ਪੰਜਾਬ ''ਚ ਨਸ਼ੇ ਤੇ ਬੇਰੋਜ਼ਗਾਰੀ ਦੂਰ ਕਰਨ ਦਾ ਵਾਅਦਾ ਕਰਨ ਵਾਲੇ ਖ਼ੁਦ ਨੌਜਵਾਨਾਂ ਨੂੰ ਨਸ਼ੇ ਦੀ ਦਲਦਲ ''ਚ ਧਕੇਲ ਰਹੇ: ਨਾਇਬ ਸੈਣੀ

Wednesday, Mar 25, 2026 - 01:12 PM (IST)

ਪੰਜਾਬ ''ਚ ਨਸ਼ੇ ਤੇ ਬੇਰੋਜ਼ਗਾਰੀ ਦੂਰ ਕਰਨ ਦਾ ਵਾਅਦਾ ਕਰਨ ਵਾਲੇ ਖ਼ੁਦ ਨੌਜਵਾਨਾਂ ਨੂੰ ਨਸ਼ੇ ਦੀ ਦਲਦਲ ''ਚ ਧਕੇਲ ਰਹੇ: ਨਾਇਬ ਸੈਣੀ

ਨੰਗਲ (ਸੈਣੀ) –ਐੱਨ. ਐੱਫ਼. ਐੱਲ. ਸਟੇਡੀਅਮ ਵਿਚ ਆਯੋਜਿਤ ਪ੍ਰੋਗਰਾਮ ਦੌਰਾਨ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਵਸ ਮੌਕੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸ਼ਰਧਾਂਜਲੀ ਅਰਪਿਤ ਕਰਦੇ ਹੋਏ ਨਮਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਸੂਰਵੀਰਾਂ, ਯੋਧਿਆਂ ਅਤੇ ਸ਼ਹੀਦਾਂ ਦੀ ਧਰਤੀ ਹੈ ਅਤੇ ਸਾਨੂੰ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ ਕਿਉਂਕਿ ਇਨ੍ਹਾਂ ਸ਼ਹੀਦਾਂ ਨੇ ਭਾਰਤ ਦੀ ਗੁਲਾਮੀ ਦੀਆਂ ਜ਼ੰਜੀਰਾਂ ਤੋੜਨ ਲਈ ਹੱਸਦੇ-ਹੱਸਦੇ ਫਾਂਸੀ ਦੇ ਫੰਦੇ ਨੂੰ ਚੁੰਮ ਲਿਆ ਸੀ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਕਾਰਨ ਹੀ ਅਸੀਂ ਅੱਜ ਖੁੱਲ੍ਹੀ ਹਵਾ ਵਿਚ ਸਾਹ ਲੈ ਰਹੇ ਹਾਂ ।

ਇਹ ਵੀ ਪੜ੍ਹੋ: DM ਰੰਧਾਵਾ ਖ਼ੁਦਕੁਸ਼ੀ ਮਾਮਲੇ 'ਚ ਬਾਜਵਾ ਨੇ ਘੇਰੀ 'ਆਪ', ਕਿਹਾ- ਭੁੱਲਰ ਨੂੰ ਅਦਾਲਤ 'ਚ ਕਿਸੇ 'ਹੀਰੋ' ਵਾਂਗ ਕੀਤਾ ਪੇਸ਼

