ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਹਰਿਆਣੇ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ
Friday, Jun 28, 2024 - 06:19 PM (IST)
ਅੰਮ੍ਰਿਤਸਰ (ਸਰਬਜੀਤ)- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ । ਸੂਚਨਾ ਕੇਂਦਰ ਸ੍ਰੀ ਦਰਬਾਰ ਸਾਹਿਬ ਵਿਖੇ ਉਨ੍ਹਾਂ ਨੂੰ ਸੂਚਨਾ ਅਧਿਕਾਰੀ ਪਾਸੋਂ ਸਿਰ 'ਤੇ ਦਸਤਾਰ ਸਜਵਾਈ। ਇਸ ਮੌਕੇ ਉਨ੍ਹਾਂ ਦੇ ਨਾਲ ਹਰਿਆਣੇ ਦੇ ਹੋਰ ਸੀਨੀਅਰ ਅਧਿਕਾਰੀ ਵੀ ਸਨ।
ਇਹ ਵੀ ਪੜ੍ਹੋ- ਯੋਗਾ ਕੁੜੀ ਵੱਲੋਂ FIR ਵਾਪਸ ਲੈਣ ਦੀ ਨਵੀਂ ਵੀਡੀਓ ’ਤੇ SGPC ਮੈਂਬਰ ਦਾ ਵੱਡਾ ਬਿਆਨ
ਮੁੱਖ ਮੰਤਰੀ ਸੈਣੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀਆਂ ਪਰਿਕਰਮਾ ਕਰਦੇ ਹੋਏ ਕੜਾਹ ਪ੍ਰਸ਼ਾਦ ਦੀ ਦੇਗ ਕਰਵਾਈ ਅਤੇ ਨਤਮਸਤਕ ਹੋਣ ਸਮੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਲਈ ਰੁਮਾਲਾ ਸਾਹਿਬ ਭੇਟ ਕੀਤਾ। ਕੁਝ ਸਮਾਂ ਗੁਰੂ ਰਾਮਦਾਸ ਲੰਗਰ ਹਾਲ ਵਿਖੇ ਸੇਵਾ ਵੀ ਕੀਤੀ। ਨਾਇਬ ਸਿੰਘ ਸੈਣੀ ਨੂੰ ਸੂਚਨਾ ਸ੍ਰੀ ਦਰਬਾਰ ਸਾਹਿਬ ਵਿਖੇ ਸਨਮਾਨਿਤ ਵੀ ਕੀਤਾ ਗਿਆ।
ਇਹ ਵੀ ਪੜ੍ਹੋ-SGPC ਵੱਲੋਂ ਯੋਗਾ ਵਾਲੀ ਕੁੜੀ ਦੇ ਝੂਠ ਦਾ ਪਰਦਾਫਾਸ਼, ਪਿਛਲੇ 6 ਦਿਨਾਂ ਦਾ ਬਲੂਪ੍ਰਿੰਟ ਪੇਸ਼ ਕਰ ਕੀਤਾ ਵੱਡਾ ਖੁਲਾਸਾ
ਇਸ ਦੌਰਾਨ ਮੁੱਖ ਮੰਤਰੀ ਸੈਣੀ ਡੇਰਾ ਬਿਆਸ ਗਏ ਜਿੱਥੇ ਉਨ੍ਹਾਂ ਨੇ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਅਧਿਆਤਮਿਕ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਨਾਲ ਮੁਲਾਕਾਤ ਕੀਤੀ। ਇਸ ਤੋਂ ਇਲਾਵਾ ਉਹ ਰਾਮਤੀਰਥ ਅਤੇ ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਣਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8