ਮੇਅਰ ਚੋਣ ਦੀ ਤਰੀਖ਼ ਮੁੜ ਐਲਾਨਣ ਦਾ ਮਾਮਲਾ ਭੱਖ਼ਿਆ, HC ਨੇ ਨੋਟਿਸ ਜਾਰੀ ਕਰ ਕੇ ਮੰਗਿਆ ਜਵਾਬ

Sunday, Jan 21, 2024 - 10:13 AM (IST)

ਮੇਅਰ ਚੋਣ ਦੀ ਤਰੀਖ਼ ਮੁੜ ਐਲਾਨਣ ਦਾ ਮਾਮਲਾ ਭੱਖ਼ਿਆ, HC ਨੇ ਨੋਟਿਸ ਜਾਰੀ ਕਰ ਕੇ ਮੰਗਿਆ ਜਵਾਬ

ਚੰਡੀਗੜ੍ਹ (ਹਾਂਡਾ) : ਨਗਰ ਨਿਗਮ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇੇਅਰ ਦੀ ਚੋਣ ਦਾ ਇਕ ਵਾਰ ਐਲਾਨ ਕਰਨ ਤੋਂ ਬਾਅਦ ਜੇ ਚੋਣ ਮੁਲਤਵੀ ਹੁੰਦੀ ਹੈ ਤਾਂ ਡੀ. ਸੀ. ਕੋਲ ਮੁੜ ਚੋਣ ਕਰਵਾਉਣ ਲਈ ਤਰੀਕ ਦਾ ਐਲਾਨ ਕਰਨ ਦਾ ਅਧਿਕਾਰ ਨਹੀਂ ਹੈ। ਇਸ ਵਿਸ਼ੇ ’ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਮੇਅਰ ਦੇ ਅਹੁਦੇ ਲਈ ਉਮੀਦਵਾਰ ਕੁਲਦੀਪ ਕੁਮਾਰ ਵਲੋਂ ਸ਼ੁੱਕਰਵਾਰ ਦਾਖਲ ਕੀਤੀ ਗਈ ਪਟੀਸ਼ਨ ’ਤੇ ਸੁਣਵਾਈ ਦੌਰਾਨ ਲੰਬੀ ਬਹਿਸ ਹੋਈ।

ਇਹ ਵੀ ਪੜ੍ਹੋ :   ਸਿੱਖਿਆ ਬੋਰਡ ਨੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦਾ ਪੈਟਰਨ ਬਦਲਿਆ ; ਵਿਦਿਆਰਥੀ ਤੇ ਅਧਿਆਪਕ ਪ੍ਰੇਸ਼ਾਨ

ਬਹਿਸ ਤੋਂ ਬਾਅਦ ਹਾਈਕੋਰਟ ਨੇ ਇਸ ਸਬੰਧੀ ਨੋਟਿਸ ਜਾਰੀ ਕਰ ਕੇ ਪ੍ਰਸ਼ਾਸਨ ਅਤੇ ਨਿਗਮ ਤੋਂ ਜਵਾਬ ਮੰਗਿਆ ਹੈ। ਨਾਮਜ਼ਦ ਕੌਂਸਲਰ ਅਨਿਲ ਮਸੀਹ ਨੂੰ ਪ੍ਰੀਜ਼ਾਈਡਿੰਗ ਅਫ਼ਸਰ ਨਿਯੁਕਤ ਕਰਨ ’ਤੇ ਵੀ ਕੋਰਟ ਵਿਚ ਸਵਾਲ ਉਠੇ। ਪਟੀਸ਼ਨਰ ਧਿਰ ਦਾ ਕਹਿਣਾ ਸੀ ਕਿ ਨਾਮਜ਼ਦ ਕੌਂਸਲਰਾਂ ਕੋਲ ਵੋਟ ਪਾਉਣ ਦਾ ਅਧਿਕਾਰ ਨਹੀਂ ਹੈ, ਜਦੋਂ ਕਿ ਬਰਾਬਰ ਵੋਟ ਹੋਣ ’ਤੇ ਪ੍ਰੀਜ਼ਾਈਡਿੰਗ ਅਫ਼ਸਰ ਦੀ ਵੋਟ ਨਾਲ ਫੈਸਲਾ ਹੋਣ ਦੀ ਵਿਵਸਥਾ ਹੈ।

