ਡੇਰਾ ਬਿਆਸ ਦੀ ਸੰਗਤ ਲਈ ਵੱਡੀ ਖ਼ਬਰ: ਜਲੰਧਰ ਦੇ ਇਸ ਸਤਿਸੰਗ ਘਰ ਪਹੁੰਚੇ ਹਜ਼ੂਰ ਜਸਦੀਪ ਸਿੰਘ ਗਿੱਲ

Monday, Jun 23, 2025 - 06:30 PM (IST)

ਡੇਰਾ ਬਿਆਸ ਦੀ ਸੰਗਤ ਲਈ ਵੱਡੀ ਖ਼ਬਰ: ਜਲੰਧਰ ਦੇ ਇਸ ਸਤਿਸੰਗ ਘਰ ਪਹੁੰਚੇ ਹਜ਼ੂਰ ਜਸਦੀਪ ਸਿੰਘ ਗਿੱਲ

ਜਲੰਧਰ (ਵੈੱਬ ਡੈਸਕ)-ਰਾਧਾ ਸਵਾਮੀ ਡੇਰਾ ਬਿਆਸ ਦੀ ਸੰਗਤ ਲਈ ਅਹਿਮ ਖ਼ਬਰ ਹੈ। ਦਰਅਸਲ ਹਜ਼ੂਰ ਜਸਦੀਪ ਸਿੰਘ ਗਿੱਲ ਜਲੰਧਰ ਵਿਖੇ ਪਠਾਨਕੋਟ ਬਾਈਪਾਸ ਚੌਂਕ ਨੇੜੇ ਸਥਿਤ ਸਤਿਸੰਗ ਘਰ ਪਹੁੰਚੇ। ਜਿਸ ਕਾਰਨ 20 ਹਜ਼ਾਰ ਤੋਂ ਵੱਧ ਸ਼ਰਧਾਲੂ ਉਨ੍ਹਾਂ ਦੇ ਦਰਸ਼ਨ ਕਰਨ ਲਈ ਸਤਿਸੰਗ ਭਵਨ ਪਹੁੰਚੇ। ਜਸਦੀਪ ਸਿੰਘ ਗਿੱਲ ਨੇ ਉੱਥੇ ਪਹੁੰਚ ਕੇ ਸਵਾਲ-ਜਵਾਬ ਪ੍ਰੋਗਰਾਮ ਕੀਤਾ। ਜਿਸ ਵਿੱਚ ਉਨ੍ਹਾਂ ਨੇ ਸ਼ਰਧਾਲੂਆਂ ਵੱਲੋਂ ਪੁੱਛੇ ਗਏ ਸਵਾਲਾਂ ਦੇ ਜਵਾਬ ਦਿੱਤੇ। ਇਸ ਤੋਂ ਬਾਅਦ ਉਨ੍ਹਾਂ ਨੇ ਪੰਡਾਲ ਵਿੱਚ ਬੈਠੀ ਸਾਰੀ ਸੰਗਤ ਨੂੰ ਪੈਦਲ ਦਰਸ਼ਨ ਦਿੱਤੇ।

PunjabKesari

ਜਾਣਕਾਰੀ ਅਨੁਸਾਰ ਜਿਵੇਂ ਹੀ ਸ਼ਹਿਰ ਦੇ ਲੋਕਾਂ ਨੂੰ ਹਜ਼ੂਰ ਦੇ ਆਉਣ ਦਾ ਪਤਾ ਲੱਗਾ, ਲੋਕਾਂ ਦੀ ਭਾਰੀ ਭੀੜ ਇਕੱਠੀ ਹੋ ਗਈ। ਆਲੇ-ਦੁਆਲੇ ਦੇ ਸਾਰੇ ਚੌਂਕ ਬੰਦ ਕਰ ਦਿੱਤੇ ਗਏ ਸਨ। ਬਾਬਾ ਜੀ ਦੀ ਇਕ ਝਲਕ ਪਾਉਣ ਲਈ ਸ਼ਰਧਾਲੂਆਂ ਵਿੱਚ ਬਹੁਤ ਉਤਸ਼ਾਹ ਹੈ। ਪਾਰਕਿੰਗ ਵੀ ਪੂਰੀ ਤਰ੍ਹਾਂ ਭਰੀ ਹੋਈ ਹੈ, ਲੋਕਾਂ ਨੂੰ ਆਪਣੇ ਵਾਹਨ ਖੜ੍ਹੇ ਕਰਨ ਲਈ ਵੀ ਜਗ੍ਹਾ ਨਹੀਂ ਮਿਲੀ। 