PunjabKesari

ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਨੇ ਕਿਹਾ ਸੀ ਕਿ ਕ੍ਰਾਂਤੀ ਲਈ ਖ਼ੂਨੀ ਸੰਘਰਸ਼ ਲਾਜ਼ਮੀ ਨਹੀਂ ਹੁੰਦਾ ਅਤੇ ਅੱਜ ਦੀ ਕ੍ਰਾਂਤੀ ਵੀ ਤਲਵਾਰਾਂ ਨਾਲ ਨਹੀਂ, ਸਗੋਂ ਤੁਹਾਡੇ ਸੰਕਲਪਾਂ ਨਾਲ ਆਏਗੀ। ਅੱਜ ਦੀ ਕ੍ਰਾਂਤੀ ਨਸ਼ਿਆਂ ਦੇ ਵਿਰੁੱਧ ਹੈ, ਬੇਰੋਜ਼ਗਾਰੀ ਦੇ ਵਿਰੁੱਧ ਹੈ, ਸਵੈਰੋਜ਼ਗਾਰ ਨੂੰ ਵਧਾਉਣ ਦੀ ਹੈ ਅਤੇ ਵਿਦੇਸ਼ੀ ਉਤਪਾਦਾਂ ਨੂੰ ਛੱਡ ਕੇ ਸਵਦੇਸ਼ੀ ਉਤਪਾਦਾਂ ਨੂੰ ਅਪਣਾਉਣ ਦੀ ਹੈ। ਜੇ ਅਸੀਂ ਸਵਦੇਸ਼ੀ ਅਪਣਾਵਾਂਗੇ ਤਾਂ ਵਿਦੇਸ਼ ਜਾਣ ਦੀ ਲਹਿਰ ਵੀ ਘੱਟ ਹੋਵੇਗੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦੇ “ਵੋਕਲ ਫੋਰ ਲੋਕਲ” ਨਾਅਰੇ ਨੂੰ ਅੱਗੇ ਵਧਾਉਣ ਦੀ ਲੋੜ ਹੈ ਤਾਂ ਜੋ ਦੇਸ਼ ਵਿਚ ਹੀ ਸਵੈਰੋਜ਼ਗਾਰ ਦੇ ਮੌਕੇ ਪੈਦਾ ਹੋਣ। ਉਨ੍ਹਾਂ ਕਿਹਾ ਕਿ ਸਵਾਮੀ ਵਿਵੇਕਾਨੰਦ ਜੀ ਨੇ ਕਿਹਾ ਸੀ –ਉੱਠੋ, ਜਾਗੋ ਅਤੇ ਲਕਸ਼ ਪ੍ਰਾਪਤ ਹੋਣ ਤੱਕ ਨਾ ਰੁਕੋ। ਤੁਹਾਡਾ ਲਕਸ਼ ਇਕ ਮਜ਼ਬੂਤ, ਸਮ੍ਰਿੱਧ ਅਤੇ ਭ੍ਰਿਸ਼ਟਾਚਾਰ ਮੁਕਤ ਭਾਰਤ ਬਣਾਉਣਾ ਹੋਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਹ ਅੱਜ ਉਸ ਪਵਿੱਤਰ ਧਰਤੀ ’ਤੇ ਆਏ ਹਨ ਜੋ ਦੇਸ਼ ਦੇ ਕਰੋੜਾਂ ਲੋਕਾਂ ਦੀ ਪਿਆਸ ਬੁਝਾਉਂਦੀ ਹੈ ਅਤੇ ਇਹ ਧਰਤੀ ਮਾਤਾ ਨੈਨਾ ਦੇਵੀ ਦੇ ਚਰਨਾਂ ਨਾਲ ਵੀ ਜੁੜੀ ਹੋਈ ਹੈ ਅਤੇ ਇਥੋਂ ਹੀ ਖਾਲਸਾ ਪੰਥ ਦੀ ਸਥਾਪਨਾ ਹੋਈ ਸੀ।

PunjabKesari

ਇਹ ਵੀ ਪੜ੍ਹੋ: ਜਲੰਧਰ ਦੇ ਕਈ ਇਲਾਕਿਆਂ 'ਚ ਇੰਟਰਨੈੱਟ ਤੇ ਟੈਲੀਫੋਨ ਦੀਆਂ ਸੇਵਾਵਾਂ ਠੱਪ

ਉਨ੍ਹਾਂ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ’ਤੇ ਕਾਨੂੰਨ-ਵਿਵਸਥਾ ਦੇ ਮਾਮਲੇ ਵਿਚ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਜਦੋਂ ਤੋਂ ਪੰਜਾਬ ਵਿਚ 'ਆਪ' ਦੀ ਸਰਕਾਰ ਬਣੀ ਹੈ, ਤਦੋਂ ਤੋਂ ਕਾਨੂੰਨ-ਵਿਵਸਥਾ ਪੂਰੀ ਤਰ੍ਹਾਂ ਡਗਮਗਾ ਗਈ ਹੈ। ਉਨ੍ਹਾਂ ਕਿਹਾ ਕਿ 'ਆਪ' ਨੇ ਵਾਅਦਾ ਕੀਤਾ ਸੀ ਕਿ ਨਸ਼ਾ ਖਤਮ ਕਰਾਂਗੇ ਅਤੇ ਨੌਜਵਾਨਾਂ ਨੂੰ ਰੋਜ਼ਗਾਰ ਦੇਵਾਂਗੇ, ਪਰ ਨਾ ਰੋਜ਼ਗਾਰ ਦਿੱਤਾ ਗਿਆ ਅਤੇ ਇਸ ਦੇ ਉਲਟ ਨੌਜਵਾਨਾਂ ਨੂੰ ਨਸ਼ੇ ਦੀ ਦਲਦਲ ਵਿਚ ਧੱਕਿਆ ਜਾ ਰਿਹਾ ਹੈ।

