ਹਸਪਤਾਲ ''ਚ ਦਾਖਲ CM ਮਾਨ ਨੂੰ ਮਿਲੇ ਹਰਿਆਣਾ ਦੇ CM ਨਾਇਬ ਸੈਣੀ
Monday, Sep 08, 2025 - 11:51 AM (IST)

ਹਰਿਆਣਾ : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣ ਲਈ ਮੋਹਾਲੀ ਆਏ, ਜਿਥੇ ਉਹਨਾਂ ਨੇ ਮੁੱਖ ਮੰਤਰੀ ਨਾਲ 15 ਮਿੰਟ ਮੁਲਾਕਾਤ ਕਰਦੇ ਹੋਏ ਹਾਲ-ਚਾਲ ਪੁੱਛਿਆ। ਪੰਜਾਬ ਦੇ ਮੁੱਖ ਮੰਤਰੀ 4 ਦਿਨਾਂ ਤੋਂ ਸਿਹਤ ਖ਼ਰਾਬ ਹੋਣ ਕਾਰਨ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਹਨ, ਜਿਹਨਾਂ ਨੂੰ ਮਿਲਣ ਲਈ ਸੀਐਮ ਸੈਣੀ ਵਿਸ਼ੇਸ਼ ਤੌਰ 'ਤੇ ਪਹੁੰਚੇ।
ਇਹ ਵੀ ਪੜ੍ਹੋ : CM ਦਾ ਕੱਟ 'ਤਾ ਚਾਲਾਨ! ਸਫ਼ਰ ਕਰਦੇ ਸਮੇਂ ਨਹੀਂ ਕਰਦੇ ਸੀ ਆਹ ਕੰਮ
ਦੱਸ ਦੇਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਥਕਾਵਟ ਤੇ ਦਿਲ ਦੀ ਧੜਕਣ ਹੌਲੀ ਹੋਣ ਦੀ ਸ਼ਿਕਾਇਤ ਤੋਂ ਬਾਅਦ ਸ਼ੁੱਕਰਵਾਰ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਸੀ। ਅਧਿਕਾਰੀਆਂ ਨੇ ਇੱਕ ਬਿਆਨ 'ਚ ਕਿਹਾ ਕਿ ਮਾਨ ਦੀ ਸਿਹਤ ਠੀਕ ਹੈ ਅਤੇ ਉਹ ਤੁਰ-ਫਿਰ ਰਹੇ ਹਨ। ਉਨ੍ਹਾਂ ਦੀ ਸਿਹਤ ਵਿੱਚ ਸੁਧਾਰ ਹੋ ਰਿਹਾ ਹੈ। ਮਾਨ ਨੇ ਸ਼ੁੱਕਰਵਾਰ ਨੂੰ ਪੰਜਾਬ ਕੈਬਨਿਟ ਦੀ ਮੀਟਿੰਗ ਦੀ ਪ੍ਰਧਾਨਗੀ ਕਰਨੀ ਸੀ ਪਰ ਉਨ੍ਹਾਂ ਦੀ ਸਿਹਤ ਖਰਾਬ ਹੋਣ ਕਾਰਨ ਇਸਨੂੰ ਮੁਲਤਵੀ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ : 10 ਦਿਨ ਸਕੂਲ-ਕਾਲਜ ਬੰਦ! ਆਨਲਾਈਨ ਹੋਵੇਗੀ ਪੜ੍ਹਾਈ, ਜਾਣੋ ਹੈਰਾਨੀਜਨਕ ਵਜ੍ਹਾ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।