ਸੁਰਖੀਆਂ ''ਚ ਪੰਜਾਬ ਦੀ ਇਹ ਜੇਲ੍ਹ, ਹਵਾਲਾਤੀ ਨੇ ਕੀਤੀ ਖ਼ੁਦਕੁਸ਼ੀ
Saturday, Apr 25, 2026 - 05:40 PM (IST)
ਫਰੀਦਕੋਟ (ਰਾਜਨ)-ਕੇਂਦਰੀ ਮਾਡਰਨ ਜੇਲ੍ਹ ਫਰੀਦਕੋਟ ’ਚ ਇਕ ਹਵਾਲਾਤੀ ਵੱਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਜੁਗਨੂ ਬਾਬਾ ਪੁੱਤਰ ਗੁਰਦਿਆਲ ਸਿੰਘ ਵਾਸੀ ਪਿੰਡ ਲੇਲਾ ਮਾਘ ਸਿੰਘ, ਤਹਿਸੀਲ ਜਗਰਾਓ, ਜ਼ਿਲ੍ਹਾ ਲੁਧਿਆਣਾ, ਜੋਕਿ ਮੁਕੱਦਮਾ ਨੰਬਰ 15 ਮਿਤੀ 21-03-2023 ਥਾਣਾ ਅਜੀਤਵਾਲ ਜ਼ਿਲ੍ਹਾ ਮੋਗਾ ਅਧੀਨ ਧਾਰਾ 379-ਬੀ ਤਹਿਤ ਕੇਂਦਰੀ ਜੇਲ੍ਹ ਫਰੀਦਕੋਟ ’ਚ ਬੰਦ ਸੀ।
ਇਹ ਵੀ ਪੜ੍ਹੋ: Punjab:ਵਿਦੇਸ਼ ਜਾਣ ਦੀ ਤਿਆਰੀ ਕਰ ਰਹੇ ਨੌਜਵਾਨ ਨਾਲ ਵਾਪਰੀ ਅਣਹੋਣੀ, ਤੜਫ਼-ਤੜਫ਼ ਕੇ ਨਿਕਲੀ ਜਾਨ
ਦੱਸਿਆ ਜਾ ਰਿਹਾ ਹੈ ਕਿ ਅੱਜ ਸਵੇਰੇ ਕਰੀਬ 3 ਵਜੇ ਉਕਤ ਹਵਾਲਾਤੀ ਨੇ ਆਪਣੀ ਬੈਰਕ ਦੇ ਅੰਦਰ ਚੈਨਲ ਨਾਲ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ। ਘਟਨਾ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਵੱਲੋਂ ਤੁਰੰਤ ਕਾਰਵਾਈ ਕਰਦਿਆਂ ਲਾਸ਼ ਨੂੰ ਕਬਜ਼ੇ ’ਚ ਲੈ ਕੇ ਗੁਰੂ ਗੋਬਿੰਦ ਸਿੰਘ ਹਸਪਤਾਲ ਫਰੀਦਕੋਟ ਦੀ ਮੋਰਚਰੀ ’ਚ ਰੱਖਵਾ ਦਿੱਤਾ ਗਿਆ ਹੈ। ਮਾਮਲੇ ਸਬੰਧੀ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਪੁਲਸ ਵੱਲੋਂ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਬਦਲੇਗਾ ਮੌਸਮ! 26, 27, 28 ਨੂੰ ਪਵੇਗਾ ਮੀਂਹ, 12 ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
