ਪੰਜਾਬ ’ਚ ਭਾਜਪਾ ਨੂੰ ਤਕੜਾ ਕਰਨ ਲਈ ਹਰਿਆਣਾ ਦੇ CM ਨਾਇਬ ਸੈਣੀ ਕਰਨਗੇ ਵਿਸ਼ਾਲ ਰੈਲੀ
Tuesday, Jul 29, 2025 - 08:57 PM (IST)

ਅੰਮ੍ਰਿਤਸਰ (ਛੀਨਾ) : ਪੰਜਾਬ ’ਚ ਭਾਜਪਾ ਨੂੰ ਹੋਰ ਵਧੇਰੇ ਤਕੜਾ ਕਰਨ ਲਈ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਅੰਮ੍ਰਿਤਸਰ ’ਚ ਵਿਸ਼ਾਲ ਰੈਲੀ ਕਰਨ ਦਾ ਐਲਾਨ ਕੀਤਾ ਹੈ। ਵਿਧਾਨ ਸਭਾ ਹਲਕਾ ਦੱਖਣੀ ਅੰਮ੍ਰਿਤਸਰ ਤੋਂ ਭਾਜਪਾ ਦੇ ਸੀਨੀਅਰ ਆਗੂ ਸਾਹਿਬ ਸਿੰਘ ਮੁੱਛਲ ਦੀ ਅਗਵਾਈ ’ਚ ਪਹੁੰਚੇ ਵਫਦ ਨਾਲ ਮੀਟਿੰਗ ਕਰਨ ਤੋਂ ਬਾਅਦ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਰੈਲੀ ਕਰਨ ਦਾ ਐਲਾਨ ਕੀਤਾ।
ਇਸ ਮੌਕੇ ’ਤੇ ਭਾਜਪਾ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਵੀ ਖਾਸ ਤੌਰ ’ਤੇ ਹਾਜ਼ਰ ਸਨ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਇਹ ਵਿਸ਼ਾਲ ਰੈਲੀ 6 ਸਤੰਬਰ ਨੂੰ ਅੰਮ੍ਰਿਤਸਰ ਵਿਖੇ ਕੀਤੀ ਜਾਵੇਗੀ, ਜਿਸ ਨੂੰ ਸਫਲ ਬਣਾਉਣ ਲਈ ਸਾਰੇ ਪ੍ਰਬੰਧ ਸਾਹਿਬ ਸਿੰਘ ਮੁੱਛਲ ਕਰਨਗੇ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ 2027 ’ਚ ਪੰਜਾਬ ਵਿਚ ਭਾਜਪਾ ਦੀ ਸਰਕਾਰ ਬਣੇਗੀ ਜਿਹੜੀ ਸੂਬੇ ਨੂੰ ਨਸ਼ਿਆਂ, ਬੇਰੁਜ਼ਗਾਰੀ ਤੇ ਭ੍ਰਿਸ਼ਟਾਚਾਰ ਤੋਂ ਮੁੱਕਤ ਕਰੇਗੀ। ਇਸ ਮੌਕੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਤੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸਾਹਿਬ ਸਿੰਘ ਮੁੱਛਲ ਨੂੰ ਪਾਰਟੀ ਦੀ ਮਜ਼ਬੂਤੀ ਲਈ ਤਕੜੇ ਹੋ ਕੇ ਕੰਮ ਕਰਨ ਦਾ ਥਾਪੜਾ ਦਿੱਤਾ। ਇਸ ਸਮੇਂ ਰਘੁਬੀਰ ਸਿੰਘ ਛਿੰਦਾ ਜਗਾਧਰੀ ਵਾਲੇ, ਨਰਿੰਦਰ ਸਿੰਘ ਭੋਲੂ, ਮਨਿੰਦਰ ਸਿੰਘ, ਵਰਿੰਦਰ ਸਿੰਘ ਬਿੱਟੂ, ਰਾਜਨ ਅਰੋੜਾ, ਬਘੇਲ ਸਿੰਘ ਬਿੱਲਾ, ਸੁਖਵਿੰਦਰ ਸਿੰਘ ਲਾਡੀ, ਗੁਰਜੀਤ ਸਿੰਘ ਮਨੀ, ਦੀਪੂ ਸੁਨਿਆਰਾ, ਦਵਿੰਦਰ ਸਿੰਘ ਲਾਡੀ, ਬਲਬੀਰ ਸਿੰਘ ਕਾਲਾ, ਬਾਊ ਵਿਰਦੀ, ਅਮਰਜੀਤ ਸਿੰਘ ਮਾਹਣਾ, ਬਖਸ਼ੀਸ਼ ਸਿੰਘ, ਗੁਰਵਿੰਦਰਪਾਲ ਸਿੰਘ ਤੇ ਹੋਰ ਵੀ ਬਹੁਤ ਸਾਰੀਆਂ ਸ਼ਖਸੀਅਤਾਂ ਹਾਜ਼ਰ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e