ਖੱਟੜ ਨੇ ਪਰਾਲੀ ਸਾੜਨ ਦੀ ਸੂਚਨਾ ਦੇਣ ਵਾਲੇ ਨੂੰ 1 ਹਜ਼ਾਰ ਰੁਪਏ ਦੇਣ ਦਾ ਕੀਤਾ ਐਲਾਨ

Saturday, Nov 02, 2019 - 02:02 AM (IST)

ਖੱਟੜ ਨੇ ਪਰਾਲੀ ਸਾੜਨ ਦੀ ਸੂਚਨਾ ਦੇਣ ਵਾਲੇ ਨੂੰ 1 ਹਜ਼ਾਰ ਰੁਪਏ ਦੇਣ ਦਾ ਕੀਤਾ ਐਲਾਨ

ਚੰਡੀਗੜ੍ਹ (ਭਾਸ਼ਾ)–ਹਵਾ ਦੇ ਪ੍ਰਦੂਸ਼ਣ ਕਾਰਣ ‘ਗੈਸ ਚੈਂਬਰ’ ਵਿਚ ਤਬਦੀਲ ਹੋਈ ਦਿੱਲੀ ਦੇ ਗੁਆਂਢੀ ਸੂਬਿਆਂ ਵਿਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕੇ ਜਾਣ ਦੀ ਅਪੀਲ ਕਰਦਿਆਂ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਖੱਟੜ ਨੇ ਇਸ ਤਰ੍ਹਾਂ ਦੀਆਂ ਘਟਨਾਵਾਂ ਦੀ ਜਾਣਕਾਰੀ ਦੇਣ ਵਾਲਿਆਂ ਨੂੰ ਇਨਾਮ ਵਜੋਂ ਨਕਦੀ ਦੇਣ ਦਾ ਸ਼ੁੱਕਰਵਾਰ ਨੂੰ ਐਲਾਨ ਕੀਤਾ।
ਇਥੇ ਜਾਰੀ ਇਕ ਬਿਆਨ ਅਨੁਸਾਰ ਖੱਟੜ ਨੇ ਖੇਤੀ ਅਤੇ ਕਿਸਾਨ ਭਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਉਨ੍ਹਾਂ 10 ਪਿੰਡਾਂ ਦਾ ਦੌਰਾ ਕਰਨ ਲਈ ਕਿਹਾ ਜਿਥੇ ਪਰਾਲੀ ਸਾੜਨ ਦੀਆਂ ਸਭ ਤੋਂ ਵੱਧ ਘਟਨਾਵਾਂ ਹੋਈਆਂ ਹਨ। ਬਿਆਨ ਵਿਚ ਕਿਹਾ ਗਿਆ ਹੈ ਕਿ ਆਪਣੇ ਇਲਾਕੇ ਵਿਚ ਇਸ ਤਰ੍ਹਾਂ ਦੀਆਂ ਘਟਨਾਵਾਂ ਦੀ ਸੂਚਨਾ ਦੇਣ ਵਾਲੇ ਨੂੰ ਇਕ ਹਜ਼ਾਰ ਰੁਪਏ ਦਾ ਇਨਾਮ ਦਿੱਤਾ ਜਾਵੇਗਾ ਅਤੇ ਉਸ ਦੀ ਪਛਾਣ ਗੁਪਤ ਰੱਖੀ ਜਾਵੇਗੀ।


author

Sunny Mehra

Content Editor

Related News