ਹਰਿਆਣਾ ਦੇ CM ਸੈਣੀ ਦਾ ਪਠਾਨਕੋਟ ਦੌਰਾ, ਹਲਕਾ ਸੁਜਾਨਪੁਰ ਵਿਖੇ ਜਨ ਸਭਾ ਨੂੰ ਕੀਤਾ ਸੰਬੋਧਨ
Sunday, Jul 05, 2026 - 05:01 PM (IST)
ਪਠਾਨਕੋਟ (ਕੰਵਲ)- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੱਜ ਪਠਾਨਕੋਟ ਦੌਰੇ 'ਤੇ ਪਹੁੰਚੇ, ਜਿੱਥੇ ਉਨ੍ਹਾਂ ਨੇ ਹਲਕਾ ਸੁਜਾਨਪੁਰ ਵਿੱਚ ਇੱਕ ਵਿਸ਼ਾਲ ਜਨ ਸਭਾ ਨੂੰ ਸੰਬੋਧਨ ਕੀਤਾ। ਇਸ ਮੌਕੇ ਉਨ੍ਹਾਂ ਨੇ ਹਰਿਆਣਾ ਸਰਕਾਰ ਦੀਆਂ ਉਪਲਬਧੀਆਂ ਗਿਣਾਉਂਦਿਆਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਵਿਕਾਸ, ਪਾਰਦਰਸ਼ਤਾ ਅਤੇ ਲੋਕ ਭਲਾਈ ਦੇ ਖੇਤਰ ਵਿੱਚ ਮਿਸਾਲ ਕਾਇਮ ਕੀਤੀ ਹੈ। ਉਨ੍ਹਾਂ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ 'ਤੇ ਵੀ ਤਿੱਖੇ ਨਿਸ਼ਾਨੇ ਸਾਧੇ ਅਤੇ ਦਾਅਵਾ ਕੀਤਾ ਕਿ ਸੂਬੇ ਦੀ ਜਨਤਾ ਬਦਲਾਅ ਚਾਹੁੰਦੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਰਿਆਣਾ ਵਿੱਚ ਭਾਜਪਾ ਸਰਕਾਰ ਨੇ ਬਿਨਾਂ ਭੇਦਭਾਵ ਦੇ ਵਿਕਾਸ ਕਾਰਜ ਕੀਤੇ ਹਨ ਅਤੇ ਸਰਕਾਰੀ ਯੋਜਨਾਵਾਂ ਦਾ ਲਾਭ ਆਖਰੀ ਵਿਅਕਤੀ ਤੱਕ ਪਹੁੰਚਾਇਆ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਦੀ ਅਗਵਾਈ ਹੇਠ ਵਿਕਾਸ ਦੀ ਰਫ਼ਤਾਰ ਤੇਜ਼ ਹੋਈ ਹੈ ਅਤੇ ਇਸ ਦਾ ਲਾਭ ਹਰ ਵਰਗ ਨੂੰ ਮਿਲਿਆ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਸਰਹੱਦੀ ਪਿੰਡ 'ਚ ਅਚਾਨਕ ਫੈਲੀ ਦਹਿਸ਼ਤ, ਖੇਤਾਂ 'ਚੋਂ ਮਿਲੀ ਬੰਬ ਵਰਗੀ ਚੀਜ਼, ਪੁਲਸ ਜਾਂਚ 'ਚ ਜੁੱਟੀ
ਨਾਇਬ ਸਿੰਘ ਸੈਣੀ ਨੇ ਕਿਹਾ ਕਿ ਜਦੋਂ ਪੰਜਾਬ 'ਚ ਵੀ ਭਾਜਪਾ ਦੀ ਸਰਕਾਰ ਬਣੇਗੀ ਤਾਂ ਕੇਂਦਰ ਅਤੇ ਸੂਬੇ ਵਿੱਚ ਡਬਲ ਇੰਜਣ ਦੀ ਸਰਕਾਰ ਹੋਵੇਗੀ, ਜਿਸ ਨਾਲ ਵਿਕਾਸ ਕਾਰਜ ਹੋਰ ਤੇਜ਼ੀ ਨਾਲ ਹੋਣਗੇ। ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਨੂੰ ਮੁੜ "ਰੰਗਲਾ ਪੰਜਾਬ" ਬਣਾਉਣ ਲਈ ਵਚਨਬੱਧ ਹੈ ਅਤੇ ਹਰ ਖੇਤਰ ਵਿੱਚ ਨਵੇਂ ਵਿਕਾਸ ਦੇ ਰਾਹ ਖੁੱਲ੍ਹਣਗੇ।
ਇਹ ਵੀ ਪੜ੍ਹੋ- 2 ਮਹੀਨੇ ਪਹਿਲਾਂ ਵਿਆਹੇ ਨੌਜਵਾਨ ਨੇ ਕੀਤੀ ਖੁਦਕੁਸ਼ੀ, ਮਰਨ ਤੋਂ ਪਹਿਲਾਂ ਵੀਡੀਓ ਬਣਾ ਦੱਸਿਆ ਹੈਰਾਨੀਜਨਕ ਕਾਰਨ
ਉਨ੍ਹਾਂ ਲੋਕਾਂ ਨੂੰ ਭਾਜਪਾ ਨਾਲ ਜੁੜਨ ਦੀ ਅਪੀਲ ਕਰਦਿਆਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਵਿੱਚ ਵੀ ਵਿਕਾਸ, ਰੁਜ਼ਗਾਰ ਅਤੇ ਬਿਹਤਰ ਬੁਨਿਆਦੀ ਢਾਂਚੇ ਨੂੰ ਪਹਿਲ ਦਿੱਤੀ ਜਾਵੇਗੀ। ਜਨ ਸਭਾ ਦੌਰਾਨ ਭਾਜਪਾ ਆਗੂਆਂ ਅਤੇ ਵਰਕਰਾਂ ਵਿੱਚ ਖਾਸਾ ਉਤਸ਼ਾਹ ਦੇਖਣ ਨੂੰ ਮਿਲਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
