ਪਹਿਲਾਂ ਤਾਂ ਅਸੀਂ ਹੱਥ ਜੋੜਦੇ ਸੀ ਪਰ ਹੁਣ ਦਿੱਲੀ ਦੀਆਂ ਕੰਧਾਂ ਹਿਲਾਵਾਂਗੇ: ਹਰਸਿਮਰਤ ਬਾਦਲ

09/24/2020 6:13:18 PM

ਜਲੰਧਰ/ਤਲਵੰਡੀ ਸਾਬੋ— ਕੇਂਦਰ ਦੀ ਕੈਬਨਿਟ 'ਚੋਂ ਅਸਤੀਫ਼ਾ ਦੇਣ ਤੋਂ ਬਾਅਦ ਅੱਜ ਹਰਸਿਮਰਤ ਕੌਰ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਏ ਹਨ। ਇਸ ਮੌਕੇ ਹਜ਼ਾਰਾਂ ਦੀ ਗਿਣਤੀ 'ਚ ਅਕਾਲੀ ਵਰਕਰ ਵੀ ਇਥੇ ਪੁੱਜੇ। ਆਪਣੇ ਸੰਬੋਧਨ ਦੌਰਾਨ ਹਰਸਿਮਰਤ ਕੌਰ ਬਾਦਲ ਨੇ ਆਪਣੀ ਭਾਈਵਾਲ ਪਾਰਟੀ ਸਮਤੇ ਵਿਰੋਧੀ ਪਾਰਟੀਆਂ 'ਤੇ ਜਮ ਕੇ ਨਿਸ਼ਾਨੇ ਸਾਧੇ। ਕੈਪਟਨ ਅਮਰਿੰਦਰ ਸਿੰਘ 'ਤੇ ਰਗੜੇ ਲਗਾਉਂਦੇ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਖੇਤੀ ਬਿੱਲਾਂ ਬਾਰੇ ਸਭ ਕੁਝ ਜਾਣਦੇ ਸਨ ਅਤੇ ਸੂਬੇ ਦੇ ਮੁੱਖ ਮੰਤਰੀ ਦੇ ਨਾਲ ਸਲਾਹ-ਮਸ਼ਵਰੇ ਤੋਂ ਬਾਅਦ ਹੀ ਇਕ ਖੇਤੀ ਬਿੱਲ ਲਿਆਂਦੇ ਗਏ ਹਨ।

ਇਹ ਵੀ ਪੜ੍ਹੋ: ਖਹਿਰਾ ਵੱਲੋਂ ਅਕਾਲੀ ਦਲ ਨੂੰ ਕੱਲ੍ਹ ਦਾ 'ਚੱਕਾ ਜਾਮ' ਰੱਦ ਕਰਨ ਦੀ ਅਪੀਲ

ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਬਿੱਲਾਂ ਨੂੰ ਲੈ ਕੇ ਨਵੀਂ ਕਮੇਟੀ 'ਚ ਸ਼ਾਮਲ ਸਨ। ਕਿਸਾਨਾਂ ਦੇ ਹੱਕਾਂ 'ਚ ਖੜ੍ਹ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪਹਿਲਾਂ ਤਾਂ ਅਸੀਂ ਹੱਥ ਜੋੜਦੇ ਸੀ ਪਰ ਹੁਣ ਦਿੱਲੀ ਦੀਆਂ ਕੰਧਾਂ ਹਿਲਾਵਾਂਗੇ ਅਤੇ ਕਿਸਾਨਾਂ ਦੇ ਹੱਕਾਂ ਲਈ ਅਸੀਂ ਲੜ ਕੇ ਵਿਖਾਵਾਂਗੇ ਤੇ ਇਨਸਾਫ਼ ਲੈ ਕੇ ਵਿਖਾਵਾਂਗੇ। ਉਨ੍ਹਾਂ ਕਿਹਾ ਕਿ ਨਵੇਂ ਬਿੱਲਾਂ ਦੇ ਵਿਰੋਧ ਦੀ ਸ਼ੁਰੂਆਤ ਅਕਾਲੀ ਦਲ ਵੱਲੋਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜਦੋਂ ਪਾਰਲੀਮੈਂਟ 'ਚ ਵੋਟ ਪਾਉਣ ਦਾ ਸਮਾਂ ਆਇਆ ਤਾਂ ਕਾਂਗਰਸ ਸਮੇਤ ਆਮ ਆਦਮੀ ਪਾਰਟੀ ਵੀ ਬਾਹਰ ਚਲੀ ਗਈ ਅਤੇ ਫਿਰ ਮੈਂ ਅਤੇ ਸੁਖਬੀਰ ਬਾਦਲ ਨੇ ਇਨ੍ਹਾਂ ਬਿੱਲਾਂ ਦਾ ਵਿਰੋਧ ਕੀਤਾ।

ਇਹ ਵੀ ਪੜ੍ਹੋ: ਪੰਜਾਬ 'ਚ 'ਕੋਰੋਨਾ' ਕੇਸ ਇਕ ਲੱਖ ਤੋਂ ਪਾਰ, ਡਰਾਉਣੇ ਅੰਕੜਿਆਂ ਨੇ ਸਰਕਾਰ ਦੀ ਉਡਾਈ ਨੀਂਦ

