ਕੇਂਦਰੀ ਜੇਲ੍ਹ ਪਟਿਆਲਾ ’ਚ ਹਵਾਲਾਤੀ ਦੀ ਮੌਤ, ਪਰਿਵਾਰ ਨੇ ਲਾਏ ਗੰਭੀਰ ਦੋਸ਼

Sunday, Jan 29, 2023 - 02:31 AM (IST)

ਕੇਂਦਰੀ ਜੇਲ੍ਹ ਪਟਿਆਲਾ ’ਚ ਹਵਾਲਾਤੀ ਦੀ ਮੌਤ, ਪਰਿਵਾਰ ਨੇ ਲਾਏ ਗੰਭੀਰ ਦੋਸ਼

ਪਟਿਆਲਾ (ਬਲਜਿੰਦਰ)-ਕੇਂਦਰੀ ਜੇਲ੍ਹ ਪਟਿਆਲਾ ’ਚ ਐੱਨ. ਡੀ. ਪੀ. ਐੱਸ. ਕੇਸ ’ਚ ਬੰਦ ਹਵਾਲਾਤੀ ਦਵਿੰਦਰ ਸਿੰਘ (45) ਦੀ ਮੌਤ ਹੋ ਗਈ। ਪਰਿਵਾਰ ਵਾਲਿਆ ਨੇ ਜੇਲ੍ਹ ਪ੍ਰਸ਼ਾਸਨ ’ਤੇ ਲਾਪ੍ਰਵਾਹੀ ਦਾ ਦੋਸ਼ ਲਗਾਇਆ। ਮ੍ਰਿਤਕ ਦਵਿੰਦਰ ਸਿੰਘ ਚਾਚੇ ਦੇ ਲੜਕੇ ਸਨਪ੍ਰੀਤ ਸਿੰਘ ਨੇ ਕਿਹਾ ਕਿ ਪਹਿਲਾਂ ਤਾਂ ਪੁਲਸ ਉਸ ਨੂੰ ਲੈ ਕੇ ਕਿਤੋਂ ਹੋਰ ਗਈ ਅਤੇ ਗ੍ਰਿਫ਼ਤਾਰੀ ਕਿਤੋਂ ਹੋਰ ਦੀ ਦਿਖਾਈ ਗਈ ਅਤੇ ਹੁਣ ਜੇਲ੍ਹ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਹਨੇਰੇ ’ਚ ਰੱਖਿਆ।

ਇਹ ਖ਼ਬਰ ਵੀ ਪੜ੍ਹੋ : ਪੰਜਾਬੀਆਂ ਲਈ ਮਾਣ ਵਾਲੀ ਗੱਲ, ਗੁਰਮਿੰਦਰ ਗੈਰੀ ਅਮਰੀਕਾ ਦੇ ਮੈਨਟੀਕਾ ਸ਼ਹਿਰ ਦੇ ਦੂਜੀ ਵਾਰ ਬਣੇ ਮੇਅਰ

ਸਨਪ੍ਰੀਤ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਕਿਸੇ ਦਾ ਫੋਨ ਆਇਆ ਕਿ ਦਵਿੰਦਰ ਸਿੰਘ ਬੀਮਾਰ ਹੈ ਅਤੇ ਗੰਭੀਰ ਜ਼ਖ਼ਮੀ ਹੈ ਪਰ ਜੇਲ੍ਹ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਕੋਈ ਸੂਚਨਾ ਨਹੀਂ ਦਿੱਤੀ, ਜਦਕਿ ਉਸ ਦੇ ਹੱਥ ’ਤੇ ਸਰਿੰਜਾਂ ਲੱਗੀਆਂ ਹੋਈਆਂ ਸਨ, ਜਿਸ ਤੋਂ ਸਪੱਸ਼ਟ ਹੁੰਦਾ ਹੈ ਕਿ ਉਸ ਨੂੰ ਗੁਲੂਕੋਜ਼ ਲੱਗਿਆ ਹੈ। ਉਨ੍ਹਾਂ ਕਿਹਾ ਕਿ ਜੇਲ੍ਹ ਪ੍ਰਸ਼ਾਸਨ ਦਾ ਫ਼ਰਜ਼ ਬਣਦਾ ਸੀ ਕਿ ਉਨ੍ਹਾਂ ਨੂੰ ਸੂਚਿਤ ਕਰਦੇ ਅਤੇ ਬੀਮਾਰ ਹੋਣ ਬਾਰੇ ਜਾਣਕਾਰੀ ਦਿੰਦੇ। ਦਵਿੰਦਰ ਸਿੰਘ ਨੂੰ ਦੋ ਪੁਲਸ ਮੁਲਾਜ਼ਮ ਸਵੇਰੇ ਐਂਬੂਲੈਂਸ ’ਚ ਲੈ ਕੇ ਆਏ ਅਤੇ ਇਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ।

