ਹਰਸਿਮਰਤ ਬਾਦਲ ਨੇ ਲੋਕ ਸਭਾ ’ਚ ਮੁੜ ਉਭਾਰਿਆ ਬੰਦੀ ਸਿੰਘਾਂ ਦਾ ਮਸਲਾ, ਅਮਿਤ ਸ਼ਾਹ ਨੂੰ ਪੁੱਛੇ ਤਿੱਖੇ ਸਵਾਲ

08/12/2023 6:28:57 PM

ਚੰਡੀਗੜ੍ਹ/ਲੁਧਿਆਣਾ (ਜ. ਬ.)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਬਠਿੰਡਾ ਤੋਂ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਨੇ ਬੀਤੇ ਦਿਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਕਰੜੇ ਹੱਥੀਂ ਲੈਂਦਿਆਂ ਉਨ੍ਹਾਂ ਤੋਂ ਭਰੋਸਾ ਮੰਗਿਆ ਕਿ ਸਰਕਾਰ ਦੇ ਤਜਵੀਜ਼ਸ਼ੁਦਾ ਕਾਨੂੰਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਧਰਮੀ ਬੰਦੀ ਸਿੰਘਾਂ ਦੀ ਰਿਹਾਈ ਵਾਸਤੇ ਖ਼ਾਲਸਾ ਪੰਥ ਨੂੰ ਕੀਤੇ ਵਾਅਦੇ ਦੀ ਪੂਰਤੀ ਵਾਸਤੇ ਨਾਗਰਿਕਾਂ ਦੇ ਅਧਿਕਾਰ ਦੇ ਰਾਹ ਵਿਚ ਅੜਿੱਕਾ ਨਹੀਂ ਬਣਨਗੇ।

ਇਹ ਵੀ ਪੜ੍ਹੋ- ਸਪਲੀਮੈਂਟਰੀ ਪ੍ਰੀਖਿਆਵਾਂ ’ਚ ਵਿਦਿਆਰਥੀ ਨਹੀਂ ਦਿਖਾ ਰਹੇ ਦਿਲਚਸਪੀ, ਪਹਿਲੇ ਪੇਪਰ ’ਚ 40 ਵਿਦਿਆਰਥੀ ਰਹੇ ਗੈਰ ਹਾਜ਼ਰ

ਸਾਬਕਾ ਕੇਂਦਰੀ ਮੰਤਰੀ ਨੇ ਲੋਕ ਸਭਾ ਵਿਚ ਪੰਥਕ ਤੇ ਪੰਜਾਬ ਦੇ ਮਸਲਿਆਂ ’ਤੇ ਆਪਣਾ ਤਿੱਖਾ ਰੁਖ ਜਾਰੀ ਰੱਖਦਿਆਂ ਉਨ੍ਹਾਂ ਨੇ ਕੇਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਉਦੋਂ ਵਿਚੋਂ ਟੋਕਿਆ, ਜਦੋਂ ਉਹ ਨਾਗਰਿਕਾਂ ਦੇ ਅਧਿਕਾਰਾਂ ਸਬੰਧੀ ਤਜਵੀਜ਼ਸ਼ੁਦਾ ਨਵੇਂ ਕਾਨੂੰਨ ਸਬੰਧੀ ਬਿਆਨ ਦੇ ਰਹੇ ਸਨ। ਉਹ ਸਪੱਸ਼ਟ ਬਿਆਨ ਚਾਹੁੰਦੇ ਸਨ ਕਿ ਇਹ ਕਾਨੂੰਨ ਜਿਹੜੇ ਪਹਿਲਾਂ ਹੀ ਉਮਰ ਕੈਦਾਂ ਪੂਰੀਆਂ ਕਰ ਕੇ ਜੇਲ੍ਹਾਂ ਵਿਚ ਸੜ ਰਹੇ ਹਨ, ਉਨ੍ਹਾਂ ਦੀ ਕਿਸਮਤ ਨੂੰ ਕਿਵੇਂ ਪ੍ਰਭਾਵਤ ਕਰੇਗਾ ਤੇ ਕੀ ਨਵੇਂ ਕਾਨੂੰਨ ਵਿਚ ‘ਧਰਮੀ ਬੰਦੀ ਸਿੰਘਾਂ’, ਜਿਨ੍ਹਾਂ ਨੂੰ ਬੰਦੀ ਸਿੰਘ ਵੀ ਕਿਹਾ ਜਾਂਦਾ ਹੈ, ਦੀ ਰਿਹਾਈ ਵਾਸਤੇ ਕੋਈ ਵਿਵਸਥਾ ਹੈ। ਗ੍ਰਹਿ ਮੰਤਰੀ ਨੇ ਉਨ੍ਹਾਂ ਨੂੰ ਭਰੋਸਾ ਦੁਆਇਆ ਕਿ ਆਮ ਨਾਗਰਿਕਾਂ ਦੇ ਨਾਲ-ਨਾਲ ਜੋ ਜੇਲ੍ਹਾਂ ਵਿਚ ਬੰਦ ਹਨ, ਉਨ੍ਹਾਂ ਦੇ ਵਾਜਬ ਹੱਕਾਂ ਦੀ ਸੁਰੱਖਿਆ ਵਾਸਤੇ ਠੋਸ ਵਿਵਸਥਾਵਾਂ ਕੀਤੀਆਂ ਗਈਆਂ ਹਨ।

