ਕਿਸਾਨ ਅੰਦੋਲਨ ਨੂੰ ਲੈ ਕੇ ਹਰਿਆਣਾ ਸਰਕਾਰ ਦਾ ਵੱਡਾ ਐਲਾਨ, 17 ਫਰਵਰੀ ਤੱਕ ਇੰਟਰਨੈੱਟ ਸੇਵਾ ਕੀਤੀ ਬੰਦ

Thursday, Feb 15, 2024 - 07:50 PM (IST)

ਕਿਸਾਨ ਅੰਦੋਲਨ ਨੂੰ ਲੈ ਕੇ ਹਰਿਆਣਾ ਸਰਕਾਰ ਦਾ ਵੱਡਾ ਐਲਾਨ, 17 ਫਰਵਰੀ ਤੱਕ ਇੰਟਰਨੈੱਟ ਸੇਵਾ ਕੀਤੀ ਬੰਦ

ਨੈਸ਼ਨਲ ਡੈਸਕ- ਕਿਸਾਨਾਂ ਦੇ ਦਿੱਲੂ ਕੂਚ ਦੇ ਮੱਦੇਨਜ਼ਰ ਹਰਿਆਣਾ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਹਰਿਆਣਾ ਦੇ 7 ਜ਼ਿਲ੍ਹਿਆਂ 'ਚ ਇੰਟਰਨੈੱਟ ਸੇਵਾ ਪਹਿਲਾਂ 13 ਫਰਵਰੀ ਤੱਕ ਬੰਦ ਕਰ ਦਿੱਤੀ ਗਈ ਸੀ, ਜਿਸ ਨੂੰ ਵਧਾ ਕੇ 15 ਫਰਵਰੀ ਤੱਕ ਕਰ ਦਿੱਤਾ ਗਿਆ ਸੀ। 

ਹੁਣ ਹਰਿਆਣਾ ਸਰਕਾਰ ਨੇ ਇਕ ਵਾਰ ਫਿਰ ਤੋਂ ਇਸ ਪਾਬੰਦੀ 'ਚ ਵਾਧਾ ਕਰਦਿਆਂ ਇੰਟਰਨੈੱਟ ਸੇਵਾ ਨੂੰ 17 ਫਰਵਰੀ ਤੱਕ ਬੰਦ ਕਰਨ ਦਾ ਐਲਾਨ ਕਰ ਦਿੱਤਾ ਹੈ। ਸਰਕਾਰ ਨੇ ਅੰਬਾਲਾ, ਕੁਰੂਕਸ਼ੇਤਰ, ਕੈਥਲ, ਜੀਂਦ, ਹਿਸਾਰ, ਫਤਿਹਾਬਾਦ ਤੇ ਸਿਰਸਾ ਜ਼ਿਲ੍ਹਿਆਂ 'ਚ ਇੰਟਰਨੈੱਟ 17 ਫਰਵਰੀ ਰਾਤ 12 ਵਜੇ ਤੱਕ ਬੰਦ ਰੱਖਣ ਦਾ ਫੈਸਲਾ ਕੀਤਾ ਹੈ।

ਜ਼ਿਕਰਯੋਗ ਹੈ ਕਿ ਕਿਸਾਨ ਫਸਲਾਂ 'ਤੇ ਐੱਮ.ਐੱਸ.ਪੀ. ਦੀ ਗਾਰੰਟੀ ਨੂੰ ਲੈ ਕੇ ਕੇਂਦਰ ਸਰਕਾਰ ਵੱਲੋਂ ਕੀਤੇ ਗਏ ਸਾਲ 2021 ਦੇ ਵਾਅਦੇ ਨੂੰ ਨਾ ਨਿਭਾਉਣ ਕਾਰਨ ਦਿੱਲੀ ਪ੍ਰਦਰਸ਼ਨ ਕਰਨ ਜਾ ਰਹੇ ਹਨ, ਜਿਨ੍ਹਾਂ ਨੂੰ ਹਰਿਆਣਾ ਸਰਕਾਰ ਵੱਲੋਂ ਸ਼ੰਭੂ ਬਾਰਡਰ 'ਤੇ ਰੋਕਿਆ ਗਿਆ ਹੈ। ਇਸ ਦੌਰਾਨ ਹਰਿਆਣਾ ਪੁਲਸ ਵੱਲੋਂ ਕੀਤੇ ਜਾ ਰਹੇ ਅੱਥਰੂ ਗੈਸ ਦੇ ਹਮਲਿਆਂ 'ਚ ਕਈ ਕਿਸਾਨ ਜ਼ਖਮੀ ਵੀ ਹੋਏ ਹਨ। ਇਸ ਮਾਮਲੇ 'ਚ ਅੱਜ ਕਿਸਾਨਾਂ ਅਤੇ ਕੇਂਦਰੀ ਮੰਤਰੀਆਂ ਵਿਚਾਲੇ ਚੰਡੀਗੜ੍ਹ ਵਿਖੇ ਮੀਟਿੰਗ ਵੀ ਸੱਦੀ ਗਈ ਹੈ, ਜਿਸ ਤੋਂ ਬਾਅਦ ਇਹ ਪਤਾ ਲੱਗੇਗਾ ਕਿ ਸਰਕਾਰ ਕਿਸਾਨਾਂ ਦੀਆਂ ਮੰਗਾਂ ਮੰਨਣ ਲਈ ਤਿਆਰ ਹੈ ਜਾਂ ਨਹੀਂ। 

 


author

Harpreet SIngh

Content Editor

Related News