ਕਿਸਾਨ ਆਗੂਆਂ ਨੇ ਅੱਜ ਦੀ ਕਾਰਵਾਈ ਨੂੰ ਰੋਕਣ ਦਾ ਕੀਤਾ ਐਲਾਨ, ਪਰ ਨਹੀਂ ਰੁਕ ਰਹੀ ਹਰਿਆਣਾ ਪੁਲਸ (ਵੀਡੀਓ)
Tuesday, Feb 13, 2024 - 10:41 PM (IST)
ਨੈਸ਼ਨਲ ਡੈਸਕ- ਦਿੱਲੀ ਕੂਚ ਕਰਨ ਜਾ ਰਹੇ ਕਿਸਾਨ ਇਸ ਸਮੇਂ ਹਰਿਆਣਾ ਦੇ ਸ਼ੰਭੂ ਬਾਰਡਰ 'ਤੇ ਰੁਕੇ ਹੋਏ ਹਨ। ਹਰਿਆਣਾ ਪੁਲਸ ਦੀ ਕਾਰਵਾਈ ਦੌਰਾਨ ਕਈ ਕਿਸਾਨ ਜ਼ਖ਼ਮੀ ਵੀ ਹੋ ਚੁੱਕੇ ਹਨ। ਅਜਿਹੇ 'ਚ ਕਿਸਾਨ ਆਗੂਆਂ ਨੇ ਅੱਜ ਦੀ ਕਾਰਵਾਈ ਨੂੰ ਇੱਥੇ ਹੀ ਰੋਕਣ ਦੀ ਅਪੀਲ ਕਰ ਦਿੱਤੀ ਸੀ। ਕਿਸਾਨ ਆਗੂਆਂ ਨੇ ਸਪੀਕਰ 'ਚ ਅਨਾਊਂਸਮੈਂਟ ਕਰ ਕੇ ਅੱਜ ਦੀ ਕਾਰਵਾਈ ਨੂੰ ਇੱਥੇ ਹੀ ਰੋਕਣ ਦੀ ਅਪੀਲ ਕੀਤੀ ਸੀ।
ਇਹ ਵੀ ਪੜ੍ਹੋ- ਕਿਸਾਨ ਅੰਦੋਲਨ ਨੂੰ ਲੈ ਕੇ ਹਰਿਆਣਾ ਸਰਕਾਰ ਦਾ ਵੱਡਾ ਫ਼ੈਸਲਾ, ਇੰਟਰਨੈੱਟ ਸੇਵਾ 'ਤੇ ਪਾਬੰਦੀ ਦੀ ਮਿਆਦ 'ਚ ਕੀਤਾ ਵਾਧਾ
ਪਰ ਇਸ ਦੇ ਬਾਵਜੂਦ ਹਰਿਆਣਾ ਪੁਲਸ ਵੱਲੋਂ ਅੱਥਰੂ ਗੈਸ ਦੇ ਗੋਲ਼ੇ ਸੁੱਟਣਾ ਬੰਦ ਨਹੀਂ ਕੀਤਾ ਗਿਆ। ਇਸ ਦੌਰਾਨ ਪੁਲਸ ਵੱਲੋਂ ਲਗਾਤਾਰ ਇਕ ਤੋਂ ਬਾਅਧ ਇਕ ਹਮਲੇ ਕੀਤੇ ਜਾ ਰਹੇ ਹਨ। ਕਿਸਾਨਾਂ ਵੱਲੋਂ ਸ਼ੰਭੂ ਬਾਰਡਰ ਨੂੰ ਪਾਰ ਕਰਨ ਦੀਆਂ ਕੋਸ਼ਿਸ਼ਾਂ ਨੂੰ ਹਰਿਆਣਾ ਪੁਲਸ ਵੱਲੋਂ ਰੋਕ ਦਿੱਤਾ ਗਿਆ ਸੀ, ਜਿਸ ਕਾਰਨ ਕਿਸਾਨ ਆਗੂਆਂ ਨੇ ਖਾਣਾ ਖਾਣ ਅਤੇ ਆਰਾਮ ਕਰਨ ਲਈ ਅੱਜ ਦੇ ਦਿਨ ਦੀ ਕਾਰਵਾਈ ਨੂੰ ਖ਼ਤਮ ਐਲਾਨ ਦਿੱਤਾ ਸੀ। ਪਰ ਹਰਿਆਣਾ ਪੁਲਸ ਨੇ ਕਿਸਾਨਾਂ 'ਤੇ ਕਾਰਵਾਈ ਕਰਨਾ ਬੰਦ ਨਹੀਂ ਕੀਤੀ ਤੇ ਇਕ ਤੋਂ ਬਾਅਦ ਇਕ ਹਮਲੇ ਜਾਰੀ ਰੱਖੇ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e