ਕੰਗਨਾ 'ਤੇ ਸਿਮਰਨਜੀਤ ਸਿੰਘ ਮਾਨ ਨੂੰ ਟਿੱਪਣੀ ਕਰਨੀ ਪਈ ਭਾਰੀ, ਜਾਰੀ ਹੋ ਗਿਆ ਨੋਟਿਸ

Friday, Aug 30, 2024 - 11:37 AM (IST)

ਐਂਟਰਟੇਨਮੈਂਟ ਡੈਸਕ : ਭਾਜਪਾ ਸਾਂਸਦ ਅਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਪਿਛਲੇ ਕਈ ਦਿਨਾਂ ਤੋਂ ਕਿਸਾਨਾਂ ਦੇ ਅੰਦੋਲਨ ਨੂੰ ਲੈ ਕੇ ਦਿੱਤੇ ਆਪਣੇ ਬਿਆਨ ਨੂੰ ਲੈ ਕੇ ਸੁਰਖੀਆਂ 'ਚ ਹੈ। ਹਾਲਾਂਕਿ ਕੰਗਨਾ ਰਣੌਤ 'ਤੇ ਵਿਰੋਧੀਆਂ ਵੱਲੋਂ ਲਗਾਤਾਰ ਬਿਆਨਬਾਜੀ ਕੀਤੀ ਜਾ ਰਹੀ ਹੈ। ਇਸ ਦੌਰਾਨ ਸੰਗਰੂਰ ਤੋਂ ਸਾਬਕਾ ਸੰਸਦ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕੰਗਨਾ ਨੂੰ ਲੈ ਕੇ ਵਿਵਾਦਿਤ ਬਿਆਨ ਦਿੱਤਾ ਹੈ। ਇਸ ਬਿਆਨ ਨੂੰ ਲੈ ਕੇ ਹਰਿਆਣਾ ਰਾਜ ਮਹਿਲਾ ਕਮਿਸ਼ਨ ਨੇ ਸਿਮਰਨਜੀਤ ਸਿੰਘ ਮਾਨ ਨੂੰ ਨੋਟਿਸ ਜ਼ਾਰੀ ਕੀਤਾ ਹੈ।

ਸਿਮਰਨਜੀਤ ਦਾ ਬਿਆਨ
ਕਿਸਾਨ ਅੰਦੋਲਨ ਨੂੰ ਲੈ ਕੇ ਕੰਗਨਾ ਰਣੌਤ ਦੇ ਬਿਆਨ 'ਤੇ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਸੀ ਕਿ, ''ਮੈਂ ਇਹ ਕਹਿਣਾ ਤਾਂ ਨਹੀਂ ਚਾਹੁੰਦਾ ਪਰ ਕੰਗਨਾ ਰਣੌਤ ਨੂੰ ਬਲਾਤਕਾਰ ਦਾ ਕਾਫ਼ੀ ਤਜਰਬਾ ਹੈ ਅਤੇ ਤੁਸੀਂ ਉਨ੍ਹਾਂ ਨੂੰ ਪੁੱਛ ਸਕਦੇ ਹੋ ਕਿ ਬਲਾਤਕਾਰ ਕਿਵੇਂ ਹੁੰਦਾ ਹੈ ਤਾਂ ਕਿ ਲੋਕਾਂ ਨੂੰ ਸਮਝਾਇਆ ਜਾ ਸਕੇ ਕਿ ਬਲਾਤਕਾਰ ਕਿਵੇਂ ਹੁੰਦਾ ਹੈ।'' ਦੱਸ ਦਈਏ ਕਿ ਕੰਗਨਾ ਨੇ ਕੁਝ ਦਿਨ ਪਹਿਲਾਂ ਇੱਕ ਇੰਟਰਵਿਊ 'ਚ ਕਿਹਾ ਸੀ ਕਿ ਦਿੱਲੀ ਬਾਰਡਰ 'ਤੇ ਕਿਸਾਨ ਅੰਦੋਲਨ 'ਚ ਬਲਾਤਕਾਰ ਹੋਏ ਸੀ।

