ਚੋਣਾਂ 'ਚ ਬੂਥ ਪੱਧਰ 'ਤੇ ਝਾਂਸੀ ਦੀ ਰਾਣੀ ਬਣ ਕੇ ਆਪਣੇ ਹੱਕਾਂ ਦੀ ਰਾਖੀ ਕਰਨ ਔਰਤਾਂ: ਹਰਸਿਮਰਤ ਬਾਦਲ
Thursday, Mar 05, 2026 - 06:24 PM (IST)
ਬੁਢਲਾਡਾ (ਬਾਂਸਲ)- ਪੰਜਾਬ ਅੰਦਰ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਔਰਤਾਂ ਦੀ ਭੂਮਿਕਾ ਅਹਿਮ ਹੋਵੇਗੀ। ਇਹ ਸ਼ਬਦ ਅੱਜ ਇਥੇ ਔਰਤਾਂ ਦੇ ਇਕ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦੇ ਮੈਂਬਰ ਪਾਰਲੀਮੈਂਟ ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਕਹੇ। ਉਨ੍ਹਾਂ ਔਰਤਾਂ ਨੂੰ ਵਿਧਾਨ ਸਭਾ ਚੋਣਾਂ ਲਈ ਤਿਆਰ ਰਹਿਣ ਦਾ ਸੱਦਾ ਦਿੰਦਿਆਂ ਕਿਹਾ ਕਿ ਉਹ ਬੂਥ ਪੱਧਰ 'ਤੇ ਆਪਣੇ ਹੱਕ ਸੱਚ ਦੀ ਲੜਾਈ ਲਈ ਝਾਂਸੀ ਦੀ ਰਾਣੀ ਬਣਕੇ ਹੱਕ ਸੱਚ ਦਾ ਪਹਿਰਾ ਦੇਣ ਲਈ ਤਿਆਰ ਰਹਿਣ। ਉਨ੍ਹਾਂ ਕਿਹਾ ਕਿ ਅਕਾਲੀ ਦਲ ਵੱਲੋਂ ਬੂਥ ਪੱਧਰ ਤੇ ਬਣਾਈਆਂ ਜਾ ਰਹੀਆਂ ਬੂਥ ਕਮੇਟੀਆਂ ਚ ਔਰਤਾਂ ਅਤੇ ਨੌਜਵਾਨ ਲੜਕੀਆਂ ਨੂੰ ਸ਼ਾਮਲ ਕੀਤਾ ਜਾਵੇਗਾ ਤਾਂ ਜੋ ਸ਼੍ਰੋਮਣੀ ਅਕਾਲੀ ਦਲ ਦੀਆਂ ਔਰਤਾਂ ਦੀ ਭਲਾਈ ਸਕੀਮਾਂ ਅਤੇ ਯੋਜਨਾਵਾਂ ਨੂੰ ਘਰ-ਘਰ ਪਹੁੰਚਾ ਸਕਣ।
ਇਹ ਵੀ ਪੜ੍ਹੋ: ਸ੍ਰੀ ਅਨੰਦਪੁਰ ਸਾਹਿਬ ਵਿਖੇ ਮਨਾਏ ਗਏ 3 ਰੋਜ਼ਾ ਕੌਮੀ ਤਿਉਹਾਰ ਹੋਲਾ-ਮਹੱਲਾ ਦੀ ਹੋਈ ਸਮਾਪਤੀ
ਉਨ੍ਹਾਂ ਵਰਕਰਾਂ ਨੂੰ ਲਾਹਮਬੰਦ ਕਰਦਿਆਂ ਸਰਕਾਰ ਦੀਆਂ ਚਾਲਾ ਤੋਂ ਸੁਚੇਤ ਕੀਤਾ ਅਤੇ ਆਉਣ ਵਾਲੇ ਸ਼੍ਰੋਮਣੀ ਅਕਾਲੀ ਦਲ ਦੇ ਰਾਜ ਦੌਰਾਨ ਔਰਤਾਂ ਦੀਆਂ ਹੱਕੀ ਮੰਗਾਂ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕਰਨ ਦਾ ਭਰੋਸਾ ਦਿੱਤਾ। ਬਾਬਾ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਦੀ ਸਰਕਾਰ ਵੱਲੋਂ ਬੁਖਲਾਹਟ ਵਿੱਚ ਆ ਕੇ ਪਹਿਲਾ ਬਲਾਕ ਸੰਮਤੀ ਅਤੇ ਜਿਲ੍ਹਾ ਪ੍ਰੀਸ਼ਦ ਚੋਣਾਂ ਸਮੇਂ ਅਕਾਲੀ ਉਮੀਦਵਾਰਾਂ ਦੇ ਕਾਗਜ ਧੱਕੇਸ਼ਾਹੀ ਨਾਲ ਰੱਦ ਕਰ ਦਿੱਤੇ ਗਏ ਸਨ ਪ੍ਰੰਤੂ ਜੋ ਉਮੀਦਵਾਰ ਆਪਣੇ ਬਲਬੂਤੇ 'ਤੇ ਜਿੱਤ ਪ੍ਰਾਪਤ ਕਰਕੇ ਆਏ ਹਨ ਉਨ੍ਹਾਂ ਦੇ ਹੱਕਾਂ ਤੇ ਡਾਕਾ ਮਾਰਦਿਆਂ ਧੱਕੇਸ਼ਾਹੀ ਕੀਤੀ ਜਾ ਰਹੀ ਹੈ। 