ਹਰਸਿਮਰਤ ਕੌਰ ਬਾਦਲ ਨੇ ਕੋਰੋਨਾ ਦੇ ਵਧ ਰਹੇ ਪ੍ਰਕੋਪ ਲਈ ਕੇਂਦਰ ਨੂੰ ਕੀਤੇ 5 ਸਵਾਲ

05/06/2021 6:42:28 PM

ਬਠਿੰਡਾ (ਵੈਬ ਡੈਸਕ): ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕੇਂਦਰ ਸਰਕਾਰ ਨੂੰ ਨਿਸ਼ਾਨੇ ’ਤੇ ਲਿਆ ਹੈ। ਹਰਸਿਮਰਤ ਕੌਰ ਬਾਦਲ ਨੇ ਆਪਣੇ ਫੇਸਬੁੱਕ ਪੇਜ਼ ’ਤੇ ਕੇਂਦਰ ਸਰਕਾਰ ਨੂੰ ਨਿਸ਼ਾਨੇ ’ਤੇ ਲੈਂਦਿਆਂ ਪੰਜ ਸਵਾਲ ਕੀਤੇ ਹਨ।
ਕੇਂਦਰ ਸਰਕਾਰ ਨੂੰ ਪੰਜ ਸਵਾਲ
1 . ਕੋਰੋਨਾ ਦੇ ਦੂਜੇ ਦੌਰ ਬਾਰੇ ਅਗਾਊਂ ਪ੍ਰਬੰਧ ਕਿਉਂ ਨਾ ਕੀਤੇ ਗਏ ?
2.ਦੇਸ਼ ’ਚ ਚੋਣਾਂ ਮੁਲਤਵੀ ਕਿਉਂ ਨਾ ਕੀਤੀਆਂ ਗਈਆਂ ?
3.ਆਕਸੀਜਨ ਅਤੇ ਵੈਕਸੀਨ ਦਾ ਪੂਰਾ ਪ੍ਰਬੰਧ ਕਿਉਂ ਨਹੀਂ ?
4.ਦਵਾਈਆਂ ਅਤੇ ਟੀਕਿਆਂ ਦੀ ਕਾਲਾਬਜ਼ਾਰੀ ਦਾ ਦੋਸ਼ੀ ਕੌਣ ?
5. ਕਿੱਥੇ ਹਨ ਆਈ.ਸੀ.ਯੂ , ਬੈੱਡ ਅਤੇ ਹਸਪਤਾਲ ?

ਇਹ ਵੀ ਪੜ੍ਹੋ:  ਬਠਿੰਡਾ 'ਚ ਆਕਸੀਜਨ ਸਹੂਲਤਾਂ ਦੀ ਵੱਡੀ ਘਾਟ, ਹਰਸਿਮਰਤ ਨੇ ਏਮਜ਼ ਡਾਇਰੈਕਟਰ ਨੂੰ ਦਿੱਤਾ ਇਹ ਭਰੋਸਾ

PunjabKesari

ਦੱਸਣਯੋਗ ਹੈ ਕਿ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਐਲਾਨ ਕੀਤਾ ਕਿ ਐੱਚ. ਐੱਮ. ਈ. ਐੱਲ. (ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ) ਅਤੇ ਮਿੱਤਲ ਰਿਫਾਈਨਰੀ ਏਮਜ਼ ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ ਅਤੇ ਮਿੱਤਲ ਵਿਖੇ ਤਿਆਰ ਕੀਤੀ ਜਾ ਰਹੀ 100 ਬੈੱਡਾਂ ਦੀ ਕੋਰੋਨਾ ਸਹੂਲਤ ਦੇ ਨਾਲ-ਨਾਲ ਖ਼ੇਤਰ ਦੇ ਹਸਪਤਾਲਾਂ ਲਈ ਆਕਸੀਜਨ ਸਹੂਲਤ ਦੇਵੇਗੀ।ਏਮਜ਼ ਦੇ ਡਾਇਰੈਕਟਰ ਡਾ. ਡੀ. ਕੇ. ਸਿੰਘ ਨੇ ਕੱਲ੍ਹ ਸ਼ਾਮ ਵਰਚੂਅਲ ਕਾਨਫਰੰਸ ਦੌਰਾਨ ਹਰਸਿਮਰਤ ਕੌਰ ਬਾਦਲ ਨੂੰ ਦੱਸਿਆ ਕਿ ਆਕਸੀਜਨ ਸਹੂਲਤਾਂ, ਕੋਰੋਨਾ ਬੈੱਡਾਂ ਵਿਚ ਵਾਧੇ , ਡਾਕਟਰ ਅਤੇ ਨਰਸਾਂ ਰੱਖਣ ਦੀ ਬਹੁਤ ਜ਼ਰੂਰਤ ਹੈ।

ਇਹ ਵੀ ਪੜ੍ਹੋ:   ਫਗਵਾੜਾ 'ਚ ਐੱਸ.ਐੱਚ.ਓ. ਦੀ ਗੁੰਡਾਗਰਦੀ 'ਤੇ ਆਈ.ਜੀ. ਕਸਤੋਬ ਸ਼ਰਮਾ ਦਾ ਵੱਡਾ ਬਿਆਨ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


Shyna

Content Editor

Related News