ਇਹ ਖ਼ਬਰ ਵੀ ਪੜ੍ਹੋ - ਅਦਾਕਾਰਾ ਕੰਗਨਾ ਰਣੌਤ ਦਾ ਸਿਰ ਕਲਮ ਕਰਨ ਦੀ ਧਮਕੀ

PunjabKesari

ਪੰਜ ਦਿਨਾਂ ਦੇ ਅੰਦਰ ਜਵਾਬ ਤਲਬੀ
ਸੰਗਰੂਰ ਤੋਂ ਸਾਬਕਾ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਵੱਲੋਂ ਕੰਗਨਾ ਰਣੌਤ 'ਤੇ ਕੀਤੀ ਗਈ ਟਿੱਪਣੀ ਨੂੰ ਲੈ ਕੇ ਹਰਿਆਣਾ ਰਾਜ ਮਹਿਲਾ ਕਮਿਸ਼ਨ ਨੇ ਸਿਮਰਨਜੀਤ ਸਿੰਘ ਮਾਨ ਨੂੰ ਨੋਟਿਸ ਜ਼ਾਰੀ ਕੀਤਾ ਹੈ। ਇਸ ਮਾਮਲੇ ਦਾ ਖੁਦ ਨੋਟਿਸ ਲੈਂਦਿਆਂ ਹਰਿਆਣਾ ਰਾਜ ਮਹਿਲਾ ਕਮਿਸ਼ਨ ਦੀ ਪ੍ਰਧਾਨ ਰੇਨੂ ਭਾਟੀਆ ਨੇ ਇਹ ਨੋਟਿਸ ਜਾਰੀ ਕੀਤਾ ਹੈ। ਨੋਟਿਸ 'ਚ ਸਿਮਰਨਜੀਤ ਸਿੰਘ ਮਾਨ ਨੂੰ ਕੰਗਨਾ ਰਣੌਤ ਬਾਰੇ ਦਿੱਤੇ ਇਤਰਾਜ਼ਯੋਗ ਬਿਆਨ ਲਈ 5 ਦਿਨਾਂ ਦੇ ਅੰਦਰ ਮੁਆਫ਼ੀ ਮੰਗਣ ਅਤੇ ਹਰਿਆਣਾ ਰਾਜ ਮਹਿਲਾ ਕਮਿਸ਼ਨ ਅੱਗੇ ਆਪਣਾ ਸਪੱਸ਼ਟੀਕਰਨ ਦੇਣ ਲਈ ਕਿਹਾ ਗਿਆ ਹੈ। ਇਸ ਮਾਮਲੇ 'ਚ ਸਿਮਰਨਜੀਤ ਸਿੰਘ ਮਾਨ ਨੂੰ ਨੋਟਿਸ ਜਾਰੀ ਕਰਦਿਆਂ ਕਿਹਾ ਗਿਆ ਹੈ ਕਿ ਕਰਨਾਲ 'ਚ ਦਿੱਤੇ ਉਨ੍ਹਾਂ ਦੇ ਬਿਆਨ 'ਚ ਅਸ਼ਲੀਲ ਭਾਸ਼ਾ ਦੀ ਵਰਤੋਂ ਕੀਤੀ ਗਈ ਹੈ, ਜਿਸ ਨਾਲ ਔਰਤਾਂ ਦੀ ਇੱਜ਼ਤ ਨੂੰ ਠੇਸ ਪਹੁੰਚਦੀ ਹੈ।

PunjabKesari

ਇਹ ਖ਼ਬਰ ਵੀ ਪੜ੍ਹੋ - ਪ੍ਰਸਿੱਧ ਅਦਾਕਾਰਾ ਦਾ ਅਸ਼ਲੀਲ ਵੀਡੀਓ ਵਾਇਰਲ, ਸੋਸ਼ਲ ਮੀਡੀਆ 'ਤੇ ਮਚੀ ਤਰਥੱਲੀ

