ਅਸਤੀਫ਼ੇ ਤੋਂ ਬਾਅਦ ਬੋਲੇ ਹਰਸਿਮਰਤ ਬਾਦਲ, ਕਿਹਾ-ਸਰਕਾਰ ਨੂੰ ਮਨਾਉਣ 'ਚ ਰਹੀ ਅਸਫ਼ਲ

Friday, Sep 18, 2020 - 11:44 PM (IST)

ਅਸਤੀਫ਼ੇ ਤੋਂ ਬਾਅਦ ਬੋਲੇ ਹਰਸਿਮਰਤ ਬਾਦਲ, ਕਿਹਾ-ਸਰਕਾਰ ਨੂੰ ਮਨਾਉਣ 'ਚ ਰਹੀ ਅਸਫ਼ਲ

ਜਲੰਧਰ— ਕੇਂਦਰੀ ਕੈਬਨਿਟ 'ਚੋਂ ਹਰਸਿਮਰਤ ਕੌਰ ਬਾਦਲ ਵੱਲੋਂ ਅਸਤੀਫ਼ਾ ਦੇਣ ਤੋਂ ਬਾਅਦ ਸਿਆਸਤ ਭੱਖਦੀ ਜਾ ਰਹੀ ਹੈ। ਹਰਸਿਮਰਤ ਕੌਰ ਬਾਦਲ ਨੇ ਅਸਤੀਫ਼ਾ ਦੇਣ ਤੋਂ ਬਾਅਦ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਆਪਣੀ ਹੀ ਸਰਕਾਰ ਨੂੰ ਖੇਤੀ ਆਰਡੀਨੈਂਸਾਂ 'ਤੇ ਮਨਾਉਣ 'ਚ ਅਸਫ਼ਲ ਰਹੀ ਹੈ। ਇਕ ਨਿੱਜੀ ਚੈਨਲ ਨੂੰ ਹਰਸਿਮਰਤ ਕੌਰ ਬਾਦਲ ਨੇ ਦੱਸਿਆ ਕਿ ਸਰਕਾਰ ਆਰਡੀਨੈਂਸਾਂ ਨੂੰ ਤੈਅ ਕਰਨ ਤੋਂ ਪਹਿਲਾਂ ਕਿਸਾਨਾਂ ਨੂੰ ਸੁਣਵਾਈ ਦੇਵੇ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਨੂੰ ਅੱਗੇ ਲਿਜਾਣ ਲਈ ਸਖ਼ਤ ਮਿਹਨਤ ਕਰ ਰਹੇ ਹਨ ਪਰ ਇਹ ਵਿਸ਼ਵਾਸ ਨਹੀਂ ਹੁੰਦਾ ਕਿ ਉਨ੍ਹਾਂ ਦੀਆਂ ਨੀਤੀਆਂ ਕਿਸਾਨ ਵਿਰੋਧੀ ਹਨ।  

ਪਿੰਡੋਂ ਬਾਹਰ ਡੇਰੇ 'ਤੇ ਰਹਿੰਦੇ ਬਜ਼ੁਰਗ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਖੂਨ ਨਾਲ ਲਥਪਥ ਮਿਲੀ ਲਾਸ਼

ਦੱਸਣਯੋਗ ਹੈ ਕਿ ਭਾਜਪਾ ਨਾਲ ਗਠਜੋੜ ਵਾਲੀ ਅਕਾਲੀ ਦਲ ਦੀ ਆਗੂ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਆਪਣੇ ਅਹੁਦੇ ਤੋਂ ਵੀਰਵਾਰ ਨੂੰ ਅਸਤੀਫ਼ਾ ਦੇ ਦਿੱਤਾ। ਹਰਸਿਮਰਤ ਬਾਦਲ ਨੇ ਇਸ ਬਾਰੇ ਖੁਦ ਟਵੀਟ ਕਰਕੇ ਜਾਣਕਾਰੀ ਦਿੱਤੀ ਸੀ। ਹਾਲਾਂਕਿ ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਹਰਸਿਮਰਤ ਬਾਦਲ ਦੇ ਅਸਤੀਫਾ ਦੇਣ ਦਾ ਐਲਾਨ ਕੀਤਾ ਗਿਆ ਸੀ।

ਇਹ ਵੀ ਪੜ੍ਹੋ: ਬੀਬੀ ਬਾਦਲ ਦੇ ਅਸਤੀਫ਼ੇ 'ਤੇ ਜਾਣੋ ਕੀ ਬੋਲੇ 'ਆਪ' ਵਿਧਾਇਕ ਜੈਕਿਸ਼ਨ ਰੋੜੀ 

ਕੇਂਦਰ ਦੇ ਖੇਤੀ ਆਰਡੀਨੈਂਸਾਂ 'ਤੇ ਗਠਜੋੜ ਦੇ ਸਭ ਤੋਂ ਪੁਰਾਣੇ ਸਾਥੀ ਸ਼੍ਰੋਮਣੀ ਅਕਾਲੀ ਦਲ ਦੀ ਨਰਾਜ਼ਗੀ ਵੀਰਵਾਰ ਨੂੰ ਖੁੱਲ੍ਹ ਕੇ ਸਾਹਮਣੇ ਆ ਗਈ ਸੀ। ਵੀਰਵਾਰ ਨੂੰ ਲੋਕ ਸਭਾ 'ਚ ਦੋ ਬਿੱਲਾਂ 'ਤੇ ਚਰਚਾ ਦੌਰਾਨ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਸੀ ਕਿ ਉਨ੍ਹਾਂ ਦੀ ਪਾਰਟੀ ਇਨ੍ਹਾਂ ਬਿੱਲਾਂ ਦੇ ਪੱਖ 'ਚ ਨਹੀਂ ਹੈ ਅਤੇ ਇਸ ਲਈ ਮੰਤਰੀ ਹਰਸਮਿਰਤ ਕੌਰ ਬਾਦਲ ਅਸਤੀਫ਼ਾ ਦੇ ਰਹੇ ਹਨ। ਇਸ ਤੋਂ ਥੋੜ੍ਹੀ ਦੇਰ ਬਾਅਦ ਹੀ ਹਰਸਿਮਰਤ ਨੇ ਅਸਤੀਫ਼ਾ ਦੇ ਦਿੱਤਾ, ਜਿਸ ਨੂੰ ਸ਼ੁੱਕਰਵਾਰ ਸਵੇਰੇ ਰਾਸ਼ਟਰਪਤੀ ਵੱਲੋਂ ਪ੍ਰਵਾਨ ਕਰ ਲਿਆ ਗਿਆ।
ਇਹ ਵੀ ਪੜ੍ਹੋ: ਬੀਬੀ ਬਾਦਲ ਦੇ ਅਸਤੀਫ਼ੇ 'ਤੇ ਢੀਂਡਸਾ ਦਾ ਤੰਜ, ਕਿਹਾ-ਚੀਚੀ 'ਤੇ ਖੂਨ ਲਗਾ ਕੇ ਕੋਈ ਸ਼ਹੀਦ ਨਹੀਂ ਬਣਦਾ


author

shivani attri

Content Editor

Related News