ਬਾਦਲ ਪਰਿਵਾਰ ਦੀ ਮਾੜੀ ਸਿਆਸਤ ਕਾਰਣ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਹੋਂਦ ’ਚ ਆਈ : ਢੀਂਡਸਾ
Friday, Sep 23, 2022 - 09:31 AM (IST)
ਚੰਡੀਗੜ੍ਹ/ਮੋਹਾਲੀ (ਹਰੀਸ਼, ਪਰਦੀਪ): ਸ੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਸੁਪਰੀਮ ਕੋਰਟ ਵਲੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪੱਖ ਵਿਚ ਫ਼ੈਸਲਾ ਸੁਣਾਏ ਜਾਣ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੱਡਾ ਧੱਕਾ ਲੱਗਾ ਹੈ। ਇਸ ਲਈ ਪੂਰਨ ਤੌਰ ’ਤੇ ਬਾਦਲ ਪਰਿਵਾਰ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਬਾਦਲਾਂ ਦੀ ਮਾੜੀ ਸਿਆਸਤ ਕਾਰਨ ਹੀ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਹੋਂਦ ਵਿਚ ਆਈ ਹੈ। ਢੀਂਡਸਾ ਨੇ ਦੇਸ਼ ਵਿਚ ਗੁਰਦੁਆਰਾ ਸਾਹਿਬਾਨ ਦੀ ਬਿਹਤਰ ਸੇਵਾ-ਸੰਭਾਲ ਲਈ ਕੇਂਦਰ ਸਰਕਾਰ ਨੂੰ ਆਲ ਇੰਡੀਆ ਗੁਰਦੁਆਰਾ ਐਕਟ ਬਣਾਉਣ ਦੀ ਮੰਗ ਕੀਤੀ ਹੈ।
ਪੜ੍ਹੋ ਇਹ ਵੀ ਖ਼ਬਰ : ਗੁਰਦਾਸਪੁਰ ਦੇ ਫ਼ੌਜੀ ਜਵਾਨ ਦੀ ਮੌਤ, ਮ੍ਰਿਤਕ ਦੇਹ ਲਿਫ਼ਾਫ਼ੇ 'ਚ ਲਪੇਟ ਪਿੰਡ ਦੇ ਬਾਹਰ ਛੱਡ ਗਏ ਫ਼ੌਜੀ (ਵੀਡੀਓ)
ਉਨ੍ਹਾਂ ਅੱਗੇ ਕਿਹਾ ਬਾਦਲ ਦਲ ਨੇ ਕਦੇ ਵੀ ਹਰਿਆਣਾ ਦੇ ਸਿੱਖਾਂ ਨੂੰ ਮਾਣ-ਸਨਮਾਨ ਨਹੀ ਦਿੱਤਾ, ਜਿਸ ਕਾਰਨ ਉਨ੍ਹਾਂ ਨੂੰ ਮਜ਼ਬੂਰੀ ਵੱਸ ਵੱਖਰਾ ਝੰਡਾ ਚੁੱਕਣਾ ਪਿਆ। ਐੱਸ.ਜੀ.ਪੀ.ਸੀ. ’ਤੇ ਬਾਦਲ ਪਰਿਵਾਰ ਦਾ ਕਬਜ਼ਾ ਹੈ ਅਤੇ ਉਨ੍ਹਾਂ ਦੇ ਇਸਾਰਿਆਂ ’ਤੇ ਹੀ ਸ਼੍ਰੋਮਣੀ ਕਮੇਟੀ ਕੰਮ ਕਰ ਰਹੀ ਹੈ। ਢੀਂਡਸਾ ਨੇ ਕਿਹਾ ਕਿ ਜੇਕਰ ਸ਼੍ਰੋਮਣੀ ਕਮੇਟੀ ਚਾਹੁੰਦੀ ਤਾਂ ਹਰਿਆਣਾ ਦੇ ਸਿੱਖਾਂ ਦੇ ਮੁੱਦਿਆਂ ਨੂੰ ਆਪਸੀ ਤਾਲਮੇਲ ਨਾਲ ਸੁਲਝਾ ਸਕਦੀ ਸੀ ਪਰ ਬਾਦਲ ਪਰਿਵਾਰ ਦੀ ਮਾੜੀ ਸਿਆਸਤ ਨੇ ਅਜਿਹਾ ਨਹੀਂ ਹੋਣ ਦਿੱਤਾ, ਜਿਸ ਕਾਰਨ ਹਰਿਆਣਾ ਦੇ ਸਿੱਖਾਂ ਨੇ ਉੱਥੋਂ ਦੇ ਗੁਰਦੁਆਰਾ ਸਾਹਿਬਾਨ ਦੀ ਸੇਵਾ ਸੰਭਾਲ ਦੀ ਜ਼ਿੰਮੇਵਾਰੀ ਲਈ ਵੱਖਰੀ ਪ੍ਰਬੰਧਕ ਕਮੇਟੀ ਬਣਾਉਣਾ ਹੀ ਉਚਿਤ ਸਮਝਿਆ।
ਪੜ੍ਹੋ ਇਹ ਵੀ ਖ਼ਬਰ : ਵੱਡੀ ਵਾਰਦਾਤ: 55 ਸਾਲਾ ਵਿਅਕਤੀ ਦਾ ਕਹੀ ਮਾਰ ਕੀਤਾ ਕਤਲ, ਖ਼ੂਨ ਨਾਲ ਲੱਥਪਥ ਮਿਲੀ ਲਾਸ਼
ਢੀਂਡਸਾ ਨੇ ਅੱਗੇ ਕਿਹਾ ਕਿ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੀ ਆਲ ਇੰਡੀਆ ਗੁਰਦੁਆਰਾ ਐਕਟ ਦੀ ਮੰਗ ਨੂੰ ਪ੍ਰਕਾਸ਼ ਸਿੰਘ ਬਾਦਲ ਨੇ ਕਦੇ ਪੂਰਾ ਨਹੀਂ ਹੋਣ ਦਿੱਤਾ ਅਤੇ ਬਾਅਦ ਵਿਚ ਸੁਖਬੀਰ ਸਿੰਘ ਬਾਦਲ ਨੇ ਵੀ ਇਸ ਮੰਗ ਨੂੰ ਰੋਲ ਕੇ ਰੱਖ ਦਿੱਤਾ। ਉਨ੍ਹਾਂ ਆਖਿਆ ਕਿ ਸੁਪਰੀਮ ਕੋਰਟ ਦਾ ਫ਼ੈਸਲਾ ਆਉਣ ਨਾਲ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਹੋਂਦ ਵਿਚ ਆ ਗਈ ਹੈ। ਸ਼੍ਰੋਮਣੀ ਕਮੇਟੀ ਨੂੰ ਆਪਣੇ ਚੱਲ ਰਹੇ ਪ੍ਰਬੰਧਾਂ ਸਬੰਧੀ ਚਿੰਤਨ ਕਰਨ ਦੀ ਬੇਹੱਦ ਲੋੜ ਹੈ ਤਾਂ ਜੋ ਇਸ ਵਿਚ ਸੁਧਾਰ ਲਿਆ ਕੇ ਪੰਥਕ ਸੰਸਥਾਵਾਂ ਵਿਚ ਸੇਵਾ ਸੰਭਾਲ ਦਾ ਕੰਮ ਬਿਹਤਰ ਹੋ ਸਕੇ।
ਪੜ੍ਹੋ ਇਹ ਵੀ ਖ਼ਬਰ : ਸਰਹੱਦ ਪਾਰ: 6 ਮਹੀਨੇ ਦੀ ਗਰਭਵਤੀ ਦਾ ਪਤੀ ਨੇ ਕੀਤਾ ਕਤਲ, ਕਾਰਨ ਜਾਣ ਹੋ ਜਾਵੋਗੇ ਹੈਰਾਨ
ਨੋਟ- ਇਸ ਖ਼ਬਰ ਦੇ ਸਬੰਧ ’ਚ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