ਕਿਸਾਨਾਂ ਦੇ ਹੱਕਾਂ ਲਈ ਕੁਰਸੀ ਨੂੰ ਮਾਰਿਆ ਠੁੱਡਾ
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਨਵੇਂ ਬਿੱਲਾਂ ਨੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਦੋਂ ਮੈਨੂੰ ਇਨ੍ਹਾਂ ਬਿੱਲਾਂ ਬਾਰੇ ਪਤਾ ਲੱਗਾ ਤਾਂ ਮੈਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਨੂੰ ਇਨ੍ਹਾਂ ਬਿੱਲਾਂ ਬਾਰੇ ਦੱਸਿਆ ਅਤੇ ਕਿਹਾ ਕਿ ਇਨ੍ਹਾਂ ਬਿੱਲਾਂ ਨੂੰ ਲੈ ਕੇ ਕਿਸਾਨਾਂ ਨੂੰ ਬੇਹੱਦ ਨੁਕਸਾਨ ਹੋਵੇਗਾ। ਮੈਂ ਕਿਸਾਨਾਂ ਦੇ ਸਾਰੇ ਸ਼ੰਕੇ ਕੇਂਦਰ ਅੱਗੇ ਰੱਖੇ। ਲਗਾਤਾਰ ਮੈਂ ਦੋ ਮਹੀਨੇ ਕੋਸ਼ਿਸ਼ਾਂ ਕਰਦੀ ਰਹੀ। ਜਦੋਂ ਵੇਖਿਆ ਕਿ ਕੋਈ ਸੁਣਵਾਈ ਨਹੀਂ ਹੋ ਰਹੀ ਸੀ ਕਿ ਤਾਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵਿਰੋਧ ਕਰਨ ਦਾ ਮਨ ਬਣਾਇਆ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਮੇਰੇ ਕਿਸਾਨਾਂ ਖ਼ਿਲਾਫ਼ ਕਾਲਾ ਕਾਨੂੰਨ ਲੈ ਕੇ ਆ ਰਹੀ ਹੈ ਤਾਂ ਲਾਹਣਤ ਹੈ ਇਹੋ ਜਿਹੀਆਂ ਕੁਰਸੀਆਂ ਨੂੰ ਅਤੇ ਕੁਰਸੀ ਨੂੰ ਠੁੱਡਾ ਮਾਰਦੇ ਹੋਏ ਮੈਂ ਕਿਸਾਨਾਂ ਨਾਲ ਖੜ੍ਹਨ ਦਾ ਫੈਸਲਾ ਕੀਤਾ ਅਤੇ ਅਸਤੀਫ਼ਾ ਦੇ ਦਿੱਤਾ। ਉਨ੍ਹਾਂ ਕਿਹਾ ਕਿ ਅਸੀਂ ਹਮੇਸ਼ਾ ਹੀ ਕਿਸਾਨਾਂ ਦੇ ਨਾਲ ਖੜ੍ਹੇ ਹਾਂ।

ਇਹ ਵੀ ਪੜ੍ਹੋ: ਜਾਨੋਂ ਮਾਰਨ ਦੀਆਂ ਧਮਕੀਆਂ ਦੇ ਕੇ ਰੋਲੀ ਕੁੜੀ ਦੀ ਪੱਤ, ਜਦ ਹੋਇਆ ਖੁਲਾਸਾ ਤਾਂ ਉੱਡੇ ਮਾਂ ਦੇ ਹੋਸ਼

ਸਾਰੀ ਸਿਆਸੀ ਪਾਰਟੀਆਂ ਨੂੰ ਬੇਨਤੀ ਕਰਦੇ ਹੋਏ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਮੈਂ ਸਾਰੀ ਪਾਰਟੀਆਂ ਨੂੰ ਬੇਨਤੀ ਕਰਦੀ ਹਾਂ ਕਿ ਸਾਰੀਆਂ ਪਾਰਟੀਆਂ ਸਿਆਸੀ ਖੇਡਾਂ ਛੱਡ ਕੇ ਇਕ ਹੋ ਕੇ ਪੰਜਾਬ ਦੀ ਲੜਾਈ ਵਾਸਤੇ ਲੜਨ। ਬੀਬੀ ਬਾਦਲ ਨੇ ਕਿਹਾ ਕਿ ਜਦੋਂ ਆਪਣੇ ਹੱਕ ਦੀ ਗੱਲ ਆਉਂਦੀ ਹੈ ਤਾਂ ਫਿਰ ਭਾਵੇਂ ਕੋਈ ਭੈਣ ਹੋਵੇ ਭਾਵੇਂ ਭਰਾ, ਸੜਕਾਂ 'ਤੇ ਉਤਰ ਆਵੇਗਾ ਪੰਜਾਬ ਅਤੇ ਫਿਰ ਕਿੰਨੀ ਵੱਡੀ ਤਾਕਤਵਰ ਸਰਕਾਰ ਹੋਵੇ ਉਸ ਨੂੰ ਝੁੱਕਣਾ ਹੀ ਪਵੇਗਾ।

ਇਹ ਵੀ ਪੜ੍ਹੋ: ਪੁੱਤ ਬਣਿਆ ਕਪੁੱਤ, ਪੈਸਿਆਂ ਖਾਤਿਰ ਬਜ਼ੁਰਗ ਪਿਓ ਨੂੰ ਦਿੱਤੀ ਬੇਰਹਿਮ ਮੌਤ

shivani attri

This news is Content Editor shivani attri