ਕੇਜਰੀਵਾਲ ਨੇ ਫੂਲਕਾ ਨੂੰ ਅਸਤੀਫਾ ਨਾ ਦੇਣ ਦੀ ਗੱਲ ਕਹੀ

Wednesday, Sep 12, 2018 - 12:14 PM (IST)

ਕੇਜਰੀਵਾਲ ਨੇ ਫੂਲਕਾ ਨੂੰ ਅਸਤੀਫਾ ਨਾ ਦੇਣ ਦੀ ਗੱਲ ਕਹੀ

ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦਾਖਾਂ ਤੋਂ ਪਾਰਟੀ ਵਿਧਾਇਕ ਹਰਵਿੰਦਰ ਸਿੰਘ ਫੂਲਕਾ ਨਾਲ ਮੁਲਾਕਾਤ ਕਰਕੇ ਬੇਅਦਬੀ ਮਾਮਲਿਆਂ 'ਤੇ ਅਸਤੀਫੇ ਦਾ ਫੈਸਲਾ ਵਾਪਸ ਲੈਣ ਦੀ ਗੱਲ ਕਹੀ ਹੈ ਪਰ ਫੂਲਕਾ ਨੇ ਅਜਿਹਾ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਦੱਸ ਦੇਈਏ ਕਿ ਐੱਚ. ਐੱਸ. ਫੂਲਕਾ ਨੇ ਧਮਕੀ ਦਿੱਤੀ ਸੀ ਕਿ ਜੇਕਰ 15 ਸਤੰਬਰ ਤੱਕ ਪੰਜਾਬ ਸਰਕਾਰ ਨੇ ਬੇਅਦਬੀ ਮਾਮਲਿਆਂ ਦੇ ਦੋਸ਼ੀਆਂ ਖਿਲਾਫ ਕਾਰਵਾਈ ਨਹੀਂ ਕੀਤੀ ਤਾਂ ਉਹ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇ ਦੇਣਗੇ।

ਸੂਤਰਾਂ ਮੁਤਾਬਕ ਫੂਲਕਾ ਨੇ ਮੀਟਿੰਗ ਦੌਰਾਨ ਕੇਜਰੀਵਾਲ ਨੂੰ ਅਸਤੀਫਾ ਦੇਣ ਦੇ ਕਾਰਨਾਂ ਬਾਰੇ ਦੱਸਿਆ। ਜਦੋਂ ਇਸ ਬਾਰੇ ਐੱਚ. ਐੱਸ. ਫੂਲਕਾ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਉਹ ਸਿਰਫ 15 ਸਤੰਬਰ ਤੱਕ ਹੀ ਉਡੀਕ ਕਰਨਗੇ ਅਤੇ ਜੇਕਰ ਪੰਜਾਬ ਸਰਕਾਰ ਨੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਮੁਤਾਬਕ ਬੇਅਦਬੀ ਕਾਂਡ ਦੇ ਦੋਸ਼ੀਆਂ ਖਿਲਾਫ ਕਾਰਵਾਈ ਨਾ ਕੀਤੀ ਤਾਂ ਉਹ 16 ਸਤੰਬਰ ਨੂੰ ਅਸਤੀਫਾ ਦੇ ਦੇਣਗੇ। 


Related News