ਚੰਡੀਗੜ੍ਹ : ਹਰਿਆਣਾ ਸਕੱਤਰੇਤ 'ਚ ਲੱਗੀ ਭਿਆਨਕ ਅੱਗ

02/15/2018 10:04:45 AM

ਚੰਡੀਗੜ੍ਹ (ਸੁਸ਼ੀਲ) : ਇੱਥੇ ਵੀਰਵਾਰ ਸਵੇਰੇ ਹਰਿਆਣਾ ਸਕੱਤਰੇਤ ਦਫਤਰ ਦੀ ਦੂਜੀ ਮੰਜ਼ਿਲ 'ਤੇ ਭਿਆਨਕ ਅੱਗ ਲੱਗ ਗਈ, ਜਿਸ ਕਾਰਨ ਹਫੜਾ-ਦਫੜੀ ਵਾਲਾ ਮਾਹੌਲ ਪੈਦਾ ਹੋ ਗਿਆ। ਇਸ ਘਟਨਾ ਦੀ ਸੂਚਨਾ ਤੁਰੰਤ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ, ਜਿਸ ਤੋਂ ਬਾਅਦ ਮੌਕੇ 'ਤੇ ਪੁੱਜੀ ਫਾਇਰ ਕਰਮਚਾਰੀਆਂ ਨੇ ਬੜੀ ਮੁਸ਼ਕਲ ਨਾਲ ਅੱਗ 'ਤੇ ਕਾਬੂ ਪਾਇਆ। ਫਿਲਹਾਲ ਖਬਰ ਲਿਖੇ ਜਾਣ ਤੱਕ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।


Related News