ਫੋਰਟਿਸ ਹਸਪਤਾਲ ’ਚ ਦਾਖ਼ਲ ਪ੍ਰਕਾਸ਼ ਸਿੰਘ ਬਾਦਲ ਨੂੰ ਮਿਲੇ ਹਰਿਆਣਾ ਦੇ ਡਿਪਟੀ CM ਦੁਸ਼ਯੰਤ ਚੌਟਾਲਾ
Friday, Jun 17, 2022 - 07:45 PM (IST)
ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਕੁਝ ਦਿਨਾਂ ਤੋਂ ਮੋਹਾਲੀ ਦੇ ਫੋਰਟਿਸ ਹਸਪਤਾਲ ’ਚ ਦਾਖ਼ਲ ਹਨ। ਅੱਜ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਫੋਰਟਿਸ ਹਸਪਤਾਲ ’ਚ ਪਹੁੰਚੇ ਤੇ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਦਾ ਹਾਲ-ਚਾਲ ਪੁੱਛਿਆ। ਦੁਸ਼ਯੰਤ ਚੌਟਾਲਾ ਨੇ ਸੋਸ਼ਲ ਮੀਡੀਆ ’ਤੇ ਇਕ ਫੋਟੋ ਸ਼ੇਅਰ ਕੀਤੀ, ਜਿਸ ’ਚ ਉਹ ਪ੍ਰਕਾਸ਼ ਸਿੰਘ ਬਾਦਲ ਨਾਲ ਨਜ਼ਰ ਆ ਰਹੇ ਹਨ। ਇਸ ਦੌਰਾਨ ਉਨ੍ਹਾਂ ਲਿਖਿਆ ਕਿ ਪ੍ਰਮਾਤਮਾ ਉਨ੍ਹਾਂ ਨੂੰ ਜਲਦ ਸਿਹਤਮੰਦ ਕਰਨ ਤੇ ਉਨ੍ਹਾਂ ਦਾ ਆਸ਼ੀਰਵਾਦ ਸਾਡੇ ਸਾਰਿਆਂ ’ਤੇ ਇਸੇ ਤਰ੍ਹਾਂ ਹੀ ਬਣਿਆ ਰਹੇ।
ਇਹ ਵੀ ਪੜ੍ਹੋ : ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ ’ਚ ਜਾਰੀ ਕੀਤਾ ਭਾਰੀ ਬਾਰਿਸ਼ ਦਾ ‘ਅਲਰਟ’, ਜਾਰੀ ਹੋਈ ਸੂਚੀ
ਜ਼ਿਕਰਯੋਗ ਹੈ ਕਿ ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਨੂੰ ਕੁਝ ਦਿਨ ਪਹਿਲਾਂ ਛਾਤੀ ’ਚ ਦਰਦ ਦੀ ਸ਼ਿਕਾਇਤ ਕਾਰਨ ਫੋਰਟਿਸ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ। ਇਸ ਦੌਰਾਨ ਉਨ੍ਹਾਂ ਦੀ ਸਿਹਤ ਬਹੁਤ ਖ਼ਰਾਬ ਹੋ ਗਈ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਟਵੀਟ ਕਰਕੇ ਉਨ੍ਹਾਂ ਦੇ ਜਲਦ ਸਿਹਤਯਾਬ ਹੋਣ ਦੀ ਕਾਮਨਾ ਕੀਤੀ ਸੀ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਵੀ ਫੋਰਟਿਸ ਹਸਪਤਾਲ ’ਚ ਉਨ੍ਹਾਂ ਨੂੰ ਮਿਲਣ ਪਹੁੰਚੇ ਸਨ।