'ਆਪ' ਦੇ ਸਾਬਕਾ ਉਪ ਮੁੱਖ ਮੰਤਰੀ ਮੁਨੀਸ਼ ਸਿਸੋਦੀਆਂ ਵੱਲੋਂ ਅਪਣਾਈ ਗਈ ਨੀਤੀ ਸਾਮ ਦਾਮ ਦੰਡ ਭੇਦ ਦੀ ਨੀਤੀ ਰਾਹੀਂ ਲੋਕਾਂ ਵਿਚ ਡਰ ਦਾ ਮਾਹੌਲ ਬਣਾਇਆ ਜਾ ਰਿਹਾ ਹੈ, ਜਿਸ ਨੂੰ ਸ਼੍ਰੋਮਣੀ ਅਕਾਲੀ ਦਲ ਕਦੇ ਵੀ ਸਫਲ ਨਹੀਂ ਹੋਣ ਦੇਣਗੇ।
ਇਹ ਵੀ ਪੜ੍ਹੋ: ਗੁਰਦਾਸਪੁਰ 'ਚ ਲੁੱਟ 'ਤੇ ਬੋਲੇ ਬਾਜਵਾ, CM ਮਾਨ 'ਕੁੰਭਕਰਨ' ਦੀ ਨੀਂਦ ਸੌਂ ਰਹੇ ਪੰਜਾਬ ਦੇ ਲੋਕਾਂ ਦੀ ਨੀਂਦ ਉੱਡੀ
ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਹਾਲਾਤ ਚਿੰਤਾਜਨਕ ਹਨ, ਜੋ ਆਏ ਦਿਨ ਪੰਜਾਬ ਅੰਦਰ ਲੁੱਟ ਖੋਹ, ਗੈਗਸ਼ਟਰਵਾਦ ਅਤੇ ਨਸ਼ੇ ਦੀ ਓਵਰਡੋਜ਼ ਕਾਰਨ ਹੋ ਰਹੀਆਂ ਨੌਜਵਾਨਾਂ ਮੌਤਾਂ ਦੀਆਂ ਖ਼ਬਰਾਂ ਸੁਣਨ ਨੂੰ ਮਿਲਦੀਆਂ ਹਨ, ਜਿਸ ਦਾ ਪੰਜਾਬ ਦਾ ਮੁੱਖ ਮੰਤਰੀ ਅਤੇ ਪਾਰਟੀ ਸੁਪਰੀਮੋ ਕੇਜਰੀਵਾਲ ਜ਼ਿੰਮੇਵਾਰ ਹੈ। ਇਸ ਮੌਕੇ ਇਸ਼ਤਰੀ ਅਕਾਲੀ ਦਲ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਕਿਹਾ ਕਿ ਬਾਦਲ ਸਰਕਾਰ ਸਮੇਂ ਬਣਾਏ ਗਏ ਆਟਾ ਦਾਲ ਦੇ ਕਾਰਡਾਂ ਚ ਅੱਜ 10 ਸਾਲ ਬਾਅਦ ਵੀ ਪੰਜਾਬ ਦੀਆਂ ਔਰਤਾਂ ਦੇ ਪਰਿਵਾਰਾਂ ਦੇ ਮੈਂਬਰਾਂ ਦੇ ਨਾਮ ਦਰਜ ਕਰਨ 'ਤੇ ਸਰਕਾਰ 'ਤੇ ਦੋਸ਼ ਲਗਾਇਆ ਕਿ ਲੋਕ ਵਿਧਾਨ ਸਭਾ ਚੋਣਾਂ ਦੌਰਾਨ ਇਸਦਾ ਜੁਆਬ ਮੰਗਣਗੇ। ਇਸ ਮੌਕੇ 'ਤੇ ਹਲਕਾ ਇੰਚਾਰਜ ਡਾ. ਨਿਸ਼ਾਨ ਸਿੰਘ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਕੁਲਜੀਤ ਕੌਰ ਕੁਲਾਣਾ, ਸੁਖਵਿੰਦਰ ਕੌਰ ਸੁੱਖੀ, ਨੀਲਮ ਰਾਣੀ ਬਰੇਟਾ, ਸੁਖਦੀਪ ਕੌਰ, ਜਸਪ੍ਰੀਤ ਕੌਰ, ਗੁਲਜਾਰ ਕੌਰ, ਜਤਿੰਦਰਪਾਲ ਕੌਰ, ਪੰਮੀ ਕੌਰ, ਕੌਂਸਲਰ ਅਮਨਦੀਪ ਕੌਰ, ਇੰਦਰਾ ਦੇਵੀ, ਕੁਲਦੀਪ ਕੌਰ ਰੰਘੜਿਆਲ, ਗੁਰਪ੍ਰੀਤ ਕੌਰ ਆਦਿ ਤੋਂ ਇਲਾਵਾ ਵੱਡੀ ਗਿਣਤੀ ਚ ਔਰਤਾਂ ਹਾਜ਼ਰ ਸਨ।
ਇਹ ਵੀ ਪੜ੍ਹੋ: ਕੈਨੇਡਾ 'ਚ ਕਤਲ ਕੀਤੀ ਨੈਂਸੀ ਗਰੇਵਾਲ ਦੇ ਮਾਮਲੇ 'ਚ ਬਾਬਾ ਰਸੂਲਪੁਰ ਦਾ ਵੱਡਾ ਖ਼ੁਲਾਸਾ! ਕਿਹਾ-ਕਤਲ ਦੇ ਪਿੱਛੇ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
