ਬਾਦਲਾਂ ਦਾ ਘਰ ਘੇਰਨ ਲਈ ਕਿਸਾਨ-ਮਜ਼ਦੂਰਾਂ ਦਾ ਕਾਫ਼ਲਾ ਰਵਾਨਾ

07/21/2020 4:42:53 PM

ਜ਼ੀਰਾ (ਗੁਰਮੇਲ ਸੇਖ਼ਵਾ): ਅਕਾਲੀ-ਭਾਜਪਾ ਗਠਜੋੜ ਦੀ ਕੇਂਦਰ ਸਰਕਾਰ ਵਲੋਂ ਕੋਵਿਡ–19 ਦੀ ਆੜ ਹੇਠ ਦੇਸ਼ ਦੇ ਜਨਤਕ ਅਦਾਰਿਆਂ ਦੇ ਕੀਤੇ ਜਾ ਰਹੇ ਨਿੱਜੀਕਰਨ ਦੇ ਚੱਲਦਿਆਂ ਖੇਤੀ ਸੁਧਾਰਾਂ ਦੇ ਨਾਂਅ ਹੇਠ ਕੀਤੇ ਤਿੰਨ ਆਰਡੀਨੈਂਸ ਤੇ ਬਿਜਲੀ ਸੋਧ ਬਿੱਲ 2020 ਦੇ ਬਣਾਏ ਖਰੜੇ ਦੇ ਵਿਰੋਧ ਵਿਚ ਅੱਜ ਸੈਂਕੜੇ ਕਿਸਾਨਾਂ–ਮਜ਼ਦੂਰ ਬੀਬੀਆਂ ਵੱਲੋਂ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਪਿੰਡ ਬਾਦਲ ਵਿਖੇ ਘਰ ਦਾ ਘਿਰਾਓ ਕਰਨ ਲਈ ਅੱਜ ਦਾਣਾ ਮੰਡੀ ਜ਼ੀਰਾ ਤੋਂ ਜੈਕਾਰਿਆਂ ਦੀ ਗੂੰਜ ਵਿਚ ਕੂਚ ਕੀਤਾ ਗਿਆ।

ਇਹ ਵੀ ਪੜ੍ਹੋ:  ਫਿਰੋਜ਼ਪੁਰ 'ਚ ਕੁਦਰਤ ਦਾ ਕਹਿਰ: ਘਰ ਦੀ ਛੱਤ ਡਿੱਗਣ ਨਾਲ ਜਨਾਨੀ ਦੀ ਮੌਕੇ 'ਤੇ ਮੌਤ

ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਸੂਬਾ ਮੀਤ ਪ੍ਰਧਾਨ ਜਸਬੀਰ ਸਿੰਘ ਪਿੱਦੀ, ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਕੱਲੀ ਵਾਲਾ, ਸਾਹਿਬ ਸਿੰਘ ਦੀਨੇਕੇ, ਰਣਬੀਰ ਸਿੰਘ ਰਾਣਾ ਨੇ ਕਿਹਾ ਕਿ ਕਿਸਾਨੀ ਕਿੱਤੇ ਨੂੰ ਤਬਾਹ ਕਰਨ ਲਈ ਤਿੰਨੇ ਆਰਡੀਨੈਂਸ ਤੇ ਬਿਜਲੀ ਸੋਧ ਬਿੱਲ 2020 ਦੇ ਖਰੜੇ 'ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਦਸਤਖ਼ਤ ਕੀਤੇ ਹਨ ਅਤੇ ਅਕਾਲੀ ਦਲ ਸੂਬਿਆਂ ਦੇ ਅਧਿਕਾਰਾਂ 'ਤੇ ਪੰਜਾਬ ਦੇ ਕਿਸਾਨਾਂ ਨੂੰ ਪਿੱਠ ਨਹੀਂ ਵਿਖਾ ਸਕਦਾ। ਆਗੂਆਂ ਨੇ ਕਿਹਾ ਕਿ ਉਕਤ ਆਰਡੀਨੈਂਸਾਂ 'ਤੇ ਕਾਂਗਰਸ ਦੀ ਕੇਂਦਰੀ ਲੀਡਰਸ਼ਿਪ ਮੂਕ ਦਰਸ਼ਕ ਬਣ ਕੇ ਮੋਦੀ ਸਰਕਾਰ ਨਾਲ ਖੜ੍ਹੀ ਹੈ, ਜਦੋਂਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਿਆਸੀ ਮਜ਼ਬੂਰੀਆਂ ਤਹਿਤ ਭਾਵੇਂ ਉਕਤ ਆਰਡੀਨੈਂਸਾਂ ਦਾ ਵਿਰੋਧ ਕਰ ਰਿਹਾ ਹੈ, ਪਰ 14 ਅਗਸਤ 2017 ਨੂੰ ਖੇਤੀ ਉਤਪਾਦਨ ਮਾਰਕੀਟ ਕਮੇਟੀ ਐਕਟ ਵਿਚ ਸੋਧ ਕਰਕੇ ਨਿੱਜੀ ਮੰਡੀਆਂ ਬਣਾਉਣ ਦੀ ਇਜਾਜ਼ਤ ਕਾਰਪੋਰੇਟ ਕੰਪਨੀਆਂ ਨੂੰ ਪਹਿਲਾਂ ਹੀ ਦੇ ਚੁੱਕਾ ਹੈ।