ਕੋਰਟ ਨੂੰ ਦੱਸਿਆ ਗਿਆ ਕਿ ਚੋਣ ਦਾ ਫੈਸਲਾ ਹਾਊਸ ਦੀ ਬੈਠਕ ਵਿਚ ਸਹਿਮਤੀ ਨਾਲ ਲਿਆ ਗਿਆ ਸੀ, ਇਸ ਲਈ ਉਸ ਤਰੀਕ ਨੂੰ ਬਦਲਣ ਦਾ ਨੋਟਿਸ ਡੀ. ਸੀ. ਜਾਰੀ ਨਹੀਂ ਕਰ ਸਕਦਾ।

ਇਹ ਵੀ ਪੜ੍ਹੋ :    ਅਡਾਨੀ-ਅੰਬਾਨੀ ਨਹੀਂ ਇਸ 'ਰਾਮ ਭਗਤ' ਨੇ ਦਿੱਤੀ ਮੰਦਿਰ ਲਈ ਹੁਣ ਤੱਕ ਦੀ ਸਭ ਤੋਂ ਵੱਡੀ ਦਾਨ ਭੇਟਾ

ਪ੍ਰਸ਼ਾਸਨ ਵਲੋਂ ਪੇਸ਼ ਹੋਏ ਸੀਨੀਅਰ ਸਟੈਂਡਿੰਗ ਕੌਂਸਲ ਅਨਿਲ ਮਹਿਤਾ ਨੇ ਕੋਰਟ ਨੂੰ ਦੱਸਿਆ ਕਿ ਸੋਮਵਾਰ ਅਯੁੱਧਿਆ ਵਿਚ ਸ਼੍ਰੀ ਰਾਮ ਮੰਦਰ ਦਾ ਪ੍ਰੋਗਰਾਮ ਹੈ ਅਤੇ ਗਣਤੰਤਰ ਦਿਵਸ (26 ਜਨਵਰੀ) ਵੀ ਆ ਰਿਹਾ ਹੈ, ਇਸ ਲਈ 26 ਜਨਵਰੀ ਤਕ ਚੋਣ ਕਰਵਾਉਣੀ ਮੁਸ਼ਕਿਲ ਹੈ।

ਅਦਾਲਤ ਵਿਚ ਮੌਖਿਕ ਰੂਪ ਨਾਲ ਕਿਹਾ ਗਿਆ ਕਿ ਜੇਕਰ 6 ਫਰਵਰੀ ਤੋਂ ਪਹਿਲਾ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਹੋ ਸਕਦੀ ਹੈ ਤਾਂ ਅਦਾਲਤ ਨੂੰ ਦੱਸਿਆ ਜਾਵੇ। ਸੀਨੀਅਰ ਵਕੀਲ ਚੇਤਨ ਮਿੱਤਲ ਨੇ ਦੱਸਿਆ ਕਿ ਅਜੇ ਤਕ ਚੋਣ 6 ਫਰਵਰੀ ਤਕ ਨਿਰਧਾਰਤ ਹੈ ਪਰ ਅਦਾਲਤ ਵਿਚ 23 ਜਨਵਰੀ ਦੀ ਸੁਣਵਾਈ ਤੋਂ ਬਾਅਦ ਕੁਝ ਵੀ ਸੰਭਵ ਹੈ।

ਇਹ ਵੀ ਪੜ੍ਹੋ :    ਖਾਲਿਸਤਾਨੀ ਅੱਤਵਾਦੀ ਪੰਨੂ ਦੇ 3 ਸਾਥੀ ਗ੍ਰਿਫਤਾਰ, ਪੰਜਾਬ ਦੇ CM ਨੂੰ ਜਾਨੋਂ ਮਾਰਨ ਦੀ ਦਿੱਤੀ ਸੀ ਧਮਕੀ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Harinder Kaur

Content Editor

Related News