90 ਦੇਸ਼ਾਂ ਵਿੱਚ ਡੇਰਾ ਬਿਆਸ ਕੈਂਪ
ਰਾਧਾ ਸੁਆਮੀ ਸਤਿਸੰਗ ਬਿਆਸ ਡੇਰਾ 1891 ਵਿੱਚ ਸਥਾਪਿਤ ਕੀਤਾ ਗਿਆ ਸੀ। ਇਸਦਾ ਉਦੇਸ਼ ਲੋਕਾਂ ਨੂੰ ਧਾਰਮਿਕ ਸੰਦੇਸ਼ ਦੇਣਾ ਹੈ। ਇਹ ਸੰਗਠਨ ਦੁਨੀਆ ਦੇ 90 ਦੇਸ਼ਾਂ ਵਿੱਚ ਫੈਲਿਆ ਹੋਇਆ ਹੈ, ਜਿਸ ਵਿੱਚ ਅਮਰੀਕਾ, ਸਪੇਨ, ਨਿਊਜ਼ੀਲੈਂਡ, ਆਸਟ੍ਰੇਲੀਆ, ਜਾਪਾਨ, ਅਫਰੀਕਾ ਅਤੇ ਹੋਰ ਬਹੁਤ ਸਾਰੇ ਦੇਸ਼ ਸ਼ਾਮਲ ਹਨ।

PunjabKesari

ਇਸ ਕੈਂਪ ਵਿੱਚ 4 ਹਜ਼ਾਰ ਏਕੜ ਤੋਂ ਵੱਧ ਜ਼ਮੀਨ ਹੈ ਜਿਸ ਵਿੱਚੋਂ ਲਗਭਗ 48 ਏਕੜ ਵਿੱਚ ਲੰਗਰ ਹਾਲ ਹੈ। ਕੈਂਪ ਵਿੱਚ ਸ਼ਰਧਾਲੂਆਂ ਦੇ ਠਹਿਰਨ ਲਈ ਇਕ ਸਰਾਂ, ਗੈਸਟ ਹੋਸਟਲ ਅਤੇ ਸ਼ੈੱਡ ਵੀ ਹੈ। ਕੈਂਪ ਵਿੱਚ ਲੋਕਾਂ ਦੇ ਮੁਫ਼ਤ ਇਲਾਜ ਲਈ ਤਿੰਨ ਹਸਪਤਾਲ ਵੀ ਬਣਾਏ ਗਏ ਹਨ। ਕੈਂਪ ਤੋਂ 35 ਕਿਲੋਮੀਟਰ ਦੇ ਘੇਰੇ ਵਿੱਚ ਰਹਿਣ ਵਾਲੇ ਲੋਕਾਂ ਨੂੰ ਮੁਫ਼ਤ ਇਲਾਜ ਸਹੂਲਤਾਂ ਪ੍ਰਦਾਨ ਕੀਤੀਆਂ ਗਈਆਂ ਹਨ।

ਇਹ ਵੀ ਪੜ੍ਹੋ: ਜਲੰਧਰ ਦੇ ਇਸ ਇਲਾਕੇ 'ਚ 5 ਸਕਿੰਟਾਂ 'ਚ ਵਾਪਰੀ ਹੈਰਾਨ ਕਰਦੀ ਘਟਨਾ, ਮੰਜ਼ਰ CCTV 'ਚ ਕੈਦ

PunjabKesari

 

ਇਹ ਵੀ ਪੜ੍ਹੋ: ਫਿਰ ਚਰਚਾ 'ਚ 'ਕੁੱਲ੍ਹੜ ਪਿੱਜ਼ਾ ਕੱਪਲ', Uk 'ਚ ਛਿੜਿਆ ਨਵਾਂ ਵਿਵਾਦ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

 


author

shivani attri

Content Editor

Related News