HDFC ਬੈਂਕ ਦੇ ਮੁਲਾਜ਼ਮ ਨਾਲ ਵਾਪਰਿਆ ਭਾਣਾ, ਸੋਚਿਆ ਨਾ ਸੀ ਇੰਝ ਆਵੇਗੀ ਮੌਤ

Friday, Aug 16, 2024 - 02:14 PM (IST)

HDFC ਬੈਂਕ ਦੇ ਮੁਲਾਜ਼ਮ ਨਾਲ ਵਾਪਰਿਆ ਭਾਣਾ, ਸੋਚਿਆ ਨਾ ਸੀ ਇੰਝ ਆਵੇਗੀ ਮੌਤ

ਸਾਹਨੇਵਾਲ/ਕੋਹਾੜਾ (ਜਗਰੂਪ)- ਜੀ. ਟੀ. ਰੋਡ ਸਾਹਨੇਵਾਲ ਪੁਲ 'ਤੇ ਇਕ ਵਿਅਕਤੀ ਨੂੰ ਅਣਪਛਾਤੇ ਵਾਹਨ ਨੇ ਟੱਕਰ ਮਾਰ ਕੇ ਬੁਰੀ ਤਰ੍ਹਾਂ ਜ਼ਖ਼ਮੀ ਕਰ ਦਿੱਤਾ, ਜਿਸ ਦੀ ਮੌਤ ਹੋ ਗਈ। ਘਟਨਾ ਸਬੰਧੀ ਥਾਣਾ ਸਾਹਨੇਵਾਲ ਦੀ ਪੁਲਸ ਨੂੰ  ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਬੇਟੇ ਅਕਸ਼ੇ ਸੂਰੀ ਪੁੱਤਰ ਚੰਦਰ ਸ਼ੇਖਰ ਵਾਸੀ ਨੂਰਵਾਲਾ ਰੋਡ ਨਿਊ ਬਸੰਤ ਵਿਹਾਰ ਲੁਧਿਆਣਾ ਨੇ ਦੱਸਿਆ ਕਿ ਉਸ ਦਾ ਪਿਤਾ ਚੰਦਰ ਸ਼ੇਖਰ ਜੋ ਐੱਚ. ਡੀ. ਐੱਫ. ਸੀ. ਬੈਂਕ 'ਚ ਗੋਲਡ ਲੋਨ ਦੇ ਵੈਲੂਅਰ ਸਨ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਪੁਲਸ ਦਾ ਵੱਡਾ ਐਕਸ਼ਨ! DGP ਨੇ ਟਵੀਟ ਕਰ ਦਿੱਤੀ ਜਾਣਕਾਰੀ

ਉਹ ਬੀਤੇ ਬੁੱਧਵਾਰ ਸ਼ਾਮ ਨੂੰ ਦੋਰਾਹਾ ਬੈਂਕ ਤੋਂ ਘਰ ਆ ਰਹੇ ਸਨ। ਜਦੋਂ ਉਹ ਨੈਸ਼ਨਲ ਹਾਈਵੇ 'ਤੇ ਸਾਹਨੇਵਾਲ ਜਿਮੀਂਦਾਰਾ ਢਾਬਾ ਕੋਲ ਪਹੁੰਚੇ ਤਾਂ ਪਿੱਛੋਂ ਆ ਰਹੀ ਇਕ ਤੇਜ਼ ਰਫਤਾਰ ਸਕਾਰਪੀਓ ਗੱਡੀ ਜਿਸ ਨੂੰ  ਕੋਈ ਨਾਮਲੂਮ ਵਿਅਕਤੀ ਚਲਾ ਰਿਹਾ ਸੀ ਨੇ ਤੇਜ ਰਫਤਾਰੀ ਅਤੇ ਅਣਗਹਿਲੀ ਨਾਲ ਟੱਕਰ ਮਾਰ ਦਿੱਤੀ, ਜਿਸ ਨਾਲ ਉਹ ਬੁਰੀ ਤਰ੍ਹਾਂ ਫੱਟੜ ਹੋ ਗਏ ਅਤੇ ਉਨ੍ਹਾਂ ਨੇ ਮੌਕੇ 'ਤੇ ਦਮ ਤੋੜ ਦਿੱਤਾ। ਅਕਸ਼ੇ ਸੂਰੀ ਨੇ ਦੱਸਿਆ ਕਿ ਟੱਕਰ ਐਨੀ ਭਿਆਨਕ ਸੀ ਕਿ ਮੇਰੇ ਪਾਪਾ ਆਪਣੀ ਮੋਟਰਸਾਈਕਲ ਤੋਂ ਕਰੀਬ 100 ਮੀਟਰ ਦੂਰ ਜਾ ਕੇ ਡਿੱਗੇ ਅਤੇ ਮੋਟਰਸਾਈਕਲ ਚਕਨਾਚੂਰ ਹੋ ਗਈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News