ਕਪੂਰਥਲਾ ਕੇਂਦਰੀ ਜੇਲ੍ਹ ''ਚ ਹਵਾਲਾਤੀ ਦੀ ਸ਼ੱਕੀ ਹਾਲਾਤ ''ਚ ਮੌਤ, ਪਈਆਂ ਭਾਜੜਾਂ
Thursday, Jul 31, 2025 - 01:17 PM (IST)

ਕਪੂਰਥਲਾ (ਮਹਾਜਨ, ਭੂਸ਼ਣ, ਮਲਹੋਤਰਾ)-ਕੇਂਦਰੀ ਜੇਲ੍ਹ ਜਲੰਧਰ ਤੇ ਕਪੂਰਥਲਾ ’ਚ ਬੰਦ ਇਕ ਹਵਾਲਾਤੀ ਦੀ ਸ਼ੱਕੀ ਹਾਲਾਤ ’ਚ ਮੌਤ ਹੋ ਗਈ। ਥਾਣਾ ਕੋਤਵਾਲੀ ਕਪੂਰਥਲਾ ਦੀ ਪੁਲਸ ਨੇ ਮਾਮਲੇ ਦੀ ਜਾਂਚ ਤੇਜ਼ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਯੋਗਰਾਜ ਪੁੱਤਰ ਪਾਲਾ ਵਾਸੀ ਪਿੰਡ ਕੁਲਾਰ, ਜੋਕਿ ਪਿਛਲੇ ਢਾਈ ਸਾਲਾਂ ਤੋਂ ਕਿਸੇ ਮਾਮਲੇ ’ਚ ਕੇਂਦਰੀ ਜੇਲ੍ਹ ਜਲੰਧਰ ਤੇ ਕਪੂਰਥਲਾ ’ਚ ਬੰਦ ਸੀ, ਦੀ ਸ਼ੱਕੀ ਹਾਲਾਤ ’ਚ ਮੌਤ ਹੋ ਗਈ।
ਇਹ ਵੀ ਪੜ੍ਹੋ: ਅਚਾਨਕ ਵਧੀ ਬਿਜਲੀ ਦੀ ਮੰਗ, ਹੈਰਾਨ ਕਰਨ ਵਾਲੇ ਅੰਕੜੇ ਆਏ ਸਾਹਮਣੇ
ਘਟਨਾ ਦੀ ਸੂਚਨਾ ਮਿਲਣ ’ਤੇ ਥਾਣਾ ਕੋਤਵਾਲੀ ਕਪੂਰਥਲਾ ਦੀ ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਕਪੂਰਥਲਾ ਭੇਜ ਦਿੱਤਾ। ਜਿੱਥੇ ਡਾਕਟਰਾਂ ਨੇ ਮ੍ਰਿਤਕ ਦੀ ਲਾਸ਼ ਦਾ ਪੋਸਟਮਾਰਟਮ ਕੀਤਾ। ਥਾਣਾ ਕੋਤਵਾਲੀ ਕਪੂਰਥਲਾ ਦੀ ਪੁਲਸ ਨੇ ਮਾਮਲੇ ਦੀ ਜਾਂਚ ਤੇਜ਼ ਕਰ ਦਿੱਤੀ ਹੈ। ਮ੍ਰਿਤਕ ਦੀ ਮੌਤ ਦੇ ਕਾਰਨਾਂ ਦਾ ਖ਼ੁਲਾਸਾ ਪੋਸਟਮਾਰਟਮ ਰਿਪੋਰਟ ਤੋਂ ਬਾਅਦ ਹੀ ਹੋਵੇਗਾ।
ਇਹ ਵੀ ਪੜ੍ਹੋ: ਪੰਜਾਬ 'ਚ ਸਰਕਾਰੀ ਜ਼ਮੀਨਾਂ 'ਤੇ ਕਬਜ਼ਿਆਂ ਨੂੰ ਲੈ ਕੇ ਨਵੇਂ ਹੁਕਮ ਜਾਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e