ਅਸਤੀਫੇ ਤੋਂ ਬਾਅਦ ਹਰਸਿਮਰਤ ਕੌਰ ਬਾਦਲ ਦਾ ਪਹਿਲਾ ਬਿਆਨ ਆਇਆ ਸਾਹਮਣੇ

09/17/2020 10:27:13 PM

ਜਲੰਧਰ: ਜਲੰਧਰ: ਖੇਤੀਬਾੜੀ ਆਰਡੀਨੈਂਸਾਂ ਦੇ ਮਾਮਲੇ 'ਤੇ ਹਰਸਿਮਰਤ ਕੌਰ ਬਾਦਲ ਨੇ ਅੱਜ ਕੇਂਦਰੀ ਵਜ਼ਾਰਤ ਤੋਂ ਅਸਤੀਫਾ ਦੇ ਦਿੱਤਾ। ਅਸਤੀਫਾ ਦੇਣ ਤੋਂ ਬਾਅਦ ਉਨ੍ਹਾਂ ਕਿਹਾ ਕਿ 2 ਮਹੀਨੇ ਤੋਂ ਇਨ੍ਹਾਂ ਆਰਡੀਨੈਂਸਾਂ ਦਾ ਵਿਰੋਧ ਹੋ ਰਿਹਾ ਸੀ, ਇਸ ਦੌਰਾਨ ਕਿਸਾਨਾਂ, ਆੜ੍ਹਤੀਆਂ ਅਤੇ ਇਸ ਆਰਡੀਨੈਂਸ ਦੇ ਖਿਲਾਫ ਲਿਖ ਰਹੇ ਬੁੱਧੀਜੀਵੀਆਂ ਦਾ ਭਰੋਸਾ ਜਿੱਤਿਆ ਜਾ ਸਕਦਾ ਸੀ ਪਰ ਅਜਿਹਾ ਨਹੀਂ ਕੀਤਾ ਗਿਆ। ਉਥੇ ਹੀ ਹਰਸਿਮਰਤ ਬਾਦਲ ਦੇ ਅਸਤੀਫੇ ਤੋਂ ਬਾਅਦ ਕਈ ਅਕਾਲੀ ਆਗੂਆਂ ਦੇ ਬਿਆਨ ਸਾਹਮਣੇ ਆਏ ਹਨ, ਜਿਨ੍ਹਾਂ ਵਲੋਂ ਪਾਰਟੀ ਨਾਲੋਂ ਗਠਜੋੜ ਤੋੜਨ ਦੀ ਗੱਲ ਵੀ ਆਖੀ ਗਈ ਹੈ। ਅਕਾਲੀ ਦਲ ਦੇ ਸੀਨੀਅਰ ਆਗੂ ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਹੈ ਕਿ ਕੇਂਦਰੀ ਵਜ਼ਾਰਤ ਤੋਂ ਹਰਸਿਮਰਤ ਕੌਰ ਬਾਦਲ ਦੇ ਅਸਤੀਫੇ ਤੋਂ ਬਾਅਦ ਹੁਣ ਪਾਰਟੀ ਦਾ ਭਾਜਪਾ ਦੇ ਨਾਲ ਮਿਲ ਕੇ ਚੋਣ ਲੜਨਾ ਬਣਦਾ ਨਹੀਂ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦਾ ਕਾਡਰ ਇਹ ਚਾਹੁੰਦਾ ਹੈ ਕਿ ਅਕਾਲੀ ਦਲ  ਸੂਬੇ 'ਚ ਭਾਜਪਾ ਨਾਲੋਂ ਗਠਜੋੜ ਤੋੜਨ ਦਾ ਫੈਸਲਾ ਲਵੇ। ਇਯਾਲੀ ਨੇ ਕਿਹਾ ਕਿ ਇਸ ਮੁੱਦੇ 'ਤੇ ਕਿਸਾਨਾਂ 'ਚ ਭਾਰੀ ਨਾਰਾਜ਼ਗੀ ਹੈ ਅਤੇ ਅਕਾਲੀ ਦਲ ਕਿਸਾਨਾਂ ਦੀ ਹੀ ਪਾਰਟੀ ਹੈ।

Deepak Kumar

This news is Content Editor Deepak Kumar