ਨਕੋਦਰ ਪਹੁੰਚੇ ਹਰਿਆਣਾ ਦੇ CM ਸੈਣੀ, ਕਿਹਾ-ਪੰਜਾਬ ਫਿਰ ਬਣੇ ਦੇਸ਼ ਦਾ ਨੰਬਰ-1 ਸੂਬਾ
Monday, Jul 20, 2026 - 07:25 PM (IST)
ਜਲੰਧਰ (ਵੈੱਬ ਡੈਸਕ)- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਕੋਦਰ ਵਿਚ ਅਲਮਸਤ ਬਾਪੂ ਲਾਲ ਬਾਦਸ਼ਾਹ ਜੀ ਦੇ ਮੇਲੇ ਵਿਚ ਸ਼ਿਰਕਤ ਕਰਨ ਪਹੁੰਚੇ। ਇਸ ਦੌਰਾਨ ਸੈਣੀ ਨੇ ਦਰਬਾਰ ਵਿਚ ਮੱਥਾ ਟੇਕਿਆ ਅਤੇ ਦੇਸ਼ ਤੇ ਸੂਬੇ ਦੀ ਸ਼ਾਂਤੀ, ਖ਼ੁਸ਼ਹਾਲੀ ਅਤੇ ਆਪਸੀ ਭਾਈਚਾਰੇ ਲਈ ਪ੍ਰਾਥਨਾ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਹਰਿਆਣਾ ਤਰੱਕੀ ਕਰ ਰਿਹਾ ਹੈ, ਉਨ੍ਹਾਂ ਦੀ ਇੱਛਾ ਹੈ ਕਿ ਪੰਜਾਬ ਵੀ ਪਿੱਛੇ ਨਾ ਰਹੇ। ਸੈਣੀ ਨੇ ਕਿਹਾ ਕਿ ਪੰਜਾਬ ਜੋ ਕਦੇ ਦੇਸ਼ ਦਾ ਨੰਬਰ ਇਕ ਸੂਬਾ ਸੀ, ਉਹ ਫਿਰ ਤੋਂ ਉਹੀ ਮੁਕਾਮ ਹਾਸਲ ਕਰ ਅਤੇ ਤੇਜ਼ ਰਫ਼ਤਾਰ ਨਾਲ ਅੱਗੇ ਵਧੇ।
ਇਹ ਵੀ ਪੜ੍ਹੋ: ਜਲੰਧਰ ਵਿਖੇ ਚੱਲਦੇ ਮੇਲੇ 'ਚ ਨੌਜਵਾਨਾਂ 'ਤੇ ਭੜਕੇ ਪੰਜਾਬੀ ਗਾਇਕ ਖਾਨ ਸਾਬ, ਕੀਤੀ ਇਹ ਖ਼ਾਸ ਅਪੀਲ
ਮੁੱਖ ਮੰਤਰੀ ਸੈਣੀ ਨੇ ਬਾਪੂ ਲਾਲ ਬਾਦਸ਼ਾਹ ਦੀ ਪ੍ਰੇਰਣਾ ਨਾਲ ਗ਼ਰੀਬ ਕਲਿਆਣ ਦੀ ਰੁਹਾਨੀ ਮਹਿਮਾ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਦੱਸਿਆ ਕਿ ਬਾਪੂ ਲਾਲ ਬਾਦਸ਼ਾਹ ਜੀ ਦੀ ਸੋਚ ਹਮੇਸ਼ਾ ਗ਼ਰੀਬ ਅਤੇ ਲੋੜਵੰਦ ਵਿਅਕਤੀਆਂ ਦੀ ਮਦਦ ਕਰਨ ਦੀ ਰਹੀ ਹੈ। ਪੰਜਾਬ ਦੇ ਲੋਕਾਂ ਪ੍ਰਤੀ ਅਪਣਾਪਣ ਜਤਾਉਂਦੇ ਸੈਣੀ ਨੇ ਕਿਹਾ ਕਿ ਜੇਕਰ ਪੰਜਾਬ ਦੇ ਲੋਕ ਜਾਂ ਉਨ੍ਹਾਂ ਦੇ ਹਰਿਆਣਾ ਰਹਿਣ ਵਾਲੇ ਰਿਸ਼ਤੇਦਾਰਾਂ ਦਾ ਕੋਈ ਕੰਮ ਹੋਵੇ ਤਾਂ ਉਹ ਉਨ੍ਹਾਂ ਨਾਲ ਸੰਪਰਕ ਕਰ ਸਕਦੇ ਹਨ। ਉਨ੍ਹਾਂ ਨੇ ਭਰੋਸਾ ਦਿੱਤਾ ਕਿ ਉਹ ਇਕ ਭਰਾ ਦੇ ਨਾਤੇ ਉਨ੍ਹਾਂ ਦਾ ਕੰਮ ਪੂਰਾ ਕਰਵਾਉਣ ਵਿਚ ਕੋਈ ਕਸਰ ਨਹੀਂ ਛੱਡਣਗੇ। ਮੁੱਖ ਮੰਤਰੀ ਨਾਇਬ ਸੈਣੀ ਨੇ ਜਦੋਂ ਆਪਣਾ ਸੰਬੋਧਨ ਸ਼ੁੱਧ ਅਤੇ ਪੰਜਾਬੀ ਭਾਸ਼ਾ ਵਿਚ ਦਿੱਤਾ ਤਾਂ ਸਾਰਾ ਦਰਬਾਰ ਤਾੜੀਆਂ ਨਾਲ ਗੂੰਜ ਉੱਠਿਆ।
ਇਹ ਵੀ ਪੜ੍ਹੋ: ਸਿਆਸਤ 'ਚ ਵੱਡੀ ਹਲਚਲ! ਕਾਂਗਰਸ ਦੇ ਇਨ੍ਹਾਂ ਆਗੂਆਂ ਨੂੰ ਪਾਰਟੀ 'ਚੋਂ ਕੱਢਿਆ ਗਿਆ ਬਾਹਰ
ਮੰਚ ਸੰਚਾਲਕ ਨੇ ਉਨ੍ਹਾਂ ਦੀ ਤਾਰੀਫ਼ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੀ ਪੰਜਾਬੀ ਸੁਣ ਕੇ ਅਜਿਹਾ ਨਹੀਂ ਲੱਗਾ ਕਿ ਉਹ ਹਰਿਆਣਾ ਦੇ ਮੁੱਖ ਮੰਤਰੀ ਹਨ ਸਗੋਂ ਅਜਿਹਾ ਲੱਗਿਆ ਕਿ ਜਿਵੇਂ ਉਹ ਪੰਜਾਬ ਦੇ ਮੁੱਖ ਮੰਤਰੀ ਹੋਣ। ਪ੍ਰਬੰਧਕ ਕਮੇਟੀ ਵੱਲੋਂ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਉਨ੍ਹਾਂ ਨਾਲ ਆਏ ਹਰਿਆਣਾ ਦੀ ਸਾਬਕਾ ਸੰਸਦ ਮੈਂਬਰ ਸੁਨੀਤਾ ਦੁੱਗਲ ਅਤੇ ਸਾਬਕਾ ਮੰਤਰੀ ਅਸੀਮ ਗੋਇਲ ਨੂੰ ਸ਼ਾਲ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਤ ਕੀਤਾ ਗਿਆ। ਇਸ ਮੌਕੇ 'ਤੇ ਸਾਈਂ ਹੰਸ ਦਰਵੇਸ਼, ਜਲੰਧਰ ਦੇ ਸਾਬਕਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ, ਜ਼ਿਲ੍ਹਾ ਪ੍ਰਧਾਨ ਜਗਬੀਰ ਬਰਾੜ, ਸਾਬਕਾ ਜ਼ਿਲ੍ਹਾ ਪ੍ਰਧਾਨ ਮਨੀਸ਼ ਧੀਰ, ਸ਼ੈਫੀ ਚਾਵਲਾ, ਦਵਿੰਦਰ ਕਲੇਰ ਸਮੇਤ ਕਈ ਪ੍ਰਮੁੱਖ ਆਗੂ, ਅਜੈ ਬਜਾਜ ਅਤੇ ਆਦਿਤਿਆ ਭਟਾਰਾ ਵਰਗੇ ਪਤਵੰਤੇ ਮੌਜੂਦ ਸਨ।
ਇਹ ਵੀ ਪੜ੍ਹੋ: ਪੰਜਾਬ: ਨਸ਼ੇ ਕਾਰਨ ਉਜੜਿਆ ਹੱਸਦਾ-ਵੱਸਦਾ ਘਰ! 3 ਭੈਣਾਂ ਦੇ ਇਕਲੌਤੇ ਭਰਾ ਦੀ ਓਵਰਡੋਜ਼ ਨਾਲ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