ਕੰਗਨਾ ਨੇ ਦਿੱਤਾ ਜਵਾਬ
ਸਾਬਕਾ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਦੇ ਬਿਆਨ 'ਤੇ ਭਾਜਪਾ ਸਾਂਸਦ ਕੰਗਨਾ ਰਣੌਤ ਨੇ ਵੀ ਪ੍ਰਤੀਕਿਰਿਆ ਦਿੱਤੀ ਹੈ। ਕੰਗਨਾ ਨੇ ਕਿਹਾ ਕਿ ਲੱਗਦਾ ਹੈ ਕਿ ਇਹ ਦੇਸ਼ ਬਲਾਤਕਾਰ ਨੂੰ ਮਾਮੂਲੀ ਸਮਝਣਾ ਕਦੇ ਨਹੀਂ ਛੱਡੇਗਾ। ਅੱਜ ਸੀਨੀਅਰ ਸਿਆਸਤਦਾਨ ਨੇ ਬਲਾਤਕਾਰ ਦੀ ਤੁਲਨਾ ਸਾਈਕਲ ਦੀ ਸਵਾਰੀ ਨਾਲ ਕੀਤੀ ਹੈ। ਇਹ ਕੋਈ ਹੈਰਾਨੀ ਦੀ ਗੱਲ ਨਹੀਂ ਹੈ ਕਿ ਔਰਤਾਂ ਵਿਰੁੱਧ ਬਲਾਤਕਾਰ ਅਤੇ ਹਿੰਸਾ ਇਸ ਪੁਰਖ ਪ੍ਰਧਾਨ ਦੇਸ਼ ਦੀ ਮਾਨਸਿਕਤਾ 'ਚ ਡੂੰਘੀਆਂ ਜੜ੍ਹਾਂ ਹਨ। ਇਸ ਦਾ ਇਸਤੇਮਾਲ ਲਾਪਰਵਾਹੀ ਨਾਲ ਛੇੜਛਾੜ ਕਰਨ ਲਈ ਵਰਤਿਆ ਜਾਂਦਾ ਹੈ। ਔਰਤ ਭਾਵੇਂ ਹਾਈ ਪ੍ਰੋਫਾਈਲ ਫ਼ਿਲਮ ਨਿਰਮਾਤਾ ਹੋਵੇ ਜਾਂ ਸਿਆਸਤਦਾਨ, ਉਸ ਦਾ ਮਜ਼ਾਕ ੳਡਾਉਣਾ ਬੰਦ ਨਹੀਂ ਹੁੰਦਾ।

ਇਹ ਖ਼ਬਰ ਵੀ ਪੜ੍ਹੋ - ਕੰਗਨਾ ਰਣੌਤ ਦੀ ਖ਼ਤਮ ਹੋਵੇਗੀ ਲੋਕ ਸਭਾ ਮੈਂਬਰਸ਼ਿਪ!

ਭਾਜਪਾ ਦਾ ਕੰਗਨਾ ਦੇ ਬਿਆਨ ਤੋਂ ਕਿਨਾਰਾ
ਦੱਸਣਯੋਗ ਹੈ ਕਿ ਕੰਗਨਾ ਵਲੋਂ ਕਿਸਾਨ ਅੰਦੋਲਨ ਨੂੰ ਲੈ ਕੇ ਦਿੱਤੇ ਬਿਆਨ 'ਤੇ ਭਾਜਪਾ ਨੇ ਕਿਨਾਰਾ ਕਰ ਲਿਆ ਹੈ, ਜਿਸ 'ਚ ਬੀਤੇ ਦਿਨੀਂ ਭਾਜਪਾ ਨੇ ਸਪੱਸ਼ਟੀਕਰਨ ਵੀ ਦਿੱਤਾ ਸੀ ਕਿ ਭਾਜਪਾ ਪਾਰਟੀ ਦਾ ਇਸ ਬਿਆਨ ਨਾਲ ਕੋਈ ਸਬੰਧ ਨਹੀਂ ਹੈ। ਇਸ ਦੇ ਨਾਲ ਹੀ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਵਲੋਂ ਕੰਗਨਾ ਰਣੌਤ ਨੂੰ ਤਲਬ ਵੀ ਕੀਤਾ ਗਿਆ ਸੀ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


sunita

Content Editor

Related News