ਕੇਂਦਰ ਨੇ ਪੇਸ਼ ਕੀਤਾ ਖੋਖਲਾ ਬਜਟ, ਨੌਜਵਾਨਾਂ, ਔਰਤਾਂ ਅਤੇ ਕਿਸਾਨਾਂ ਲਈ ਕੁਝ ਨਹੀਂ : ਹਰਸਿਮਰਨ ਕੌਰ ਬਾਦਲ

02/01/2024 5:51:03 PM

ਨਵੀਂ ਦਿੱਲੀ- ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮ ਦੁਆਰਾ ਵੀਰਵਾਰ ਨੂੰ ਅੰਤਰਿਮ ਆਮ ਬਜਟ ਪੇਸ਼ ਕੀਤਾ ਗਿਆ ਜਿਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਆਪਣੀ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਇਹ ਬਜਟ ਬਿਲਕੁਲ ਖੋਖਲਾ ਸੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੇਸ਼ ਕੀਤੇ ਗਏ ਇਸ ਬਜਟ ਵਿਚ ਨੌਜਵਾਨਾਂ, ਔਰਤਾਂ ਅਤੇ ਕਿਸਾਨਾਂ ਲਈ ਕੁਝ ਨਹੀਂ ਸੀ। 

ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਸੀ ਕਿ ਸਰਕਾਰ ਵੱਲੋਂ ਚੋਣ ਬਜਟ ਵਿਚ ਰਿਵਾੜੀ ਦਾ ਐਲਾਨ ਕੀਤਾ ਜਾਵੇਗਾ ਪਰ ਸਰਕਾਰ ਵੱਲੋਂ ਅਜਿਹਾ ਐਲਾਨ ਨਾ ਕਰਨਾ ਇਕ ਚੰਗਾ ਕਦਮ ਹੈ। ਸਰਕਾਰ ਵੱਲੋਂ ਕੀਤੇ 10 ਸਾਲਾਂ ਦੇ ਵਾਅਦਿਆਂ ਦਾ ਕੀ ਹੋਇਆ ਇਸ ਬਾਰੇ ਕੋਈ ਚਰਚਾ ਨਹੀਂ ਹੋਈ। ਸਰਕਾਰ ਨੂੰ ਆਪਣੇ ਪਿਛਲੇ 10 ਸਾਲਾਂ ਦੇ ਕੰਮਾਂ ਬਾਰੇ ਵੀ ਦੱਸਣਾ ਚਾਹੀਦਾ ਹੈ। ਸਰਕਾਰ ਕੋਲ ਪਿਛਲੇ 10 ਸਾਲਾਂ ਵਿੱਚ ਕੀਤੇ ਵਾਅਦੇ ਪੂਰੇ ਕਰਨ ਦਾ ਮੌਕਾ ਸੀ ਨਾ ਕਿ ਜਨਤਾ ਨੂੰ ਹੋਰ ਸੁਪਨੇ ਦਿਖਾਉਣ ਦਾ।

ਉਨ੍ਹਾਂ ਕਿਹਾ ਕਿ ਮੈਂ ਹੰਕਾਰ ਦੇਖਿਆ ਜਦੋਂ ਉਨ੍ਹਾਂ ਨੇ ਕਿਹਾ ਕਿ ਉਹ ਜੁਲਾਈ ਵਿਚ ਬਜਟ ਪੇਸ਼ ਕਰਨਗੇ। ਤੁਸੀਂ ਕਿਸੇ ਵੀ ਚੋਣਾਂ ਨੂੰ ਹਲਕੇ ਵਿਚ ਨਹੀਂ ਲੈ ਸਕਦੇ।


Rakesh

Content Editor

Related News