ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ, ਪਰਿਵਾਰ ਨੇ ਪੁਲਸ 'ਤੇ ਲਾਏ ਵੱਡੇ ਇਲਜ਼ਾਮ
Friday, Oct 18, 2024 - 06:41 PM (IST)
ਬਠਿੰਡਾ (ਵਿਜੇ) : ਪੁਲਸ ਨੇ ਨਜਾਇਜ਼ ਹਥਿਆਰ ਰੱਖਣ ਦੇ ਮਾਮਲੇ 'ਚ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕਰਕੇ ਪੁੱਛਗਿੱਛ ਕੀਤੀ ਪਰ ਉਸ ਦੀ ਸ਼ੱਕੀ ਹਾਲਾਤ ਵਿਚ ਮੌਤ ਹੋ ਗਈ। ਪਰਿਵਾਰ ਨੇ ਦੋਸ਼ ਲਾਇਆ ਕਿ ਸੀਆਈਏ-1 ਦੀ ਪੁਲਸ ਗੋਨਿਆਣਾ ਮੰਡੀ ਦੇ ਰਹਿਣ ਵਾਲੇ ਭਿੰਦਰ ਸਿੰਘ ਨੂੰ ਰਾਤ 10 ਵਜੇ ਘਰੋਂ ਚੁੱਕ ਕੇ ਲੈ ਗਈ ਸੀ। ਪਿਤਾ ਦਰਸ਼ਨ ਸਿੰਘ ਦਾ ਕਹਿਣਾ ਹੈ ਕਿ ਵੀਰਵਾਰ ਨੂੰ ਸੀ.ਆਈ.ਏ.-1 ਦੀ ਪੁਲਸ ਵੱਲੋਂ ਰਾਤ ਨੂੰ ਘਰ 'ਚ ਆ ਕੇ ਤਲਾਸ਼ੀ ਸ਼ੁਰੂ ਕੀਤੀ ਤਾਂ ਤਲਾਸ਼ੀ ਦੌਰਾਨ ਕੁਝ ਨਹੀਂ ਮਿਲਿਆ, ਇਸ ਲਈ ਪੁਲਸ ਨੇ ਉਸ ਦੇ ਮੁੰਡੇ ਭਿੰਦਰ ਸਿੰਘ ਨੂੰ ਦਾਣਾ ਮੰਡੀ 'ਚੋਂ ਚੁੱਕ ਲਿਆ।
ਇਹ ਵੀ ਪੜ੍ਹੋ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਮਿਲਣ ਮਗਰੋਂ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਐਲਾਨ
ਇਸ ਤੋਂ ਬਾਅਦ ਸ਼ੁੱਕਰਵਾਰ ਸਵੇਰੇ 3 ਵਜੇ ਪਿੰਡ ਦੇ ਸਰਪੰਚ ਦਾ ਫੋਨ ਆਇਆ ਕਿ ਭਿੰਦਰ ਸਿੰਘ ਦੀ ਝੀਲ 'ਚ ਡੁੱਬਣ ਕਾਰਨ ਮੌਤ ਹੋ ਗਈ ਹੈ। ਇਸ ਦੌਰਾਨ ਪਰਿਵਾਰ ਵੱਲੋਂ ਪੁਲਸ 'ਤੇ ਤਸ਼ੱਦਦ ਦੇ ਇਲਜ਼ਾਮ ਲਗਾਏ ਜਾ ਰਹੇ ਹਨ। ਜਦਕਿ ਸੀ.ਆਈ.ਏ.-1 ਦੇ ਇੰਚਾਰਜ ਦਾ ਕਹਿਣਾ ਹੈ ਕਿ ਮਾਮਲਾ ਗੰਭੀਰ ਅਤੇ ਸ਼ੱਕੀ ਹੈ, ਉਹ ਭਿੰਦਰ ਸਿੰਘ ਨੂੰ ਰਾਤ 12:30 ਵਜੇ ਰਿਕਵਰੀ ਲਈ ਲੈ ਕੇ ਗਏ ਸਨ ਪਰ ਹਨੇਰੇ ਦਾ ਫਾਇਦਾ ਉਠਾਉਂਦੇ ਹੋਏ ਨੌਜਵਾਨ ਨੇ ਝੀਲ 'ਚ ਛਾਲ ਮਾਰ ਦਿੱਤੀ, ਜਿੱਥੇ ਉਸ ਦੀ ਮੌਤ ਹੋ ਗਈ। ਐੱਸ. ਪੀ. ਸਿਟੀ ਨਰਿੰਦਰ ਸਿੰਘ ਦਾ ਕਹਿਣਾ ਹੈ ਕਿ ਮਾਮਲਾ ਬਹੁਤ ਗੰਭੀਰ ਹੈ, ਪੁਲਸ ਜਾਂਚ ਕਰ ਰਹੀ ਹੈ ਅਤੇ ਅਸਲੀਅਤ ਪੋਸਟਮਾਰਟਮ ਤੋਂ ਬਾਅਦ ਸਾਹਮਣੇ ਆਵੇਗੀ।
ਇਹ ਵੀ ਪੜ੍ਹੋ- ਪੰਜਾਬ ਸਰਕਾਰ ਵੱਲੋਂ ਭਲਕੇ ਇਸ ਜ਼ਿਲ੍ਹੇ 'ਚ ਛੁੱਟੀ ਦਾ ਐਲਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8