ਤਰਨਤਾਰਨ ’ਚ ਵੱਡੀ ਵਾਰਦਾਤ, ਐੱਚ. ਡੀ. ਐੱਫ. ਸੀ. ਬੈਂਕ ’ਚ 30 ਤੋਂ 50 ਲੱਖ ਦੀ ਲੁੱਟ

02/19/2022 11:54:36 PM

ਤਰਨਤਾਰਨ (ਰਮਨ) : ਜ਼ਿਲ੍ਹੇ ਦੇ ਨੌਸ਼ਹਿਰਾ ਪੰਨੂਆਂ ਪਿੰਡ ਵਿਚ ਸਥਿਤ ਐੱਚ. ਡੀ. ਐੱਫ. ਸੀ. ਬੈਂਕ ਨੂੰ ਇਕ ਵਾਰ ਫਿਰ ਨਿਸ਼ਾਨਾ ਬਣਾਇਆ ਗਿਆ ਹੈ। ਜਿਸ ਤਹਿਤ ਗੰਨ ਪੁਆਇੰਟ ਉੱਪਰ ਤਿੰਨ ਨਕਾਬਪੋਸ਼ ਲੁਟੇਰਿਆਂ ਵੱਲੋਂ ਬੈਂਕ ਦੇ ਸਟਾਫ ਨੂੰ ਬੰਧਕ ਬਣਾਉਂਦੇ ਹੋਏ ਕਰੀਬ ਤੀਹ ਤੋਂ ਪੰਜਾਹ ਲੱਖ ਰੁਪਏ ਲੁੱਟਣ ਦਾ ਖ਼ਦਸ਼ਾ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਜ਼ਿਲ੍ਹੇ ਦੇ ਐੱਸ. ਐੱਸ. ਪੀ. ਗੁਲਨੀਤ ਸਿੰਘ ਖੁਰਾਨਾ ਸਮੇਤ ਪੁਲਸ ਟੀਮਾਂ ਮੌਕੇ ’ਤੇ ਪੁੱਜ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਡੀ. ਐੱਸ. ਪੀ. ਦਿਲਸ਼ੇਰ ਨੇ ਨਵਜੋਤ ਸਿੱਧੂ ਖ਼ਿਲਾਫ਼ ਦਾਖ਼ਲ ਕੀਤੀ ਪਟੀਸ਼ਨ

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਵਿਧਾਨ ਸਭਾ ਹਲਕਾ ਪੱਟੀ ਵਿਚ ਪੈਂਦੇ ਪਿੰਡ ਨੌਸ਼ਹਿਰਾ ਪੰਨੂਆਂ ’ਚ ਸਥਿਤ ਐੱਚ. ਡੀ. ਐੱਫ. ਸੀ. ਬੈਂਕ ਦੀ ਸ਼ਾਖਾ ਨੂੰ ਅੱਜ ਦੁਪਹਿਰ ਤਿੰਨ ਮੋਟਰਸਾਈਕਲ ਸਵਾਰ ਲੁਟੇਰਿਆਂ ਵੱਲੋਂ ਨਿਸ਼ਾਨਾ ਬਣਾਇਆ ਗਿਆ। ਤਿੰਨਾਂ ਲੁਟੇਰਿਆਂ ਵੱਲੋਂ ਬੈਂਕ ਦੇ ਸੁਰੱਖਿਆ ਗਾਰਡ ਨੂੰ ਪਹਿਲਾਂ ਬੰਧਕ ਬਣਾਇਆ ਗਿਆ ਜਿਸ ਤੋਂ ਬਾਅਦ ਬੈਂਕ ਦੇ ਅੰਦਰ ਦਾਖ਼ਲ ਹੁੰਦੇ ਹੋਏ ਸਟਾਫ ਨੂੰ ਗੰਨ ਪੁਆਇੰਟ ਉੱਪਰ ਲੈਂਦੇ ਹੋਏ ਬੈਂਕ ਦੀ ਸੇਫ ਵਿਚ ਮੌਜੂਦ ਕਰੀਬ ਤੀਹ ਤੋਂ ਪੰਜਾਹ ਲੱਖ ਰੁਪਏ ਦੀ ਰਾਸ਼ੀ ਲੁੱਟ ਲਈ ਗਈ। ਲੁਟੇਰੇ ਜਾਂਦੇ ਸਮੇਂ ਸਟਾਫ ਦੇ ਮੋਬਾਇਲ ਅਤੇ ਹੋਰ ਕੀਮਤੀ ਸਾਮਾਨ ਵੀ ਲੈ ਗਏ ਹਨ।

ਇਹ ਵੀ ਪੜ੍ਹੋ : ਕੁੱਝ ਮਹੀਨੇ ਪਹਿਲਾਂ ਕਰਵਾਏ ਪ੍ਰੇਮ ਵਿਆਹ ਦਾ ਖੌਫ਼ਨਾਕ ਅੰਤ, ਜਵਾਈ ਨੇ ਸਹੁਰੇ ਘਰ ਜਾ ਕੇ ਕੀਤੀ ਖ਼ੁਦਕੁਸ਼ੀ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

Gurminder Singh

This news is Content Editor Gurminder Singh