ਪੰਜਾਬੀ ਕਾਰੋਬਾਰੀ ਦੇ ਕਤਲ ਮਾਮਲੇ 'ਚ STF ਦੀ ਵੱਡੀ ਕਾਰਵਾਈ ! ਫਰਾਰ ਮੁਲਜ਼ਮ ਨੂੰ ਹਿਸਾਰ ਤੋਂ ਕੀਤਾ ਗ੍ਰਿਫ਼ਤਾਰ

Saturday, Oct 03, 2026 - 04:31 PM (IST)

ਪੰਜਾਬੀ ਕਾਰੋਬਾਰੀ ਦੇ ਕਤਲ ਮਾਮਲੇ 'ਚ STF ਦੀ ਵੱਡੀ ਕਾਰਵਾਈ ! ਫਰਾਰ ਮੁਲਜ਼ਮ ਨੂੰ ਹਿਸਾਰ ਤੋਂ ਕੀਤਾ ਗ੍ਰਿਫ਼ਤਾਰ

ਪੰਚਕੂਲਾ (ਏਜੰਸੀ)- ਹਰਿਆਣਾ ਪੁਲਸ ਦੀ ਸਪੈਸ਼ਲ ਟਾਸਕ ਫੋਰਸ (ਐੱਸਟੀਐੱਫ) ਨੇ ਹਿਸਾਰ ਤੋਂ 5 ਲੱਖ ਰੁਪਏ ਦੇ ਇਨਾਮ ਵਾਲੇ ਇਕ ਅਪਰਾਧੀ ਨੂੰ ਗ੍ਰਿਫ਼ਤਾਰ ਕੀਤਾ। ਪੁਲਸ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਅਨੁਸਾਰ, ਦੋਸ਼ੀ ਸਾਲ 2025 'ਚ ਪੰਜਾਬ ਦੇ ਅਬੋਹਰ 'ਚ ਇਕ ਵਪਾਰੀ ਦੇ ਕਤਲ ਮਾਮਲੇ 'ਚ ਲੋੜੀਂਦਾ ਸੀ। ਇਸ ਘਟਨਾ 'ਚ 'ਨਿਊ ਵੇਅਰ ਵੈੱਲ ਜੈਂਟਸ ਟੇਲਰ' ਦੁਕਾਨ ਦੇ ਸਹਿ-ਮਾਲਕ ਸੰਜੇ ਵਰਮਾ ਦਾ ਅਬੋਹਰ 'ਚ ਦਿਨ-ਦਿਹਾੜੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।

ਇਸ ਸੰਬੰਧ 'ਚ 7 ਜੁਲਾਈ 2025 ਨੂੰ ਪੰਜਾਬ ਦੇ ਫਾਜ਼ਿਲਕਾ 'ਚ ਇਕ ਮਾਮਲਾ ਦਰਜ ਕੀਤਾ ਗਿਆ ਸੀ। ਪੰਜਾਬ ਪੁਲਸ ਨੇ ਉਸ ਦੀ ਗ੍ਰਿਫ਼ਤਾਰੀ ਲਈ ਜਾਣਕਾਰੀ ਦੇਣ ਵਾਲੇ ਨੂੰ 5 ਲੱਖ ਰੁਪਏ ਦਾ ਇਨਾਮ ਦੇਣ ਦਾ ਐਲਾਨ ਕੀਤਾ ਸੀ। ਪੁਲਸ ਨੇ ਦੱਸਿਆ ਕਿ ਇਕ ਗੁਪਤ ਸੂਚਨਾ 'ਤੇ ਕਾਰਵਾਈ ਕਰਦੇ ਹੋਏ ਹਰਿਆਣਾ ਐੱਸਟੀਐੱਫ ਦੀ ਇਕ ਟੀਮ ਨੇ ਹਿਸਾਰ ਦੇ ਰਾਜਗੜ੍ਹ ਰੋਡ 'ਤੇ ਬਾਈਪਾਸ ਫਲਾਈਓਵਰ ਦੇ ਨੇੜੇ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ। ਉਸ ਦੀ ਪਛਾਣ ਉਜਾਗਰ ਨਹੀਂ ਕੀਤੀ ਗਈ ਹੈ। ਉਸ ਨੇ ਦੱਸਿਆ ਕਿ ਮੁਲਜ਼ਮ ਪੰਜਾਬ ਦੇ ਰਾਜੀਵ ਨਗਰ ਦਾ ਰਹਿਣ ਵਾਲਾ ਹੈ।

PunjabKesari

ਪੁਲਸ ਅਨੁਸਾਰ, ਐੱਸਟੀਐੱਫ ਟੀਮ ਨੇ ਉਸ ਤੋਂ ਇਕ ਗੈਰ-ਕਾਨੂੰਨੀ .32 ਬੋਰ ਪਿਸਤੌਲ ਅਤੇ ਤਿੰਨ ਕਾਰਤੂਸ ਬਰਾਮਦ ਕੀਤੇ ਹਨ। ਪੁਲਸ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਅਤੇ ਦੋਸ਼ੀ ਤੋਂ ਪੁੱਛਗਿੱਛ ਜਾਰੀ ਹੈ। ਉਨ੍ਹਾਂ ਕਿਹਾ ਕਿ ਉਹ ਉਸ ਦੀਆਂ ਹੋਰ ਅਪਰਾਧਿਕ ਗਤੀਵਿਧੀਆਂ, ਵਾਧੂ ਮਾਮਲਿਆਂ 'ਚ ਉਸ ਦੀ ਸੰਭਾਵਿਤ ਸ਼ਮੂਲੀਅਤ ਅਤੇ ਉਸ ਦੇ ਸਾਥੀਆਂ ਬਾਰੇ ਜਾਣਕਾਰੀ ਇਕੱਠੀ ਕਰ ਰਹੇ ਹਨ ਤਾਂ ਜੋ ਉਸ ਦੇ ਅਪਰਾਧਿਕ ਨੈੱਟਵਰਕ ਦੇ ਦਾਇਰੇ ਅਤੇ ਹੋਰ ਅਪਰਾਧਾਂ ਨਚ ਉਸ ਦੀ ਭੂਮਿਕਾ ਦਾ ਪਤਾ ਲਗਾਇਆ ਜਾ ਸਕੇ। ਪੁਲਸ ਡਾਇਰੈਕਟਰ ਜਨਰਲ ਅਜੈ ਸਿੰਘਲ ਨੇ ਕਿਹਾ ਕਿ ਹਰਿਆਣਾ ਪੁਲਸ ਸੰਗਠਿਤ ਅਪਰਾਧ, ਭਗੌੜੇ ਅਪਰਾਧੀਆਂ ਅਤੇ ਗੰਭੀਰ ਅਪਰਾਧਿਕ ਮਾਮਲਿਆਂ 'ਚ ਲੋੜੀਂਦੇ ਲੋਕਾਂ ਵਿਰੁੱਧ ਪ੍ਰਭਾਵਸ਼ਾਲੀ ਕਾਰਵਾਈ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੁਲਸ ਫੋਰਸ ਲੋੜੀਂਦੇ ਅਤੇ ਭਗੌੜੇ ਅਪਰਾਧੀਆਂ ਨੂੰ ਫੜਨ ਲਈ ਲਗਾਤਾਰ ਪ੍ਰਭਾਵੀ ਕਦਮ ਚੁੱਕ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

DIsha

Content Editor

Related News