ਇਹ ਵੀ ਪੜ੍ਹੋ:  ਬਹਿਬਲਕਲਾਂ ਗੋਲੀਕਾਂਡ 'ਚ ਨਾਮਜ਼ਦ ਗੁਰਦੀਪ ਸਿੰਘ ਪੰਧੇਰ ਦੋ ਦਿਨਾਂ ਰਿਮਾਂਡ 'ਤੇ

ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਮੋਦੀ ਸਰਕਾਰ ਉਕਤ ਤਿੰਨੇ ਆਰਡੀਨੈਂਸ ਤੇ ਬਿਜਲੀ ਸੋਧ ਬਿੱਲ 2020 ਦਾ ਖਰੜਾ ਤੁਰੰਤ ਰੱਦ ਕਰੇ, ਕੈਪਟਨ ਸਰਕਾਰ ਵਿਧਾਨ ਸਭਾ ਇਜਲਾਸ ਸੱਦ ਕੇ ਖੇਤੀ ਉਤਪਾਦਨ ਮਾਰਕੀਟ ਕਮੇਟੀ ਐਕਟ 1961 ਵਿਚ ਕੀਤੀ ਸੋਧ ਰੱਦ ਕਰੇ, ਮੱਤੇਵਾੜਾ, ਲੁਧਿਆਣਾ, ਰਾਜਪੁਰਾ ਦੀ 2000 ਏਕੜ ਪੰਚਾਇਤੀ ਜ਼ਮੀਨ ਕਾਰਪੋਰੇਟ ਕੰਪਨੀਆਂ ਨੂੰ ਦੇਣ ਦਾ ਲੋਕ ਵਿਰੋਧੀ ਫ਼ੈਸਲਾ ਕੈਪਟਨ ਸਰਕਾਰ ਰੱਦ ਕਰੇ, ਤੇਲ ਪਦਾਰਥਾਂ ਦੀਆਂ ਕੀਮਤਾਂ ਸਰਕਾਰੀ ਕੰਟਰੋਲ ਹੇਠ ਕਰਕੇ ਕੇਂਦਰ ਤੇ ਸੂਬਾ ਸਰਕਾਰ ਵੱਲੋਂ 71 ਪ੍ਰਤੀਸ਼ਤ ਲਗਾਏ ਟੈਕਸ ਹਟਾਏ ਜਾਣ, ਡੀਜ਼ਲ 25 ਰੁਪਏ ਤੇ ਪੈਟਰੋਲ 35 ਰੁਪਏ ਪ੍ਰਤੀ ਲੀਟਰ ਕੀਤਾ ਜਾਵੇ। ਇਸ ਮੌਕੇ ਬਲਜਿੰਦਰ ਤਲਵੰਡੀ, ਹਰਬੰਸ ਸਿੰਘ ਮੋਗਾ, ਸੁਰਿੰਦਰ ਸਿੰਘ ਘੁੱਦੂਵਾਲਾ, ਰਸ਼ਪਾਲ ਸਿੰਘ ਗੱਟਾ ਬਾਦਸ਼ਾਹ, ਅਮਨਦੀਪ ਸਿੰਘ ਕੱਚਰਭੰਨ, ਬਲਵਿੰਦਰ ਸਿੰਘ, ਸੁਖਵੰਤ ਸਿੰਘ ਲੌਹੁਕਾ, ਅੰਗਰੇਜ ਸਿੰਘ ਬੂਟੇਵਾਲਾ, ਰਣਜੀਤ ਸਿੰਘ ਖੱਚਰਵਾਲਾ, ਲਖਵਿੰਦਰ ਸਿੰਘ ਵਸਤੀ ਨਾਮਦੇਵ, ਗੁਰਮੇਲ ਸਿੰਘ ਫੱਤੇਵਾਲਾ, ਹਰਫੂਲ ਸਿੰਘ, ਬਚਿੱਤਰ ਸਿੰਘ ਆਦਿ ਨੇ ਵੀ ਸੰਬੋਧਨ ਕੀਤਾ।ਉਨ੍ਹਾਂ ਦਾ ਕਹਿਣਾ ਹੈ ਕਿ ਜਿਹੜੇ ਕਿਸਾਨ ਪਿੱਛੇ ਰੋਕੇ ਗਏ ਹਨ, ਉਨ੍ਹਾਂ ਨੂੰ ਇੱਥੇ ਆਉਣਾ ਦਿੱਤਾ ਜਾਵੇ ਤੇ ਫਿਰ ਹੀ ਇਹ ਧਰਨਾ ਚੁੱਕਿਆ ਗਿਆ।

Shyna

This news is Content Editor Shyna