ਪੰਜਾਬ ਪਹੁੰਚੇ ਹਰਿਆਣਾ CM ਨਾਇਬ ਸੈਣੀ, ਗੁਰਦੁਆਰ ਚਰਨ ਕੰਵਲ ਸਾਹਿਬ ਵਿਖੇ ਨਿਵਾਇਆ ਸੀਸ
Sunday, Jan 11, 2026 - 02:29 PM (IST)
ਸਮਰਾਲਾ (ਵੈੱਬ ਡੈਸਕ): ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੱਜ ਪੰਜਾਬ ਦੌਰੇ 'ਤੇ ਹਨ। ਉਨ੍ਹਾਂ ਸਭ ਤੋਂ ਪਹਿਲਾਂ ਮਾਛੀਵਾੜਾ ਸਾਹਿਬ ਵਿਚ ਇਤਿਹਾਸਕ ਗੁਰਦੁਆਰਾ ਚਰਨ ਕੰਵਲ ਸਾਹਿਬ ਵਿਖੇ ਮੱਥਾ ਟੇਕਿਆ। ਇਸ ਮੌਕੇ ਉਨ੍ਹਾਂ ਗੁਰਦੁਆਰਾ ਸਾਹਿਬ ਦੀ ਪਰਿਕਰਮਾ ਵੀ ਕੀਤੀ। ਨਾਲ ਹੀ ਉਨ੍ਹਾਂ ਗੁਰਦੁਆਰਾ ਸਾਹਿਬ ਦੇ ਇਤਿਹਾਸ ਬਾਰੇ ਜਾਣਿਆ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਨ੍ਹਾਂ ਦਾ ਸਨਮਾਨ ਕੀਤਾ ਗਿਆ। ਭਾਜਪਾ ਦੀ ਲੀਡਰਸ਼ਿਪ ਵੀ ਉਨ੍ਹਾਂ ਦਾ ਸਵਾਗਤ ਕਰਨ ਲਈ ਮੌਜੂਦ ਸੀ।
ਮੁੱਖ ਮੰਤਰੀ ਨਾਇਬ ਸੈਣੀ ਨੇ ਕਿਹਾ ਕਿ ਉਹ ਆਪਣੇ ਆਪ ਨੂੰ ਕਰਮਾਂਵਾਲਾ ਸਮਝਦੇ ਹਨ ਕਿ ਉਨ੍ਹਾਂ ਨੂੰ ਅੱਜ ਇਸ ਧਰਤੀ 'ਤੇ ਸੀਸ ਨਿਵਾਉਣ ਦਾ ਮੌਕਾ ਮਿਲਿਆ ਜਿੱਥੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਤਪੱਸਿਆ ਕੀਤੀ ਸੀ। ਗੁਰੂਆਂ ਨੇ ਇਸ ਦੇਸ਼, ਸਮਾਜ ਅਤੇ ਧਰਮ ਲਈ ਮਹਾਨ ਕੁਰਬਾਨੀਆਂ ਕੀਤੀਆਂ। ਇਤਿਹਾਸ ਉਨ੍ਹਾਂ ਨੂੰ ਹਮੇਸ਼ਾ ਯਾਦ ਰੱਖੇਗਾ। ਇਹ ਸਾਡੇ ਲਈ ਮਾਣ ਵਾਲੀ ਗੱਲ ਹੈ ਕਿ ਅਸੀਂ ਗੁਰੂਆਂ ਦੀਆਂ ਸਿੱਖਿਆਵਾਂ ਅਤੇ ਕੁਰਬਾਨੀਆਂ ਕਾਰਨ ਅੱਜ ਆਜ਼ਾਦ ਹਵਾ ਵਿਚ ਸਾਹ ਲੈ ਰਹੇ ਹਾਂ।