ਇਹ ਵੀ ਪੜ੍ਹੋ- ਧੀ ਦਾ ਕਤਲ ਕਰਨ ਮਗਰੋਂ Bike ਨਾਲ ਬੰਨ੍ਹ ਪੂਰੇ ਪਿੰਡ 'ਚ ਘੁਮਾਈ ਸੀ ਮ੍ਰਿਤਕ ਦੇਹ, ਹੁਣ ਪਿਓ ਨੇ ਕੀਤਾ ਸਰੰਡਰ

ਧਰਤੀ ਬੰਦੀ ਸਿੱਖਾਂ (ਬੰਦੀ ਸਿੰਘਾਂ) ਬਾਰੇ ਉਨ੍ਹਾਂ ਦੇ ਸਵਾਲ ਦੇ ਜਵਾਬ ਵਿਚ ਗ੍ਰਹਿ ਮੰਤਰੀ ਨੇ ਕਿਹਾ ਕਿ ਭਾਵੇਂ ਉਮਰ ਕੈਦ ਦਾ ਮਤਲਬ ਉਮਰ ਭਰ ਲਈ ਕੈਦ ਹੁੰਦਾ ਹੈ ਪਰ ਅਜਿਹੀਆਂ ਵਿਵਸਥਾਵਾਂ ਹਨ, ਜਿਥੇ ਸਥਾਨਕ ਜੇਲ੍ਹ ਅਧਿਕਾਰੀ ਅਪਰਾਧ ਦੇ ਸਰੂਪ ’ਤੇ ਗੰਭੀਰਤਾ ਦੇ ਮੱਦੇਨਜ਼ਰ ਫੈਸਲੇ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਇਹ ਸਭ ਜੇਲ੍ਹ ਅਧਿਕਾਰੀਆਂ ਦੇ ਅਖ਼ਤਿਆਰ ’ਤੇ ਨਿਰਭਰ ਕਰਦਾ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ-ਪਠਾਨਕੋਟ ਹਾਈਵੇ 'ਤੇ ਵਾਪਰਿਆ ਭਾਣਾ, ਇਕ ਵਿਅਕਤੀ ਦੀ ਮੌਤ, ਦੂਜੇ ਦੀ ਵੱਢੀ ਗਈ ਬਾਂਹ

ਸ਼੍ਰੋਮਣੀ ਅਕਾਲੀ ਦਲ ਦੇ ਐੱਮ. ਪੀ. ਨੇ ਪੰਜਾਬ ਨਾਲ ਖ਼ਾਸ ਤੌਰ ’ਤੇ ਖ਼ਾਲਸਾ ਪੰਥ ਨਾਲ ਵਿਤਕਰੇ ਵਾਲੀਆਂ ਨੀਤੀਆਂ ਤੇ ਫ਼ੈਸਲਿਆਂ ਦਾ ਪੁਰਜ਼ੋਰ ਵਿਰੋਧ ਜਾਰੀ ਰੱਖਦਿਆਂ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਸਿੱਧੇ ਸਵਾਲ ਕੀਤੇ ਤੇ ਪੁੱਛਿਆ ਕਿ ਨਵੇਂ ਕਾਨੂੰਨ ਵਿਚ ਬੰਦੀ ਸਿੰਘਾਂ, ਜੋ ਆਪਣੀਆਂ ਸਜ਼ਾਵਾਂ ਪੂਰੀਆਂ ਹੋਣ ਤੋਂ ਬਾਅਦ ਵੀ ਜੇਲ੍ਹਾਂ ਵਿਚ ਬੰਦ ਹਨ, ਲਈ ਕੀ ਵਿਵਸਥਾ ਕੀਤੀ ਹੈ। ਹੈਰਾਨ ਹੁੰਦਿਆਂ ਗ੍ਰਹਿ ਮੰਤਰੀ ਨੇ ਪ੍ਰਧਾਨ ਮੰਤਰੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੇ ਕੀਤੇ ਵਾਅਦੇ ਦਾ ਵੀ ਕੋਈ ਜ਼ਿਕਰ ਨਹੀਂ ਕੀਤਾ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News