PunjabKesari

ਅੱਜ ਪੰਜਾਬ ਵਿਚ ਨਸ਼ੇ ਦਾ ਕਾਰੋਬਾਰ ਚਰਮ ’ਤੇ ਹੈ ਅਤੇ ਦਿਨ-ਦਿਹਾੜੇ ਹੀ ਲੁੱਟਖੋਹ ਅਤੇ ਗੈਂਗਸਟਰਾਂ ਵੱਲੋਂ ਫਿਰੌਤੀ ਲਈ ਬੇਗੁਨਾਹ ਲੋਕਾਂ ਦੇ ਕਤਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਹਰਿਆਣਾ ਵਿਚ ਉਨ੍ਹਾਂ ਵੱਲੋਂ ਕੀਤੇ ਗਏ ਵਾਅਦੇ ਅਤੇ ਗਾਰੰਟੀਆਂ ਨੂੰ ਅਮਲ ਵਿਚ ਲਿਆਂਦਾ ਜਾ ਰਿਹਾ ਹੈ, ਜਦਕਿ ਪੰਜਾਬ ਵਿਚ ਸਿਰਫ਼ ਪ੍ਰਚਾਰ ਹੋ ਰਿਹਾ ਹੈ ਅਤੇ ਜ਼ਮੀਨੀ ਪੱਧਰ ’ਤੇ ਕੋਈ ਵੱਡਾ ਅਸਰ ਨਹੀਂ ਦਿਖਦਾ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਕਿਸਾਨਾਂ ਦੀ ਹਰ ਫਸਲ ਐੱਮ. ਐੱਸ. ਪੀ. ’ਤੇ ਖਰੀਦ ਰਹੀ ਹੈ ਅਤੇ ਕੁਦਰਤੀ ਆਫ਼ਤ ਨਾਲ ਨੁਕਸਾਨ ਹੋਣ ’ਤੇ ਮੁਆਵਜ਼ਾ ਸਿੱਧਾ ਕਿਸਾਨਾਂ ਦੇ ਖਾਤਿਆਂ ਵਿਚ ਦਿੱਤਾ ਜਾ ਰਿਹਾ ਹੈ, ਜਦਕਿ ਪੰਜਾਬ ਵਿਚ ਇਹ ਨਹੀਂ ਹੋ ਰਿਹਾ।

PunjabKesari

ਇਹ ਵੀ ਪੜ੍ਹੋ: ਪੰਜਾਬ 'ਚ ਵੀਰਵਾਰ ਨੂੰ ਛੁੱਟੀ ਦਾ ਐਲਾਨ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਅਗਵਾਈ ਵਿਚ ਹਰਿਆਣਾ ਵਿਚ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਲਈ ਕਦਮ ਚੁੱਕੇ ਗਏ ਹਨ ਅਤੇ ਹੁਣ ਤੱਕ 37 ਹਜ਼ਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦਿੱਤੀ ਜਾ ਚੁੱਕੀ ਹੈ ਅਤੇ 13 ਹਜ਼ਾਰ ਤੋਂ ਵੱਧ ਅਸਾਮੀਆਂ ਲਈ ਇੰਟਰਵਿਊ ਜਾਰੀ ਹਨ, ਜਦਕਿ ਪੰਜਾਬ ਵਿਚ ਬੇਰੋਜ਼ਗਾਰੀ ਵਧ ਰਹੀ ਹੈ। ਉਨ੍ਹਾਂ ਕਿਹਾ ਕਿ ਗਰੀਬ ਪਰਿਵਾਰਾਂ ਨੂੰ 500 ਰੁਪਏ ਵਿਚ ਗੈਸ ਸਿਲੰਡਰ ਦਿੱਤਾ ਜਾ ਰਿਹਾ ਹੈ ਅਤੇ ਲਾਢੋ ਲਕਸ਼ਮੀ ਯੋਜਨਾ ਲਈ 5000 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਗਿਆ ਹੈ, ਜਿਸ ਤਹਿਤ 2100 ਰੁਪਏ ਮਹਿਲਾਵਾਂ ਦੇ ਖਾਤਿਆਂ ਵਿਚ ਪਾਏ ਜਾ ਰਹੇ ਹਨ ਅਤੇ ਪੰਜ ਕਿਸ਼ਤਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਨੇ ਸਵਦੇਸ਼ੀ ਮੇਲੇ ਦੇ ਆਯੋਜਨ ਲਈ ਸਵਦੇਸ਼ੀ ਜਾਗਰਣ ਮੰਚ ਅਤੇ ਪੰਜਾਬ ਭਾਜਪਾ ਦੇ ਉਪ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਨੂੰ ਵਧਾਈ ਦਿੱਤੀ। ਇਸ ਮੌਕੇ ਜਤਿੰਦਰ ਸਿੰਘ ਅਠਵਾਲ, ਡਾ. ਪਰਮਿੰਦਰ ਸ਼ਰਮਾ, ਹਰਮਨਜੀਤ ਸਿੰਘ ਪ੍ਰਿੰਸ, ਰਣਜੀਤ ਸਿੰਘ ਗਿੱਲ, ਕਰਨ ਮੈਹਣ, ਰਮਨ ਸ਼ਰਮਾ, ਦਵਿੰਦਰ ਗਾਂਧੀ, ਤੀਕਸ਼ਣ ਸੂਦ, ਸੰਜੀਵ ਵਸ਼ਿਸ਼ਟ, ਗੁਰਦਰਸ਼ਨ ਸੈਨੀ, ਹੌਬੀ ਧਾਲੀਵਾਲ, ਸੰਜੀਵ ਖੰਨਾ ਸਮੇਤ ਹੋਰ ਕਈ ਵਿਅਕਤੀ ਮੌਜੂਦ ਸਨ।

ਇਹ ਵੀ ਪੜ੍ਹੋ: ਪੰਜਾਬ 'ਚ 29 ਤੇ 31 ਮਾਰਚ ਲਈ ਹੋਇਆ ਵੱਡਾ ਐਲਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

 

For Android:- https://play.google.com/store/apps/details?id=com.jagbani&hl=en

 

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News