਅਸਾਮੀਆਂ ਖਾਲੀ ਹਨ। ਇਸ ਤੋਂ ਇਲਾਵਾ ਅਨੇਕਾਂ ਹੋਰ ਕਰਮਚਾਰੀਆਂ ਦੀਆਂ ਅਸਾਮੀਆਂ ਖਾਲੀ ਹਨ। ਹਰਸਿਮਰਤ ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਮੁਹੱਲਾ ਕਲੀਨਿਕ ਖੋਲ੍ਹਣ ਦੀ ਬਜਾਏ ਸਿਵਲ ਹਸਪਤਾਲਾਂ 'ਚ ਖਾਲੀ ਪਈਆਂ ਸਟਾਫ ਤੇ ਡਾਕਟਰਾਂ ਦੀਆਂ ਅਸਾਮੀਆਂ ਵੱਲ ਧਿਆਨ ਦੇਣਾ ਚਾਹੀਦਾ ਹੈ। ਇਸ ਸਮੱਸਿਆ ਨੂੰ ਲੈ ਹਲਕਾ ਵਿਧਾਇਕ ਬੁੱਧ ਰਾਮ ਨਾਲ ਰਾਬਤਾ ਕਾਇਮ ਕਰਨ 'ਤੇ ਉਨ੍ਹਾਂ ਕਿਹਾ ਕਿ ਜਲਦ ਹੀ ਸਿਵਲ ਹਸਪਤਾਲ 'ਚ ਡਾਕਟਰਾਂ ਅਤੇ ਹੋਰ ਸਟਾਫ ਦੀਆਂ ਖਾਲੀ ਪਈਆਂ ਅਸਾਮੀਆਂ ਨੂੰ ਪੂਰਾ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ : ਮਾਨ ਸਰਕਾਰ ਦੇ ਮੰਤਰੀ ਮੰਡਲ 'ਚ ਵੱਡਾ ਫੇਰਬਦਲ, ਜਾਣੋ ਕਿਸ ਨੂੰ ਮਿਲਿਆ ਕਿਹੜਾ ਵਿਭਾਗ

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News