PunjabKesari

ਇਹ ਖ਼ਬਰ ਵੀ ਪੜ੍ਹੋ : ਖ਼ੂਨੀ ਚਾਈਨਾ ਡੋਰ ਦਾ ਕਹਿਰ ਜਾਰੀ, 13 ਸਾਲਾ ਬੱਚੇ ਨੇ ਹਸਪਤਾਲ ’ਚ ਤੋੜਿਆ ਦਮ

ਦੂਜੇ ਪਾਸੇ ਦਵਿੰਦਰ ਸਿੰਘ ਸਰਕਾਰੀ ਰਾਜਿੰਦਰਾ ਹਸਪਤਾਲ ’ਚ ਲੈ ਕੇ ਆਉਣ ਵਾਲੇ ਮੁਲਾਜ਼ਮ ਤਰਸੇਮ ਲਾਲ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਡਿਊਟੀ ਸਵੇਰੇ 8 ਵਜੇ ਸ਼ੁਰੂ ਹੁੰਦੀ ਹੈ, ਜਦੋਂ ਉਹ ਆਏ ਤਾਂ ਉਨ੍ਹਾਂ ਨੇ ਦਵਿੰਦਰ ਸਿੰਘ ਨੂੰ ਹਸਪਤਾਲ ਲਿਜਾਣ ਲਈ ਕਿਹਾ। ਰਾਤ ਨੂੰ ਕੀ ਹੋਇਆ ਇਸ ਬਾਰੇ ਉਨ੍ਹਾਂ ਨੂੰ ਕੁਝ ਨਹੀਂ ਪਤਾ। ਇਥੇ ਇਹ ਦੱਸਣਯੋਗ ਹੈ ਕਿ ਦਵਿੰਦਰ ਸਿੰਘ ਦੇ ਖ਼ਿਲਾਫ਼ ਥਾਣਾ ਅਨਾਜ ਮੰਡੀ ਦੀ ਪੁਲਸ ਨੇ 600 ਨਸ਼ੇ ਦੀਆਂ ਗੋਲ਼ੀਆਂ ਦੀ ਬਰਾਮਦਗੀ ਦੇ ਮਾਮਲੇ ’ਚ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕੀਤਾ ਸੀ।

ਇਹ ਖ਼ਬਰ ਵੀ ਪੜ੍ਹੋ : ਖ਼ੁਸ਼ੀਆਂ ਆਉਣ ਤੋਂ ਪਹਿਲਾਂ ਹੀ ਘਰ ’ਚ ਪਏ ਵੈਣ, ਢਾਈ ਸਾਲਾ ਬੱਚੀ ਦੀ ਇੰਝ ਗਈ ਜਾਨ

ਇਸ ਸਬੰਧ ’ਚ ਜੇਲ੍ਹ ਸੁਪਰਡੈਂਟ ਮਨਜੀਤ ਸਿੰਘ ਟਿਵਾਣਾ ਦਾ ਕਹਿਣਾ ਹੈ ਕਿ ਹਵਾਲਾਤੀ ਦਵਿੰਦਰ ਸਿੰਘ ਬੀਮਾਰ ਚੱਲ ਰਿਹਾ ਸੀ ਅਤੇ ਅੱਜ ਸਵੇਰੇ ਬੇਹੋਸ਼ ਹੋ ਗਿਆ। ਜਿਥੇ ਉਸ ਨੂੰ ਰਜਿੰਦਰਾ ਹਸਪਤਾਲ ’ਚ ਲਿਜਾਇਆ ਗਿਆ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਜੇਲ੍ਹ ਪ੍ਰਸ਼ਾਸਨ ਵੱਲੋਂ ਕਿਸੇ ਤਰ੍ਹਾਂ ਦੀ ਕੋਈ ਲਾਪ੍ਰਵਾਹੀ ਨਹੀਂ ਕੀਤੀ ਗਈ ਅਤੇ ਨਾ ਹੀ ਇਲਾਜ ’ਚ ਕੋਈ ਕੋਤਾਹੀ ਕੀਤੀ ਹੈ।


author

Manoj

Content Editor

Related News