MSP ਨੂੰ ਕਾਨੂੰਨੀ ਗਾਰੰਟੀ ਬਣਾਉਣ ਲਈ ਹਰਸਿਮਰਤ ਨੇ ਭੇਜਿਆ ਪ੍ਰਾਈਵੇਟ ਮੈਂਬਰ ਬਿੱਲ

Wednesday, Jul 24, 2024 - 10:22 AM (IST)

ਚੰਡੀਗੜ੍ਹ (ਮਨਜੋਤ)- ਸ਼੍ਰੋਮਣੀ ਅਕਾਲੀ ਦਲ ਦੀ ਬਠਿੰਡਾ ਤੋਂ ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਸਾਰੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਨੂੰ ਕਾਨੂੰਨੀ ਗਾਰੰਟੀ ਬਣਾਉਣ ਲਈ ਸੰਸਦ ’ਚ ਇਕ ਪ੍ਰਾਈਵੇਟ ਮੈਂਬਰ ਬਿੱਲ ਪੇਸ਼ ਕਰਨ ਲਈ ਭੇਜਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਕਰਜ਼ੇ ਦੀ ਮਾਰ ਤੋਂ ਬਚਾਉਣਾ ਸਮੇਂ ਦੀ ਲੋੜ ਹੈ। ਇਹ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਅਨੁਸਾਰ ਕੀਤਾ ਜਾਣਾ ਚਾਹੀਦਾ ਹੈ, ਜੋ ਪੈਦਾਵਾਰ ਦੀ ਵਿਆਪਕ ਲਾਗਤ ’ਤੇ 50 ਫ਼ੀਸਦੀ ਮੁਨਾਫ਼ਾ ਯਕੀਨੀ ਬਣਾਉਣ ਦੀ ਮੰਗ ਕਰਦੀ ਹੈ।

ਇਹ ਖ਼ਬਰ ਵੀ ਪੜ੍ਹੋ - ਸੱਜ-ਵਿਆਹੀ ਨੂੰ ਕਾਲੇ ਰੰਗ ਦੇ ਮਿਹਨੇ ਮਾਰਦੇ ਸੀ ਸਹੁਰੇ, ਫ਼ਿਰ ਕੁੜੀ ਨੇ ਜੋ ਕੀਤਾ ਜਾਣ ਉੱਡ ਜਾਣਗੇ ਹੋਸ਼ (ਵੀਡੀਓ)

ਉਨ੍ਹਾਂ ਕਿਹਾ ਕਿ ਦੇਸ਼ ਭਰ ਦੇ ਕਿਸਾਨ ਦੁਖੀ ਹਨ ਕਿਉਂਕਿ ਉਨ੍ਹਾਂ ਨੂੰ ਖਪਤਕਾਰਾਂ ਵੱਲੋਂ ਅਦਾ ਕੀਤੀ ਕੀਮਤ ਦਾ ਸਿਰਫ਼ 30 ਫ਼ੀਸਦੀ ਹੀ ਮਿਲ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਹ ਕਿਸਾਨਾਂ ਨੂੰ ਵਿੱਤੀ ਸੁਰੱਖਿਆ ਪ੍ਰਦਾਨ ਕਰਨ, ਉਨ੍ਹਾਂ ਦੀ ਆਮਦਨ ਨੂੰ ਉਤਸ਼ਾਹਿਤ ਕਰਨ ਤੇ ਟਿਕਾਊ ਖੇਤੀ ਢਾਂਚੇ ਨੂੰ ਉਤਸ਼ਾਹਿਤ ਕਰਨ ਲਈ ਬਿੱਲ ਦਾ ਸਮਰਥਨ ਕਰਨ ਲਈ ਸਾਰੀਆਂ ਸਿਆਸੀ ਪਾਰਟੀਆਂ ਨੂੰ ਅਪੀਲ ਕਰਦੇ ਹਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News