ਭਲਕੇ ਪੰਜਾਬ ਆਉਣਗੇ ਹਰਿਆਣਾ ਦੇ CM ਸੈਣੀ, ਲੁਧਿਆਣਾ ''ਚ ਵੱਡੇ ਪ੍ਰੋਗਰਾਮਾਂ ''ਚ ਕਰਨਗੇ ਸ਼ਿਰਕਤ
Saturday, Jan 10, 2026 - 07:00 PM (IST)
ਨੈਸ਼ਨਲ ਡੈਸਕ : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਭਲਕੇ ਪੰਜਾਬ ਦੇ ਦੌਰੇ 'ਤੇ ਆ ਰਹੇ ਹਨ। ਆਪਣੇ ਇਸ ਦੌਰੇ ਦੌਰਾਨ ਉਹ ਲੁਧਿਆਣਾ ਜ਼ਿਲ੍ਹੇ ਵਿੱਚ ਤਿੰਨ ਪ੍ਰਮੁੱਖ ਪ੍ਰੋਗਰਾਮਾਂ ਵਿੱਚ ਹਿੱਸਾ ਲੈਣਗੇ। ਮੁੱਖ ਮੰਤਰੀ ਦੇ ਇਸ ਦੌਰੇ ਨੂੰ ਲੈ ਕੇ ਸੁਰੱਖਿਆ ਅਤੇ ਹੋਰ ਪ੍ਰਬੰਧ ਮੁਕੰਮਲ ਕੀਤੇ ਜਾ ਰਹੇ ਹਨ।
ਧਾਰਮਿਕ ਅਸਥਾਨਾਂ 'ਤੇ ਹੋਣਗੇ ਨਤਮਸਤਕ
ਸੂਤਰਾਂ ਅਨੁਸਾਰ ਮੁੱਖ ਮੰਤਰੀ ਨਾਇਬ ਸੈਣੀ ਆਪਣੇ ਦੌਰੇ ਦੀ ਸ਼ੁਰੂਆਤ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਨਾਲ ਕਰਨਗੇ। ਉਹ ਮਾਛੀਵਾੜਾ ਵਿਖੇ ਸਥਿਤ ਇਤਿਹਾਸਕ ਗੁਰਦੁਆਰਾ ਚਰਨ ਕੰਵਲ ਸਾਹਿਬ ਵਿਖੇ ਮੱਥਾ ਟੇਕਣਗੇ। ਇਸ ਤੋਂ ਇਲਾਵਾ ਉਹ ਪਿੰਡ ਚੇਹਲਾਂ ਵਿਖੇ ਸਥਿਤ ਪ੍ਰਾਚੀਨ ਸ਼ਿਵ ਮੰਦਰ ਵਿੱਚ ਵੀ ਨਤਮਸਤਕ ਹੋਣ ਲਈ ਪਹੁੰਚਣਗੇ।
ਸੰਤ ਨਿਰੰਕਾਰੀ ਸੰਮੇਲਨ 'ਚ ਵੀ ਕਰਨਗੇ ਸ਼ਿਰਕਤ
ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਉਪਰੰਤ ਮੁੱਖ ਮੰਤਰੀ ਸਮਰਾਲਾ ਵਿਖੇ ਆਯੋਜਿਤ ਕੀਤੇ ਜਾਣ ਵਾਲੇ ਸੰਤ ਨਿਰੰਕਾਰੀ ਸੰਮੇਲਨ ਵਿੱਚ ਵੀ ਸ਼ਾਮਲ ਹੋਣਗੇ। ਦੱਸਿਆ ਜਾ ਰਿਹਾ ਹੈ ਕਿ ਇਹ ਤਿੰਨੋਂ ਪ੍ਰੋਗਰਾਮ ਲੁਧਿਆਣਾ ਦੇ ਵੱਖ-ਵੱਖ ਹਿੱਸਿਆਂ ਵਿੱਚ ਰੱਖੇ ਗਏ ਹਨ, ਜਿਸ ਕਾਰਨ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
